28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੁਲਾਜ਼ਮ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਧਰਮਕੋਟ, 27 ਅਗਸਤ (ਪਰਮਜੀਤ ਸਿੰਘ)-ਮੁਲਾਜ਼ਮ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਅੱਜ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਤਹਿਸੀਲ ਕੰਪਲੈਕਸ ਧਰਮਕੋਟ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਮੁਲਾਜ਼ਮ ਆਗੂਆਂ ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਜੱਜਪਾਲ ਸਿੰਘ ਬਾਜੇ ਕੇ, ਸੋਹਣ ਸਿੰਘ, ਗੁਰਮੀਤ ਸਿੰਘ ਢੋਲੇਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਦੀ ਬਜਾਏ ਲਗਾਤਾਰ ਟਾਲਮਟੋਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 28-08-2026
ਧਰਮਕੋਟ, 27 ਅਗਸਤ (ਪਰਮਜੀਤ ਸਿੰਘ)-ਮੁਲਾਜ਼ਮ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਅੱਜ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਤਹਿਸੀਲ ਕੰਪਲੈਕਸ ਧਰਮਕੋਟ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਮੁਲਾਜ਼ਮ ਆਗੂਆਂ ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਜੱਜਪਾਲ ਸਿੰਘ ਬਾਜੇ ਕੇ, ਸੋਹਣ ਸਿੰਘ, ਗੁਰਮੀਤ ਸਿੰਘ ਢੋਲੇਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਦੀ ਬਜਾਏ ਲਗਾਤਾਰ ਟਾਲਮਟੋਲ ਕੀਤੀ ਜਾ ਰਹੀ ਹੈ। ਸਰਕਾਰ ਵਲੋਂ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਕਾਰਨ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, 18 ਫ਼ੀਸਦੀ ਬਕਾਇਆ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਮੁਲਾਜ਼ਮ ਵਿਰੋਧੀ ਪੱਤਰ ਰੱਦ ਕੀਤੇ ਜਾਣ, ਏ.ਸੀ.ਪੀ. ਸਕੀਮ ਬਹਾਲ ਕੀਤੀ ਜਾਵੇ ਅਤੇ ਮੁਲਾਜ਼ਮਾਂ ਦੀਆਂ ਹੋਰ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਰਣਜੀਤ ਸਿੰਘ, ਹਰਲੀਨ ਸਿੰਘ, ਪਵਨਦੀਪ ਸਿੰਘ, ਜਗਦੀਪ ਸਿੰਘ, ਗੁਰਵਿੰਦਰ ਸ਼ਾਦੀ ਵਾਲ, ਗੁਰਮੀਤ ਸਿੰਘ ਧਰਮਕੋਟ, ਬਲਜੀਤ ਸਿੰਘ, ਸੁਰੇਸ਼ ਕੁਮਾਰ, ਗੁਰਿੰਦਰਜੀਤ ਸਿੰਘ, ਸੋਨੀਆ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਬਲਰਾਜ ਕੌਰ, ਮਨਪ੍ਰੀਤ ਕੌਰ, ਮਨਦੀਪ ਕੌਰ, ਅਮਰਦੀਪ ਸ਼ਰਮਾ, ਅਮਨਦੀਪ ਸਿੰਘ ਆਦਿ ਵੱਡੀ ਗਿਣਤੀ ਵਿਚ ਅਧਿਆਪਕ ਸਾਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਬਸ਼ੰਬਰ ਨਾਥ ਗਰੋਵਰ ਨਮਿਤ ਅੰਤਿਮ ਅਰਦਾਸ ਭਲਕੇ ਅਗਲੀ ਖ਼ਬਰ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵਿਖੇ ਓਵਰਆਲ ਅਧਿਆਪਕ ਸਮਰੱਥਾ ਨਿਰਮਾਣ ਵਰਕਸ਼ਾਪ ਸਫਲਤਾ ਪੂਰਵਕ ਸਮਾਪਤ
Ad Position 24