ਹੇਮਕੁੰਟ ਸਕੂਲ ’ਚ ਪੂਰੀ ਭਾਵਨਾ ਨਾਲ ਬੱਚਿਆਂ ਨੇ ਮਨਾਇਆ ਰੱਖੜੀ ਦਾ ਤਿਉਹਾਰ
ਕੋਟ ਈਸੇ ਖਾਂ, 27 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਵਿਖੇ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਨੇ ਬੜੇ ਚਾਅ ਨਾਲ ਭਾਗ ਲਿਆ ਅਤੇ ਸਕੂਲ ਦਾ ਮਾਹੌਲ ਖ਼ੁਸ਼ੀਆਂ ਭਰਿਆ ਬਣ ਗਿਆ।
ਭ
ਭਾਰਤ ਵਿਕਾਸ ਪ੍ਰੀਸ਼ਦ ਮੋਗਾ ਸ਼ਾਖਾ ਦੀ ਮੀਟਿੰਗ
28-08-2026
ਕੋਟ ਈਸੇ ਖਾਂ, 27 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਵਿਖੇ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਨੇ ਬੜੇ ਚਾਅ ਨਾਲ ਭਾਗ ਲਿਆ ਅਤੇ ਸਕੂਲ ਦਾ ਮਾਹੌਲ ਖ਼ੁਸ਼ੀਆਂ ਭਰਿਆ ਬਣ ਗਿਆ। ਇਸ ਮੌਕੇ ਬੱਚਿਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਸਕੂਲ ਦੀਆਂ ਲੜਕੀਆਂ ਵਲੋਂ ਆਪਣੇ ਹੱਥਾਂ ਨਾਲ ਸੁੰਦਰ ਅਤੇ ਰੰਗ-ਬਰੰਗੀਆਂ ਰੱਖੜੀਆਂ ਬਣਾਈਆਂ ਗਈਆਂ। ਉਨ੍ਹਾਂ ਨੇ ਆਪਣੇ ਭਰਾਵਾਂ ਦੇ ਹੱਥਾਂ ‘ਤੇ ਆਪਣੇ ਹੱਥਾਂ ਨਾਲ ਬਣਾਈਆਂ ਰੱਖੜੀਆਂ ਬੰਨੀਆਂ। ਬੱਚਿਆਂ ਨੇ ਰੰਗੀਨ ਅਤੇ ਸੁੰਦਰ ਕੱਪੜੇ ਪਾ ਕੇ ਤਿਉਹਾਰ ਦੀ ਰੌਣਕ ਨੂੰ ਹੋਰ ਵਧਾ ਦਿੱਤਾ। ਸਾਰਿਆਂ ਨੇ ਮਿਲ ਕੇ ਇਸ ਤਿਉਹਾਰ ਦਾ ਖੂਬ ਆਨੰਦ ਮਾਣਿਆ। ਅਧਿਆਪਕਾਂ ਨੇ ਬੱਚਿਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਰੱਖੜੀ ਭੈਣ-ਭਰਾ ਦੇ ਪਿਆਰ ਅਤੇ ਸਤਿਕਾਰ ਦਾ ਤਿਉਹਾਰ ਹੈ। ਇਸ ਤਰ੍ਹਾਂ ਦੇ ਤਿਉਹਾਰ ਬੱਚਿਆਂ ਨੂੰ ਸਾਡੀ ਸਭਿਆਚਾਰਕ ਵਿਰਾਸਤ ਨਾਲ ਜੋੜਦੇ ਹਨ। ਇਸ ਮੌਕੇ ਸਕੂਲ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਨੇ ਸਾਰੇ ਬੱਚਿਆਂ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਨੇ ਬੱਚਿਆਂ ਵੱਲੋਂ ਕੀਤੀਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਤਿਉਹਾਰ ਆਪਸੀ ਪਿਆਰ , ਸਤਿਕਾਰ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।