27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਮੈਡੀਕਲ ਸਿਹਤ ਜਾਂਚ ਕੈਂਪ

ਮੋਗਾ, 26 ਅਗਸਤ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ। ਸਰਕਾਰੀ ਹਸਪਤਾਲ ਮੋਗਾ ਦੇ ਡਾ.

Ad Position 21
No active advertisement
ਅਜੀਤ ਡੈਸਕ 27-08-2026
ਮੋਗਾ, 26 ਅਗਸਤ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ। ਸਰਕਾਰੀ ਹਸਪਤਾਲ ਮੋਗਾ ਦੇ ਡਾ. ਅਜੇ ਕੁਮਾਰ, ਸੀਨੀਅਰ ਨਰਸ ਸੁਖਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਵਲੋਂ ਪ੍ਰਾਇਮਰੀ ਬਰਾਂਚ ਦੇ ਵਿਦਿਆਰਥੀਆਂ ਦੀ ਸਿਹਤ ਦਾ ਜਾਂਚ ਕੀਤੀ। ਸਿਹਤ ਜਾਂਚ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਅੱਖਾਂ, ਦੰਦ, ਕੱਦ, ਭਾਰ, ਨਹੁੰ ਅਤੇ ਪੇਟ ਦੀਆਂ ਬਿਮਾਰੀਆਂ ਸਬੰਧੀ ਜਾਂਚ ਕੀਤੀ। ਜਾਂਚ ਦੌਰਾਨ ਵਿਦਿਆਰਥੀਆਂ ਦੇ ਦੰਦ ਅਤੇ ਪੇਟ ਦੀਆਂ ਬਿਮਾਰੀਆਂ ਸਬੰਧੀ ਵਿਦਿਆਰਥੀਆਂ ਦੇ ਕਾਰਡ ਬਣਾ ਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੁਫ਼ਤ ਇਲਾਜ ਲਈ ਸਿਵਲ ਹਸਪਤਾਲ ਮੋਗਾ ਰੈਫ਼ਰ ਕਰ ਦਿੱਤਾ। ਇਸ ਮੌਕੇ ਪ੍ਰਿੰਸੀਪਲ ਕੁਲਵੰਤ ਸਿੰਘ ਕਲਸੀ ਨੇ ਵਿਦਿਆਰਥੀਆਂ ਨੂੰ ਸਿਹਤ ਸਬੰਧੀ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਸਾਦਾ ਭੋਜਨ ਖਾਣਾ, ਦੰਦਾਂ ਦੀ ਸਫ਼ਾਈ ਰੱਖਣਾ ਆਦਿ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਾਇਮਰੀ ਬਰਾਂਚ ਦੇ ਇੰਚਾਰਜ ਜਸਵਿੰਦਰ ਕੌਰ ਅਤੇ ਸਟਾਫ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 5 ਨੂੰ ਨਮੂਨੇ ਦਾ ਵਾਰਡ ਬਣਾਇਆ ਜਾਵੇਗਾ- ਅਰਵਿੰਦਰ ਸਿੰਘ ਹੈਪੀ ਕਾਹਨਪੁਰੀਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਲਕਾ ਨਿਹਾਲ ਸਿੰਘ ਵਾਲਾ ਦੇ ਇਸਤਰੀ ਵਿੰਗ ਦਾ ਵਿਸਥਾਰ
Ad Position 24