27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਰਾਜਿੰਦਰ ਸਿੰਘ ਡੱਲਾ ਅਤੇ ਰਾਜਿੰਦਰ ਸਿੰਘ ਕਪੂਰੇ ਨੂੰ ਪੀ.ਏ.ਸੀ. ਨਿਯੁਕਤ ਹੋਣ ’ਤੇ ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ

ਮੋਗਾ, 26 ਅਗਸਤ (ਜਸਪਾਲ ਸਿੰਘ ਬੱਬੀ)-ਰਿਟਾਇਰਡ ਮਿਊਂਸੀਪਲ ਵਰਕਰਜ਼ ਯੂਨੀਅਨ ਨਗਰ ਨਿਗਮ ਮੋਗਾ ਦੀ ਮੀਟਿੰਗ ਪ੍ਰਧਾਨ ਹਰਕ੍ਰਿਸ਼ਨ ਬੋਹਤ ਅਤੇ ਰਜਿੰਦਰ ਕੁਮਾਰ ਨੰਦਾ ਜਨਰਲ ਸਕੱਤਰ ਦੀ ਅਗਵਾਈ ਹੇਠ ਮੋਗਾ ਵਿਖੇ ਹੋਈ। ਜਿਸ ਵਿਚ ਮੈਂਬਰਾਂ ਨੇ ਪੰਜਾਬ ਮਨਿਸਟਰੀਅਲ ਯੂਨੀਅਨ ਵਲੋਂ ਮਿਤੀ : 27 ਅਗਸਤ 2026 ਨੂੰ ਦਿੱਤੇ ਗਏ ਸਮੂਹਿਕ ਛੁੱਟੀ ਅਤੇ ਦਫ਼ਤਰਾਂ ਵਿਚ ਕੰਮ ਬੰਦ ਦਾ ਸਮਰਥਨ ਕੀਤਾ ਗਿਆ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ ਰਹਿੰਦਾ 18 ਪ੍ਰਤੀਸ਼ਤ ਡੀ.

Ad Position 21
No active advertisement
ਅਜੀਤ ਡੈਸਕ 27-08-2026
ਮੋਗਾ, 26 ਅਗਸਤ (ਜਸਪਾਲ ਸਿੰਘ ਬੱਬੀ)-ਰਿਟਾਇਰਡ ਮਿਊਂਸੀਪਲ ਵਰਕਰਜ਼ ਯੂਨੀਅਨ ਨਗਰ ਨਿਗਮ ਮੋਗਾ ਦੀ ਮੀਟਿੰਗ ਪ੍ਰਧਾਨ ਹਰਕ੍ਰਿਸ਼ਨ ਬੋਹਤ ਅਤੇ ਰਜਿੰਦਰ ਕੁਮਾਰ ਨੰਦਾ ਜਨਰਲ ਸਕੱਤਰ ਦੀ ਅਗਵਾਈ ਹੇਠ ਮੋਗਾ ਵਿਖੇ ਹੋਈ। ਜਿਸ ਵਿਚ ਮੈਂਬਰਾਂ ਨੇ ਪੰਜਾਬ ਮਨਿਸਟਰੀਅਲ ਯੂਨੀਅਨ ਵਲੋਂ ਮਿਤੀ : 27 ਅਗਸਤ 2026 ਨੂੰ ਦਿੱਤੇ ਗਏ ਸਮੂਹਿਕ ਛੁੱਟੀ ਅਤੇ ਦਫ਼ਤਰਾਂ ਵਿਚ ਕੰਮ ਬੰਦ ਦਾ ਸਮਰਥਨ ਕੀਤਾ ਗਿਆ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ ਰਹਿੰਦਾ 18 ਪ੍ਰਤੀਸ਼ਤ ਡੀ.ਏ. ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਲੋਂ ਦਿੱਤੇ ਗਏ ਆਦੇਸ਼ਾਂ ਮੁਤਾਬਿਕ ਜਲਦ ਤੋਂ ਜਲਦ ਜਾਰੀ ਕਰੇ ਅਤੇ ਪੁਰਾਣੀ ਪੈਨਸ਼ਨ ਸਕੀਮ ਜਿਸ ਦਾ ਮੌਜੂਦਾ ਸਰਕਾਰ ਵਲੋਂ 2022 ਦੀਆਂ ਚੋਣਾ ਸਮੇਂ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਸੀ। ਉਸ ਵਾਅਦੇ ਨੂੰ ਪੂਰਾ ਕਰੇ। ਜੇਕਰ ਮੌਜੂਦਾ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਾਂ ਦੀਆਂ ਉਕਤ ਮੰਗਾਂ ਤੇ ਕੋਈ ਕਾਰਵਾਈ ਨਹੀਂ ਕਰਦੀ ਤਾਂ ਸਰਕਾਰ ਨੂੰ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਇਸ ਸਰਕਾਰ ਦਾ ਡਟ ਕੇ ਵਿਰੋਧ ਕਰਨਗੇ। ਜਿਸ ਦਾ ਖ਼ਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ। ਇਸ ਮੌਕੇ ਅਰਜਨ ਸਿੰਘ, ਗੁਰਮੇਲ ਸਿੰਘ, ਪ੍ਰਕਾਸ਼ ਚੰਦ, ਇੰਦਰਜੀਤ ਸਿੰਘ ਗਿੱਲ, ਰਮੇਸ਼ ਗੁਪਤਾ, ਉਪਦੇਸ਼ ਕੁਮਾਰ, ਨਰੇਸ਼ ਕੁਮਾਰ, ਜਗਦੀਪ ਗੋਇਲ, ਪ੍ਰੇਮ ਭੂਸ਼ਨ ਗੁਪਤਾ, ਮਨਜੀਤ ਸਿੰਘ, ਭਜਨ ਸਿੰਘ, ਬੂਟਾ ਸਿੰਘ, ਨਿਰਮਲ ਸਿੰਘ ਘੋਲੀਆ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਲਕਾ ਨਿਹਾਲ ਸਿੰਘ ਵਾਲਾ ਦੇ ਇਸਤਰੀ ਵਿੰਗ ਦਾ ਵਿਸਥਾਰ ਅਗਲੀ ਖ਼ਬਰ ਕਿਸ਼ਨਪੁਰਾ ਕਲਾਂ ਵਿਖੇ ਹੋਈ ਭਾਕਿਯੂ ਏਕਤਾ ਆਜ਼ਾਦ ਦੀ ਮੀਟਿੰਗ
Ad Position 24