30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪਿੰਡ ਸਿੰਘਾਂਵਾਲਾ ਵਿਖੇ ਸੰਤ ਬਾਬਾ ਭਾਈ ਸੇਵਾ ਸਿੰਘ ਦੀ ਬਰਸੀ ਸ਼ਰਧਾ ਤੇ ਭਾਵਨਾ ਨਾਲ ਮਨਾਈ

ਮੋਗਾ, 29 ਅਗਸਤ (ਸੁਰਿੰਦਰਪਾਲ ਸਿੰਘ)-ਪਿੰਡ ਸਿੰਘਾਂਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਸੰਤ ਬਾਬਾ ਭਾਈ ਸੇਵਾ ਸਿੰਘ ਦੀ ਸਾਲਾਨਾ ਬਰਸੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀ ਸੰਗਤਾਂ ਵਲੋਂ ਰਲ-ਮਿਲ ਕੇ ਪਿਆਰ, ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 30-08-2026
ਮੋਗਾ, 29 ਅਗਸਤ (ਸੁਰਿੰਦਰਪਾਲ ਸਿੰਘ)-ਪਿੰਡ ਸਿੰਘਾਂਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਸੰਤ ਬਾਬਾ ਭਾਈ ਸੇਵਾ ਸਿੰਘ ਦੀ ਸਾਲਾਨਾ ਬਰਸੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀ ਸੰਗਤਾਂ ਵਲੋਂ ਰਲ-ਮਿਲ ਕੇ ਪਿਆਰ, ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਬਰਸੀ ਸਮਾਗਮ ਦੇ ਸਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਸੰਗਤਾਂ ਨੇ ਸ਼ਰਧਾ ਨਾਲ ਹਾਜ਼ਰੀ ਭਰੀ ਅਤੇ ਗੁਰਬਾਣੀ ਦਾ ਜਾਪ ਕਰਦਿਆਂ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੇ ਅਖੀਰਲੇ ਦਿਨ 156 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਸਜਾਏ ਗਏ ਧਾਰਮਿਕ ਦਰਬਾਰ ਵਿਚ ਅੰਤਰ-ਰਾਸ਼ਟਰੀ ਗੋਲਡ ਮੈਡਲਿਸਟ ਕਵੀਸ਼ਰ ਭਾਈ ਵੀਰਭਾਨ ਸਿੰਘ ਮੌੜ, ਮਾਲਵਾ ਢਾਡੀ ਮੱਖਣ ਸਿੰਘ ਮਹਿਰਮ, ਭੁਪਿੰਦਰ ਸਿੰਘ ਕਵੀਸ਼ਰ ਅਤੇ ਹਜ਼ੂਰੀ ਰਾਗੀ ਕੇਵਲ ਸਿੰਘ ਦੇ ਜਥਿਆਂ ਵਲੋਂ ਗੁਰਬਾਣੀ, ਗੁਰ ਇਤਿਹਾਸ ਅਤੇ ਸਿੱਖ ਧਰਮ ਨਾਲ ਸਬੰਧਿਤ ਵਾਰਾਂ ਅਤੇ ਪ੍ਰਸੰਗ ਸੰਗਤਾਂ ਨੂੰ ਸਰਵਣ ਕਰਵਾਏ ਗਏ। ਜਥਿਆਂ ਨੇ ਆਪਣੀਆਂ ਧਾਰਮਿਕ ਪੇਸ਼ਕਾਰੀਆਂ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਦਿਆਂ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਸੋਹਣ ਸਿੰਘ, ਬੱਬੂ ਸਿੰਘ, ਨਿਧੜਕ ਸਿੰਘ, ਗੁਰਦੁਆਰਾ ਕਮੇਟੀ ਪ੍ਰਧਾਨ ਗੁਰਚਰਨ ਸਿੰਘ ਬਿੱਟੂ, ਸਰਪੰਚ ਤੀਰਥ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਸਰਪੰਚ ਸੁਖਜਿੰਦਰ ਸਿੰਘ ਬੁੱਕਣ ਵਾਲਾ, ਕਾਲਾ ਸਿੰਘ ਦਵਾਈਆਂ ਵਾਲੇ, ਜਸਵਿੰਦਰ ਸਿੰਘ ਕਾਲਾ, ਗੁਰਚਰਨ ਸਿੰਘ ਸਿੱਧੂ ਸਮੇਤ ਸਮੂਹ ਕਮੇਟੀ ਮੈਂਬਰਾਂ, ਕਲੱਬ ਮੈਂਬਰਾਂ, ਇਲਾਕਾ ਨਿਵਾਸੀਆਂ ਅਤੇ ਨਗਰ ਨਿਵਾਸੀ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੇ ਅਖੀਰ ਵਿਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਵਾਲੇ ਪਰਿਵਾਰਾਂ ਅਤੇ ਪਹੁੰਚੇ ਵੱਖ-ਵੱਖ ਧਾਰਮਿਕ ਜਥਿਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮੂਹ ਸੰਗਤਾਂ ਨੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਦਿਆਂ ਸੰਤ ਬਾਬਾ ਭਾਈ ਸੇਵਾ ਸਿੰਘ ਦੀ ਯਾਦ ਨੂੰ ਸ਼ਰਧਾ ਨਾਲ ਨਮਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਵੱਛ ਅਭਿਆਨ ਪੰਜਾਬ ਤਹਿਤ ਮੋਗਾ ਵਿਚ 10 ਰੋਜ਼ਾ ਸਫ਼ਾਈ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਚ ਰਾਸ਼ਟਰੀ ਖੇਡ ਦਿਵਸ ਮੌਕੇ ਗੂੰਜਿਆ ਦੇਸੀ ਖੇਡਾਂ ਦਾ ਜੋਸ਼
Ad Position 24