27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਕੈਲੇਫੋਰਨੀਆ ਪਬਲਿਕ ਸਕੂਲ ਦੀਆਂ ਅੰਡਰ-19 ਲੜਕੀਆਂ ਨੇ ਬਾਸਕਟਬਾਲ ਜ਼ਿਲ੍ਹਾ ਟੂਰਨਾਮੈਂਟ ਜਿੱਤ ਕੇ ਰਚਿਆ ਇਤਿਹਾਸ ਰਾਜ ਪੱਧਰੀ ਮੁਕਾਬਲੇ ਲਈ ਹੋਈ ਚੋਣ

ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ)-ਸੈਕਰਡ ਹਾਰਟ ਸਕੂਲ ਮੋਗਾ ਵਿਖੇ ਆਯੋਜਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ ਵਿਚ ਕੈਲੇਫੋਰਨੀਆ ਪਬਲਿਕ ਸਕੂਲ ਦੀ ਅੰਡਰ-19 ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਚੈਂਪੀਅਨਸ਼ਿਪ ਟਰਾਫ਼ੀ ‘ਤੇ ਕਬਜ਼ਾ ਕੀਤਾ। ਕੁੱਲ 15 ਟੀਮਾਂ ਦੀ ਸਖ਼ਤ ਟੱਕਰ ਵਿਚ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਦੀਆਂ ਖਿਡਾਰਨਾਂ ਨੇ ਆਪਣੀ ਬੇਮਿਸਾਲ ਖੇਡ, ਤਾਲਮੇਲ ਅਤੇ ਅਣਥੱਕ ਮਿਹਨਤ ਦੇ ਦਮ ‘ਤੇ ਇਹ ਇਤਿਹਾਸਕ ਜਿੱਤ ਦਰਜ ਕੀਤੀ।

Ad Position 21
No active advertisement
ਅਜੀਤ ਡੈਸਕ 27-08-2026
ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ)-ਸੈਕਰਡ ਹਾਰਟ ਸਕੂਲ ਮੋਗਾ ਵਿਖੇ ਆਯੋਜਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ ਵਿਚ ਕੈਲੇਫੋਰਨੀਆ ਪਬਲਿਕ ਸਕੂਲ ਦੀ ਅੰਡਰ-19 ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਚੈਂਪੀਅਨਸ਼ਿਪ ਟਰਾਫ਼ੀ ‘ਤੇ ਕਬਜ਼ਾ ਕੀਤਾ। ਕੁੱਲ 15 ਟੀਮਾਂ ਦੀ ਸਖ਼ਤ ਟੱਕਰ ਵਿਚ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਦੀਆਂ ਖਿਡਾਰਨਾਂ ਨੇ ਆਪਣੀ ਬੇਮਿਸਾਲ ਖੇਡ, ਤਾਲਮੇਲ ਅਤੇ ਅਣਥੱਕ ਮਿਹਨਤ ਦੇ ਦਮ ‘ਤੇ ਇਹ ਇਤਿਹਾਸਕ ਜਿੱਤ ਦਰਜ ਕੀਤੀ। ਇਸ ਜਿੱਤ ਨਾਲ ਸਕੂਲ ਦੀ ਟੀਮ ਮੋਗਾ ਜ਼ੋਨ ਦੀ ਨੁਮਾਇੰਦਗੀ ਕਰਦਿਆਂ ਰਾਜ (ਸਟੇਟ) ਪੱਧਰੀ ਮੁਕਾਬਲਿਆਂ ਲਈ ਚੁਣੀ ਗਈ। ਟੀਮ ਦੀ ਕਪਤਾਨ ਹੁਸਨਪ੍ਰੀਤ ਕੌਰ ਗਿੱਲ ਦੀ ਬਿਹਤਰੀਨ ਅਗਵਾਈ ਹੇਠ ਖਿਡਾਰਨਾਂ ਕਿਰਨਪ੍ਰੀਤ ਕੌਰ, ਜਸਮੀਤ ਕੌਰ, ਐਨ ਮਾਰੀਆ, ਨਮਨਦੀਪ ਕੌਰ, ਅਮਨ ਕੌਰ ਗਿੱਲ, ਪ੍ਰੀਤਪਾਲ ਕੌਰ, ਜਸਲੀਨ ਕੌਰ, ਨਵਜੋਤ ਕੌਰ, ਜੈਸਮੀਨ ਕੌਰ, ਸਮਰਿਤ ਕੌਰ ਅਤੇ ਨਵਰੂਪ ਕੌਰ ਨੇ ਮੈਦਾਨ ਵਿਚ ਸ਼ਾਨਦਾਰ ਖੇਡ ਭਾਵਨਾ ਅਤੇ ਜਜ਼ਬੇ ਦਾ ਪ੍ਰਦਰਸ਼ਨ ਕੀਤਾ। ਜੇਤੂ ਟੀਮ ਦੇ ਸਕੂਲ ਪਹੁੰਚਣ ‘ਤੇ ਚੇਅਰਮੈਨ ਜਸਵੀਰ ਸਿੰਘ ਬਰਾੜ ਅਤੇ ਪ੍ਰਿੰਸੀਪਲ ਵੇਦ ਪ੍ਰਕਾਸ਼ ਵਲੋਂ ਖਿਡਾਰਨਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਟੀਮ ਨੂੰ ਟਰਾਫ਼ੀ ਸੌਂਪ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਇਹ ਜਿੱਤ ਸਾਡੇ ਬੱਚਿਆਂ ਦੀ ਦਿਨ-ਰਾਤ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ ਅਤੇ ਟੀਮ ਨੂੰ ਆਗਾਮੀ ਰਾਜ ਪੱਧਰੀ ਮੁਕਾਬਲਿਆਂ ਵਿਚ ਬੁਲੰਦੀਆਂ ਛੂਹਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਦਾ ਦਿੱਤਾ ਪੱਤਰ ਅਗਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਮੋਗਾ ਦਾ ਬਾਕਸਿੰਗ ਖਿਡਾਰੀ ਆਯੁਸ਼ ਮੋਗਾ ਜ਼ਿਲ੍ਹੇ ਵਿਚ ਫ਼ਸਟ ਰਿਹਾ
Ad Position 24