ਸੰਤ ਵਿਸਾਖਾ ਸਿੰਘ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
ਦੀਨਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਸਮਾਗਮ
ਕਿਸ਼ਨਪੁਰਾ ਕਲਾਂ, 29 ਅਗਸਤ (ਅਮੋਲਕ ਸਿੰਘ ਕਲਸੀ)-ਸਵ: ਠਾਕੁਰ ਸਿੰਘ ਮਾਨ ਵਲੋਂ ਸਥਾਪਿਤ ਅਤੇ ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਿਸ਼ਨਪੁਰਾ ਕਲਾਂ ਵਿਖੇ ਰੱਖੜੀ ਦਾ ਪਵਿੱਤਰ ਤਿਉਹਾਰ ਵਿਲੱਖਣ ਅਤੇ ਉਤਸ਼ਾਹਪੂਰਵਕ ਢੰਗ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਵਲੋਂ ਆਪਣੇ ਹੱਥਾਂ ਨਾਲ ਰੰਗ-ਬਰੰਗੀਆਂ ਅਤੇ ਆਕਰਸ਼ਕ ਰੱਖੜੀਆਂ ਤਿਆਰ ਕੀਤੀਆਂ ਗਈਆਂ।
ਕਿਸ਼ਨਪੁਰਾ ਕਲਾਂ, 29 ਅਗਸਤ (ਅਮੋਲਕ ਸਿੰਘ ਕਲਸੀ)-ਸਵ: ਠਾਕੁਰ ਸਿੰਘ ਮਾਨ ਵਲੋਂ ਸਥਾਪਿਤ ਅਤੇ ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਿਸ਼ਨਪੁਰਾ ਕਲਾਂ ਵਿਖੇ ਰੱਖੜੀ ਦਾ ਪਵਿੱਤਰ ਤਿਉਹਾਰ ਵਿਲੱਖਣ ਅਤੇ ਉਤਸ਼ਾਹਪੂਰਵਕ ਢੰਗ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਵਲੋਂ ਆਪਣੇ ਹੱਥਾਂ ਨਾਲ ਰੰਗ-ਬਰੰਗੀਆਂ ਅਤੇ ਆਕਰਸ਼ਕ ਰੱਖੜੀਆਂ ਤਿਆਰ ਕੀਤੀਆਂ ਗਈਆਂ। ਵਿਦਿਆਰਥੀਆਂ ਦੀ ਸਿਰਜਣਾਤਮਿਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਰੱਖੜੀ ਬਣਾਉਣ ਦੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ। ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾ ਅਤੇ ਰਚਨਾਤਮਿਕਤਾ ਦਾ ਪ੍ਰਦਰਸ਼ਨ ਕੀਤਾ। ਸਕੂਲ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਤੋਂ ਜਾਣੂੰ ਕਰਵਾਉਂਦਿਆਂ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਅਤੇ ਜਰਨੈਲ ਸਿੰਘ ਸੈਣੀ ਨੇ ਵਿਦਿਆਰਥੀਆਂ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਤਿਉਹਾਰ ਵਿਦਿਆਰਥੀਆਂ ਨੂੰ ਸਾਡੀ ਸਭਿਆਚਾਰਕ ਵਿਰਾਸਤ ਅਤੇ ਰਿਸ਼ਤਿਆਂ ਦੀ ਪਵਿੱਤਰਤਾ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਭੈਣ-ਭਰਾ ਦੇ ਇਸ ਪਵਿੱਤਰ ਰਿਸ਼ਤੇ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਹਮੇਸ਼ਾ ਕਾਇਮ ਰੱਖਣ ਦਾ ਸੁਨੇਹਾ ਦਿੱਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਬਰਜੀਤ ਕੌਰ, ਰਾਜਪ੍ਰੀਤ ਕੌਰ, ਸਵਿਤਾ ਸ਼ਰਮਾ, ਰਮਨਦੀਪ ਕੌਰ, ਗੁਰਬੀਰ ਕੌਰ, ਗੁਰਸ਼ਰਨਜੀਤ ਕੌਰ, ਕਵਲਜੀਤ ਕੌਰ, ਪਰਵਿੰਦਰ ਕੌਰ, ਸਿਮਰਨਜੀਤ ਕੌਰ, ਮਾਸਟਰ ਜਗਦੀਪ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।