ਸਵੱਛ ਅਭਿਆਨ ਪੰਜਾਬ ਤਹਿਤ ਮੋਗਾ ਵਿਚ 10 ਰੋਜ਼ਾ ਸਫ਼ਾਈ ਮੁਹਿੰਮ ਦਾ ਆਗਾਜ਼
ਮੋਗਾ, 29 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਸਵੱਛ ਅਭਿਆਨ ਪੰਜਾਬ ਤਹਿਤ ਮੋਗਾ ਜ਼ਿਲ੍ਹੇ ਵਿਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਅੱਜ ਸਵੇਰੇ ਗੀਤਾ ਭਵਨ ਚੌਕ ਮੋਗਾ ਤੋਂ ਸ਼ੁੱਭ ਆਗਾਜ਼ ਕੀਤਾ ਗਿਆ। ਮੁਹਿੰਮ ਦੀ ਸ਼ੁਰੂਆਤ ਮੌਕੇ ਵਿਧਾਇਕ ਮੋਗਾ ਡਾ.
ਮੋਗਾ, 29 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਸਵੱਛ ਅਭਿਆਨ ਪੰਜਾਬ ਤਹਿਤ ਮੋਗਾ ਜ਼ਿਲ੍ਹੇ ਵਿਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਅੱਜ ਸਵੇਰੇ ਗੀਤਾ ਭਵਨ ਚੌਕ ਮੋਗਾ ਤੋਂ ਸ਼ੁੱਭ ਆਗਾਜ਼ ਕੀਤਾ ਗਿਆ। ਮੁਹਿੰਮ ਦੀ ਸ਼ੁਰੂਆਤ ਮੌਕੇ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ, ਨਗਰ ਨਿਗਮ ਦੇ ਮੇਅਰ ਵਿਨੇਪਾਲ ਕੌਰ, ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ, ਨਗਰ ਨਿਗਮ ਦੇ ਕਮਿਸ਼ਨਰ ਗੁਰਵਿੰਦਰ ਸਿੰਘ ਜੌਹਲ ਨੇ ਖ਼ੁਦ ਸਫ਼ਾਈ ਕਾਰਜਾਂ ਵਿਚ ਹਿੱਸਾ ਲੈ ਕੇ ਸਵੱਛਤਾ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸਵੱਛ ਅਭਿਆਨ ਪੰਜਾਬ ਪੰਜਾਬ ਸਰਕਾਰ ਦੀ ਇਕ ਮਹੱਤਵਪੂਰਨ ਮੁਹਿੰਮ ਹੈ, ਜਿਸ ਦਾ ਉਦੇਸ਼ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਵਿਚ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਲੋਕਾਂ ਵਿਚ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ । ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਹਰੇਕ ਨਾਗਰਿਕ ਦਾ ਅਧਿਕਾਰ ਵੀ ਹੈ ਅਤੇ ਜ਼ਿੰਮੇਵਾਰੀ ਵੀ। ਵਿਧਾਇਕ ਨੇ ਕਿਹਾ ਕਿ ਸਫ਼ਾਈ ਕਿਸੇ ਇਕ ਦਿਨ ਜਾਂ ਮੁਹਿੰਮ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਇਸ ਨੂੰ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਅਟੁੱਟ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਗਲੀਆਂ, ਨਾਲੀਆਂ, ਸੜਕਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਨੂੰ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਉਣਾ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੱਛ ਅਭਿਆਨ ਪੰਜਾਬ ਨੂੰ ਲੋਕ ਲਹਿਰ ਬਣਾਉਣ ਲਈ ਵੱਧ ਤੋਂ ਵੱਧ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਆਪਣੇ ਘਰ, ਦੁਕਾਨ, ਵਪਾਰਕ ਅਦਾਰੇ ਅਤੇ ਆਲੇ-ਦੁਆਲੇ ਦੇ ਖੇਤਰ ਨੂੰ ਸਾਫ਼ ਰੱਖਣ ਦਾ ਸੰਕਲਪ ਲਵੇ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਕੂੜਾ-ਕਰਕਟ ਸੜਕਾਂ, ਗਲੀਆਂ ਜਾਂ ਜਨਤਕ ਥਾਵਾਂ ‘ਤੇ ਨਾ ਸੁੱਟਿਆ ਜਾਵੇ, ਬਲਕਿ ਨਿਰਧਾਰਿਤ ਸਥਾਨਾਂ ‘ਤੇ ਹੀ ਪਾਇਆ ਜਾਵੇ। ਇਸ ਦੇ ਨਾਲ ਹੀ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਕੂੜੇ ਦੀ ਸਹੀ ਸੰਭਾਲ ਨੂੰ ਆਪਣੀ ਰੋਜ਼ਾਨਾ ਆਦਤ ਦਾ ਹਿੱਸਾ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 10 ਰੋਜ਼ਾ ਵਿਸ਼ੇਸ਼ ਸਫ਼ਾ ਈ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਸ਼ਹਿਰੀ ਸਥਾਨਕ ਸੰਸਥਾਵਾਂ ਵਿਚ ਵਿਸ਼ੇਸ਼ ਸਫ਼ਾਈ ਕਾਰਜ ਕੀਤੇ ਜਾਣਗੇ। ਇਹ ਮੁਹਿੰਮ ਨਗਰ ਨਿਗਮ ਮੋਗਾ, ਨਗਰ ਕੌਂਸਲ ਬਾਘਾ ਪੁਰਾਣਾ, ਨਗਰ ਕੌਂਸਲ ਧਰਮਕੋਟ ਅਤੇ ਨਗਰ ਪੰਚਾਇਤ ਬੱਧਨੀ ਕਲਾਂ, ਨਿਹਾਲ ਸਿੰਘ ਵਾਲਾ, ਕੋਟ ਈਸੇ ਖਾਂ ਅਤੇ ਫ਼ਤਿਹਗੜ੍ਹ ਪੰਜਤੂਰ ਵਿਖੇ ਵੀ ਚਲਾਈ ਗਈ। ਇਸ ਮੌਕੇ ਐਸ.ਡੀ.ਐਮ. ਮੋਗਾ ਸਤਵਿੰਦਰਪਾਲ ਸਿੰਘ ਰਣੀਕੇ, ਸੀਨੀਅਰ ਡਿਪਟੀ ਮੇਅਰ ਕਾਲਾ ਬਜਾਜ, ਡਿਪਟੀ ਮੇਅਰ ਗੌਰਵ ਗਰਗ, ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ ਨੇ ਵੀ ਸਫ਼ਾਈ ਮੁਹਿੰਮ ਵਿਚ ਸ਼ਮੂਲੀਅਤ ਕੀਤੀ।