31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮਹਿੰਗਾਈ ਨੇ ਪੰਜਾਬ ਦੇ ਕਿਸਾਨ ਮਜ਼ਦੂਰ ਅਤੇ ਆਮ ਲੋਕਾਂ ਦਾ ਕੱਢਿਆ ਕਚੂਮਰ-ਸੁੱਖ ਗਿੱਲ ਖੰਡ ਅਤੇ ਗੁੜ ਪਹੁੰਚੇ 70 ਰੁਪਏ ਤੋਂ ਪਾਰ , ਆਮ ਲੋਕਾਂ ਲਈ ਘਰਾਂ ਦੇ ਖ਼ਰਚੇ ਚਲਾਉਣੇ ਹੋਏ ਔਖੇ

ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਨੇ ਪੰਜਾਬ ਵਿਚ ਲਗਾਤਾਰ ਵੱਧ ਰਹੀ ਮਹਿੰਗਾਈ ‘ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਮਹਿੰਗਾਈ ਨੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੇ ਲਗਾਤਾਰ ਵੱਧ ਰਹੇ ਭਾਅ ਕਾਰਨ ਆਮ ਪਰਿਵਾਰਾਂ ਲਈ ਘਰ ਦਾ ਗੁਜ਼ਾਰਾ ਚਲਾਉਣਾ ਵੀ ਮੁਸ਼ਕਿਲ ਹੁੰਦਾ ਜਾ ਰਿਹਾ ਹੈ।

Ad Position 21
No active advertisement
ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ’ਚ ਹੋਲੀ ਹਾਰਟ ਸਕੂਲ ਦੀਆਂ ਲੜਕੀਆਂ ਦੂਜਾ ਸਥਾਨ ’ਤੇ 31-08-2026
ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਨੇ ਪੰਜਾਬ ਵਿਚ ਲਗਾਤਾਰ ਵੱਧ ਰਹੀ ਮਹਿੰਗਾਈ ‘ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਮਹਿੰਗਾਈ ਨੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੇ ਲਗਾਤਾਰ ਵੱਧ ਰਹੇ ਭਾਅ ਕਾਰਨ ਆਮ ਪਰਿਵਾਰਾਂ ਲਈ ਘਰ ਦਾ ਗੁਜ਼ਾਰਾ ਚਲਾਉਣਾ ਵੀ ਮੁਸ਼ਕਿਲ ਹੁੰਦਾ ਜਾ ਰਿਹਾ ਹੈ। ਸੁੱਖ ਗਿੱਲ ਮੋਗਾ ਨੇ ਕਿਹਾ ਕਿ ਮਈ 2026 ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੇ ਭਾਅ ਵਿਚ ਵੀ ਵਾਧਾ ਹੋਇਆ ਹੈ। ਇਸੇ ਤਰ੍ਹਾਂ ਖੰਡ, ਗੁੜ, ਪਿਆਜ਼, ਸਰ੍ਹੋਂ ਦਾ ਤੇਲ, ਦਾਲਾਂ, ਆਟਾ, ਚੌਲ, ਦੁੱਧ ਅਤੇ ਹੋਰ ਘਰੇਲੂ ਵਰਤੋਂ ਦੀਆਂ ਵਸਤਾਂ ਮਹਿੰਗੀਆਂ ਹੋਣ ਕਾਰਨ ਆਮ ਲੋਕਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਵਲੋਂ ਪੇਸ਼ ਕੀਤੇ ਅੰਕੜਿਆਂ ਅਨੁਸਾਰ ਖੰਡ ਦਾ ਭਾਅ ਜੂਨ 2026 ਵਿਚ ਲਗ-ਪਗ 45 ਰੁਪਏ ਪ੍ਰਤੀ ਕਿੱਲੋ ਤੋਂ ਵੱਧ ਕੇ 63 ਤੋਂ 70 ਰੁਪਏ ਤੱਕ ਪਹੁੰਚ ਗਿਆ ਹੈ। ਪਿਆਜ਼ ਦੇ ਭਾਅ ਵਿਚ ਵੀ ਵੱਡਾ ਵਾਧਾ ਹੋਇਆ ਹੈ ਅਤੇ ਇਹ 60 ਤੋਂ 65 ਰੁਪਏ ਪ੍ਰਤੀ ਕਿੱਲੋ ਤੱਕ ਪਹੁੰਚ ਗਿਆ ਹੈ। ਗੁੜ ਦਾ ਭਾਅ 45 ਰੁਪਏ ਤੋਂ ਵੱਧ ਕੇ 67 ਤੋਂ 70 ਰੁਪਏ ਪ੍ਰਤੀ ਕਿੱਲੋ ਹੋ ਗਿਆ ਹੈ। ਸਰ੍ਹੋਂ ਦੇ ਤੇਲ ਵਿਚ ਵੀ ਕਰੀਬ 35 ਤੋਂ 40 ਰੁਪਏ ਦਾ ਵਾਧਾ ਹੋ ਕੇ ਭਾਅ ਲਗ-ਪਗ 215 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਦਾਲਾਂ ਦੇ ਭਾਅ ਵੀ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦੇ ਜਾ ਰਹੇ ਹਨ। ਅਰਹਰ ਦੀ ਦਾਲ ਲਗ-ਪਗ 123 ਰੁਪਏ, ਉੜਦ ਦੀ ਦਾਲ 121 ਰੁਪਏ ਅਤੇ ਮੂੰਗੀ ਦੀ ਦਾਲ 111 ਰੁਪਏ ਪ੍ਰਤੀ ਕਿੱਲੋ ਵਿਕ ਰਹੀ ਹੈ। ਇਸੇ ਤਰ੍ਹਾਂ ਆਟਾ ਲਗ-ਪਗ 37 ਰੁਪਏ, ਚੌਲ 45 ਰੁਪਏ ਅਤੇ ਦੁੱਧ 62 ਤੋਂ 65 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਵੱਧ ਰਹੀ ਮਹਿੰਗਾਈ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਪੰਜਾਬ ਸਿਰ ਚੜ੍ਹ ਰਹੇ ਕਰਜ਼ੇ ਬਾਰੇ ਗੱਲ ਕਰਦਿਆਂ ਸੁੱਖ ਗਿੱਲ ਮੋਗਾ ਨੇ ਕਿਹਾ ਕਿ ਮਾਰਚ 2022 ਵਿਚ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਸੀ, ਉਸ ਸਮੇਂ ਪੰਜਾ ਬ ਦਾ ਕੁੱਲ ਬਕਾਇਆ ਕਰਜ਼ਾ ਲਗ-ਪਗ 2.82 ਤੋਂ 2.83 ਲੱਖ ਕਰੋੜ ਰੁਪਏ ਸੀ। ਉਨ੍ਹਾਂ ਵਲੋਂ ਦਿੱਤੇ ਅੰਕੜਿਆਂ ਅਨੁਸਾਰ ਮਾਰਚ 2023 ਵਿਚ ਇਹ ਲਗ-ਪਗ 3.12 ਲੱਖ ਕਰੋੜ, ਮਾਰਚ 2024 ਵਿਚ 3.43 ਲੱਖ ਕਰੋੜ ਅਤੇ ਮਾਰਚ 2025 ਵਿਚ ਕਰੀਬ 3.78 ਲੱਖ ਕਰੋੜ ਰੁਪਏ ਹੋ ਗਿਆ। ਉਨ੍ਹਾਂ ਕਿਹਾ ਕਿ ਮਾਰਚ 2026 ਤੱਕ ਪੰਜਾਬ ਸਿਰ ਕਰਜ਼ੇ ਦਾ ਬੋਝ ਲਗ-ਪਗ 4.13 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ ਅਤੇ ਵਿੱਤੀ ਸਾਲ 2026-27 ਦੇ ਅੰਤ ਤੱਕ ਮਾਰਚ 2027 ਵਿਚ ਇਹ ਕਰਜ਼ਾ ਵੱਧ ਕੇ 4,47,754 ਕਰੋੜ ਰੁਪਏ, ਭਾਵ ਲ ਗ-ਪਗ 4.47 ਲੱਖ ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਸੁੱਖ ਗਿੱਲ ਮੋਗਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਸਰਕਾਰਾਂ ਦੀਆਂ ਨੀਤੀਆਂ ਖ਼ਿਲਾਫ਼ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨੀ ਪਵੇਗੀ।
Ad Position 22
No active advertisement
ਪਿਛਲੀ ਖ਼ਬਰ ਰਾਈਸ ਬ੍ਰਾਨ ਡੀਲਰਜ਼ ਐਸੋਸੀਏਸ਼ਨ ਵਲੋਂ ਕਰਵਾਏ ਜਾਗਰਣ ਦੌਰਾਨ ਮਾਂ ਜਵਾਲਾ ਜੀ ਧਾਮ ਤੋਂ ਲਿਆਂਦੀ ਪਵਿੱਤਰ ਜੋਤ ਦੇ ਸ਼ਹਿਰ ਵਾਸੀ... ਅਗਲੀ ਖ਼ਬਰ ਖਾਦੀ ਅਤੇ ਪੇਂਡੂ ਉਦਯੋਗ ਕਮਿਸ਼ਨ ਮੋਗਾ ਵਲੋਂ ਦੇਸ਼ ਭਗਤ ਕਾਲਜ ਮੋਗਾ ਵਿਖੇ ਸੈਮੀਨਾਰ
Ad Position 24