29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮੋਗਾ ਦਾਣਾ ਮੰਡੀ ’ਚ ਮਾਰਕੀਟ ਕਮੇਟੀ ਦਾ ਚੱਲਿਆ ਪੀਲਾ ਪੰਜਾ, ਨਾਜਾਇਜ਼ ਕਬਜ਼ਿਆਂ ’ਤੇ ਚੱਲੀ ਜੇ.ਸੀ.ਬੀ.

ਮੋਗਾ, 28 ਅਗਸਤ (ਗੁਰਤੇਜ ਸਿੰਘ ਬੱਬੀ)-ਝੋਨੇ ਦੇ ਆਉਣ ਵਾਲੇ ਸੀਜ਼ਨ ਨੂੰ ਮੁੱਖ ਰੱਖਦਿਆਂ ਮੋਗਾ ਦੀ ਨਵੀਂ ਦਾਣਾ ਮੰਡੀ ਵਿਚ ਮਾਰਕੀਟ ਕਮੇਟੀ ਵਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ। ਮਾਰਕੀਟ ਕਮੇਟੀ ਦੀ ਟੀਮ ਵਲੋਂ ਜੇ.

Ad Position 21
No active advertisement
ਮਾਰਕੀਟ ਕਮੇਟੀ ਮੰਡੀ ਬੋਰਡ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਦੀ ਅਗਵਾਈ ਵਿਚ ਜੇ.ਸੀ.ਬੀ. ਮਸ਼ੀਨ ਨਾਲ ਨਾਜਾਇਜ਼ ਕਬਜ਼ੇ ਹਟਾਉਂਦੇ ਹੋਏ ਕਰਮਚਾਰੀ। ਅਜੀਤ ਤਸਵੀਰ 29-08-2026
ਮੋਗਾ, 28 ਅਗਸਤ (ਗੁਰਤੇਜ ਸਿੰਘ ਬੱਬੀ)-ਝੋਨੇ ਦੇ ਆਉਣ ਵਾਲੇ ਸੀਜ਼ਨ ਨੂੰ ਮੁੱਖ ਰੱਖਦਿਆਂ ਮੋਗਾ ਦੀ ਨਵੀਂ ਦਾਣਾ ਮੰਡੀ ਵਿਚ ਮਾਰਕੀਟ ਕਮੇਟੀ ਵਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ। ਮਾਰਕੀਟ ਕਮੇਟੀ ਦੀ ਟੀਮ ਵਲੋਂ ਜੇ.ਸੀ.ਬੀ. ਮਸ਼ੀਨ ਦੀ ਮਦਦ ਨਾਲ ਮੰਡੀ ਕੰਪਲੈਕਸ ਵਿਚ ਕੀਤੇ ਗਏ ਨਾਜਾਇਜ਼ ਕਬਜ਼ੇ ਅਤੇ ਬਣਾਈਆਂ ਗਈਆਂ ਝੁੱਗੀਆਂ-ਝੋਪੜੀਆਂ ਨੂੰ ਹਟਾਇਆ ਗਿਆ। ਜਾਣਕਾਰੀ ਅਨੁਸਾਰ ਨਵੀਂ ਦਾਣਾ ਮੰਡੀ ਵਿਚ ਕੁਝ ਲੋਕਾਂ ਵਲੋਂ ਮੰਡੀ ਦੀ ਜ਼ਮੀਨ ‘ਤੇ ਕਥਿਤ ਤੌਰ ‘ਤੇ ਲੰਬੇ ਸਮੇਂ ਤੋਂ ਨਾਜਾਇਜ਼ ਕਬਜ਼ੇ ਕੀਤੇ ਹੋਏ ਸਨ। ਇਨ੍ਹਾਂ ਕਬਜ਼ਿਆਂ ਕਾਰਨ ਮੰਡੀ ਦੇ ਅੰਦਰ ਆਵਾਜਾਈ ਅਤੇ ਫ਼ਸਲ ਰੱਖਣ ਲਈ ਉਪਲਬਧ ਜਗ੍ਹਾ ‘ਤੇ ਵੀ ਅਸਰ ਪੈ ਰਿਹਾ ਸੀ। ਖ਼ਾਸ ਕਰਕੇ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੰਡੀ ਵਿਚ ਵੱਡੀ ਮਾਤਰਾ ਵਿਚ ਫ਼ਸਲ ਪਹੁੰਚਣੀ ਹੈ, ਜਿਸ ਨੂੰ ਦੇਖਦਿਆਂ ਮਾਰਕੀਟ ਕਮੇਟੀ ਵਲੋਂ ਪਹਿਲਾਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਾਰਵਾਈ ਦੌਰਾਨ ਜੇ.ਸੀ.ਬੀ. ਮਸ਼ੀਨ ਰਾਹੀਂ ਝੁੱਗੀਆਂ-ਝੋਪੜੀਆਂ ਅਤੇ ਹੋਰ ਨਾਜਾਇਜ਼ ਢਾਂਚਿਆਂ ਨੂੰ ਹਟਾਇਆ ਗਿਆ। ਮਾਰਕੀਟ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਵਿਚ ਕੀਤੀ ਗਈ ਇਸ ਕਾਰਵਾਈ ਨਾਲ ਮੰਡੀ ਵਿਚ ਕਾਫ਼ੀ ਜਗ੍ਹਾ ਖਾਲੀ ਹੋ ਗਈ ਹੈ। ਕਮੇਟੀ ਵਲੋਂ ਸਪਸ਼ਟ ਕੀਤਾ ਗਿਆ ਕਿ ਮੰਡੀ ਦੀ ਜ਼ਮੀਨ ਦੀ ਵਰਤੋਂ ਕਿਸਾਨਾਂ ਅਤੇ ਖੇਤੀਬਾੜੀ ਨਾਲ ਸਬੰਧਿਤ ਕੰਮਾਂ ਲਈ ਹੀ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨੇ ਕਿਹਾ ਕਿ ਮੰਡੀ ਨੂੰ ਪੂਰੀ ਤਰ੍ਹਾਂ ਕਬਜ਼ਾ ਮੁਕਤ ਕਰਵਾਉਣਾ ਕਮੇਟੀ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆਪਣੀ ਫ਼ਸਲ ਲਿਆਉਣ, ਰੱਖਣ ਅਤੇ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀ ਵਿਚ ਕਿਸਾਨਾਂ ਦੀ ਫ਼ਸਲ ਲਈ ਲੋੜੀਂਦੀ ਜਗ੍ਹਾ ਉਪਲਬਧ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਚੇਅਰਮੈਨ ਨੇ ਕਿਹਾ ਕਿ ਮੰਡੀ ਦੀ ਸਰਕਾਰੀ ਜ਼ਮੀਨ ‘ਤੇ ਕਿਸੇ ਵੀ ਤਰ੍ਹਾਂ ਦੇ ਨਾਜਾਇਜ਼ ਕਬਜ਼ੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਭਵਿੱਖ ਵਿਚ ਮੁੜ ਕਿਸੇ ਵਲੋਂ ਮੰਡੀ ਦੀ ਜਗ੍ਹਾ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉਸ ਖ਼ਿਲਾਫ਼ ਵੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਮਾਰਕੀਟ ਕਮੇਟੀ ਦੀ ਇਸ ਕਾਰਵਾਈ ਤੋਂ ਬਾਅਦ ਆੜ੍ਹਤੀਆਂ ਅਤੇ ਕਿਸਾਨਾਂ ਵਿਚ ਵੀ ਰਾਹਤ ਦੇਖਣ ਨੂੰ ਮਿਲੀ। ਮਾਰਕੀਟ ਕਮੇਟੀ ਵਲੋਂ ਇਹ ਵੀ ਸੰਕੇਤ ਦਿੱਤਾ ਗਿਆ ਹੈ ਕਿ ਮੰਡੀ ਵਿਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਅੱਗੇ ਵੀ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਸਵੈ-ਰੋਜ਼ਗਾਰ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਨੌਜਵਾਨਾਂ ਤੱਕ ਪਹੁੰਚਾਉਣ ਦੇ ਨਿਰਦੇਸ਼ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਮੋਗਾ ’ਚ ਬੰਦੀ ਸਿੰਘਾਂ ਦੀ ਰਿਹਾਈ/ਪੈਰੋਲ ਲਈ ਅਰਦਾਸ ਸਮਾਗਮ ਅੱਜ
Ad Position 24