30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬਲੂਮਿੰਗ ਬਡਜ਼ ਸਕੂਲ ਵਿਚ ਰਾਸ਼ਟਰੀ ਖੇਡ ਦਿਵਸ ਮੌਕੇ ਗੂੰਜਿਆ ਦੇਸੀ ਖੇਡਾਂ ਦਾ ਜੋਸ਼

ਮੋਗਾ, 29 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਰਾਸ਼ਟਰੀ ਖੇਡ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ।

Ad Position 21
No active advertisement
ਬਲੂਮਿੰਗ ਬਡਜ਼ ਸਕੂਲ ਵਿਖੇ ਰਾਸ਼ਟਰੀ ਖੇਡ ਦਿਵਸ ਮੌਕੇ ਖੇਡ ਗਤੀਵਿਧੀ ‘ਚ ਭਾਗ ਲੈਂਦੇ ਵਿਦਿਆਰਥੀ। ਅਜੀਤ ਤਸਵੀਰ 30-08-2026
ਮੋਗਾ, 29 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਰਾਸ਼ਟਰੀ ਖੇਡ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਹਾਕੀ ਦੇ ਮਹਾਨ ਖਿਡਾਰੀ ਅਤੇ ਹਾਕੀ ਦੇ ਜਾਦੂਗਰ ਵਜੋਂ ਵਿਸ਼ਵ ਪ੍ਰਸਿੱਧ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਭਾਰਤ ਵਿਚ ਹਰ ਸਾਲ 29 ਅਗਸਤ ਨੂੰ ਮੇਜਰ ਧਿਆਨ ਚੰਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ ਜਾਂਦਾ ਹੈ। ਸਕੂਲ ਵਿਚ ਹੋਈ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੇ ਰਾਸ਼ਟਰੀ ਖੇਡ ਦਿਵਸ ਅਤੇ ਮੇਜਰ ਧਿਆਨ ਚੰਦ ਦੇ ਜੀਵਨ ਨਾਲ ਸਬੰਧਿਤ ਸੁੰਦਰ ਅਤੇ ਰਚਨਾਤਮਿਕ ਚਾਰਟ ਅਤੇ ਜਾਣਕਾਰੀ ਭਰਪੂਰ ਲੇਖ ਪੇਸ਼ ਕੀਤੇ। ਵਿਦਿਆਰਥੀਆਂ ਨੇ ਆਪਣੇ ਲੇਖਾਂ ਰਾਹੀਂ ਮੇਜਰ ਧਿਆਨ ਚੰਦ ਦੇ ਜੀਵਨ, ਖੇਡ ਪ੍ਰਤੀ ਸਮਰਪਣ ਅਤੇ ਸ਼ਾਨਦਾਰ ਪ੍ਰਾਪਤੀਆਂ ਬਾਰੇ ਰੋਚਕ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਦੱਸਿਆ। ਵਿਦਿਆਰਥੀਆਂ ਨੇ ਦੱਸਿਆ ਕਿ ਮੇਜਰ ਧਿਆਨ ਚੰਦ ਦਾ ਜਨਮ 29 ਅਗਸਤ 1905 ਨੂੰ ਹੋਇਆ ਸੀ। ਬਚਪਨ ਤੋਂ ਹੀ ਹਾਕੀ ਪ੍ਰਤੀ ਰੁਚੀ ਰੱਖਣ ਵਾਲੇ ਧਿਆਨ ਚੰਦ ਬ੍ਰਿਟਿਸ਼ ਇੰਡੀਅਨ ਆਰਮੀ ਵਿਚ ਭਰਤੀ ਹੋਏ ਅਤੇ ਆਪਣੀ ਅਸਾਧਾਰਨ ਖੇਡ ਕਲਾ ਸਦਕਾ ਹਾਕੀ ਦੀ ਦੁਨੀਆ ਵਿਚ ਵਿਲੱਖਣ ਸਥਾਨ ਬਣਾਇਆ। ਉਨ੍ਹਾਂ ਨੇ ਭਾਰਤ ਲਈ ਤਿੰਨ ਉਲੰਪਿਕ ਸੋਨ ਤਗਮੇ ਜਿੱਤੇ ਅਤੇ ਆਪਣੀ ਖੇਡ ਨਾਲ ਦੁਨੀਆ ਭਰ ਵਿਚ ਭਾਰਤ ਦਾ ਨਾਂਅ ਰੌਸ਼ਨ ਕੀਤਾ। ਰਾਸ਼ਟਰੀ ਖੇਡ ਦਿਵਸ ਨੂੰ ਯਾਦਗਾਰ ਬਣਾਉਣ ਲਈ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਦੇਸੀ ਅਤੇ ਵਿਰਾਸਤੀ ਖੇਡਾਂ ਵਿਚ ਭਾਗ ਲਿਆ। ਇਸ ਦੌਰਾਨ ਪੀਚੋ, ਪਿੱਠੂ ਗਰਮ, ਕੋਟਲਾ ਛਪਾਕੀ ਜੁੰਮੇ ਰਾਤ ਆਈ ਏ, ਪੋਸ਼ਨ ਪਾ ਬਈ ਪੋਸ਼ਨ ਪਾ, ਰੁਮਾਲ ਚੁੱਕਣਾ, ਲੁਕਣ-ਮੀਟੀ ਅਤੇ ਖੋ-ਖੋ ਵਰਗੀਆਂ ਖੇਡਾਂ ਖੇਡੀਆਂ ਗਈਆਂ। ਇਨ੍ਹਾਂ ਖੇਡਾਂ ਦੌਰਾਨ ਵਿਦਿਆਰਥੀਆਂ ਵਿਚ ਭਰਪੂਰ ਉਤਸ਼ਾਹ ਅਤੇ ਮੁਕਾਬਲੇ ਦੀ ਭਾਵਨਾ ਦੇਖਣ ਨੂੰ ਮਿਲੀ। ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਇਨ੍ਹਾਂ ਰਵਾਇਤੀ ਖੇਡਾਂ ਦੇ ਇਤਿਹਾਸ, ਨਿਯਮਾਂ ਅਤੇ ਸਰੀਰਕ ਤੇ ਮਾਨਸਿਕ ਲਾਭਾਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੀ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸਮੁੱਚਾ ਜੀਵਨ ਖੇਡਾਂ ਪ੍ਰਤੀ ਸਮਰਪਣ, ਅਨੁਸ਼ਾਸਨ ਅਤੇ ਮਿਹਨਤ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਖੇਡਾਂ ਮਨੁੱਖ ਦੇ ਜੀਵਨ ਵਿਚ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਆਤਮ-ਵਿਸ਼ਵਾਸ, ਅਨੁਸ਼ਾਸਨ, ਟੀਮ ਭਾਵਨਾ ਅਤੇ ਜਿੱਤ ਹਾਰ ਨੂੰ ਸਵੀਕਾਰ ਕਰਨ ਦੀ ਸਮਰੱਥਾ ਪੈਦਾ ਕਰਦੀਆਂ ਹਨ। ਇਸ ਲਈ ਹਰ ਵਿਦਿਆਰਥੀ ਨੂੰ ਆਪਣੀ ਰੁਚੀ ਅਨੁਸਾਰ ਘੱਟੋ-ਘੱਟ ਇਕ ਖੇਡ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਜ਼ਰੂਰ ਬਣਾਉਣਾ ਚਾਹੀਦਾ ਹੈ। ਸਕੂਲ ਦੀ ਪ੍ਰਿੰਸੀਪਲ ਮੈਡਮ ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਟੈਲੀਵਿਜ਼ਨ, ਸਿਨੇਮਾ, ਮੋਬਾਈਲ ਅਤੇ ਸੋਸ਼ਲ ਮੀਡੀਆ ਵਰਗੇ ਮਨੋਰੰਜਨ ਦੇ ਅਨੇਕਾਂ ਸਾਧਨ ਸਾਡੇ ਕੋਲ ਮੌਜੂਦ ਹਨ। ਇਹ ਸਾਨੂੰ ਮਾਨਸਿਕ ਮਨੋਰੰਜਨ ਤਾਂ ਪ੍ਰਦਾਨ ਕਰਦੇ ਹਨ ਪਰ ਲੰਬੇ ਸਮੇਂ ਤੱਕ ਇਨ੍ਹਾਂ ਦੀ ਵਰਤੋਂ ਸਾਡੀ ਸਰੀਰਕ ਸਰਗਰਮੀ ਨੂੰ ਘਟਾ ਸਕਦੀ ਹੈ। ਇਸ ਦੇ ਉਲਟ ਦੇਸੀ ਅਤੇ ਵਿਰਾਸਤੀ ਖੇਡਾਂ ਬੱਚਿਆਂ ਨੂੰ ਸਰੀਰਕ ਤੌਰ ‘ਤੇ ਤੰਦਰੁਸਤ, ਮਾਨਸਿਕ ਤੌਰ ‘ਤੇ ਚੁਸਤ ਅਤੇ ਸਮਾਜਿਕ ਤੌਰ ‘ਤੇ ਸਰਗਰਮ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਹੌਲੀ-ਹੌਲੀ ਅਲੋਪ ਹੋ ਰਹੀਆਂ ਇਨ੍ਹਾਂ ਵਿਰਾਸਤੀ ਖੇਡਾਂ ਨੂੰ ਸੰਭਾਲਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ। ਸਮਾਗਮ ਦੇ ਅੰਤ ਵਿਚ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਆਪਣਾ ਉਤਸ਼ਾਹ ਬਣਾਈ ਰੱਖਣ ਅਤੇ ਭਵਿੱਖ ਵਿਚ ਸਫਲਤਾ ਦੀਆਂ ਨਵੀਆਂ ਮੰਜ਼ਲਾਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸਿੰਘਾਂਵਾਲਾ ਵਿਖੇ ਸੰਤ ਬਾਬਾ ਭਾਈ ਸੇਵਾ ਸਿੰਘ ਦੀ ਬਰਸੀ ਸ਼ਰਧਾ ਤੇ ਭਾਵਨਾ ਨਾਲ ਮਨਾਈ ਅਗਲੀ ਖ਼ਬਰ ਪੰਜਾਬ ਐਂਡ ਸਿੰਧ ਬੈਂਕ ਵਲੋਂ ਰਿਜਨਲ ਮੈਨੇਜਰ ਪ੍ਰਕਾਸ਼ ਚੰਦ ਮਿਸ਼ਰਾ ਨੇ ਸਰਬਜੀਤ ਕੌਰ ਨੂੰ 2 ਲੱਖ ਰੁਪਏ ਬੀਮਾ ਰਾਸ਼ੀ ਚੈੱਕ ਦ...
Ad Position 24