30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਇੰਡੀਆ ਸਕਿੱਲ ਕੰਪੀਟੀਸ਼ਨ 2026-27 ਮੋਗਾ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ

ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਕਾਰਜਕਾਰੀ ਕਮੇਟੀ ਹੁਨਰ ਵਿਕਾਸ ਮਿਸ਼ਨ ਦੇ ਮੈਂਬਰਾਂ ਜ਼ਿਲ੍ਹੇ ਵਿਚ ਚੱਲ ਰਹੀਆਂ ਆਈ. ਟੀ.

Ad Position 21
No active advertisement
ਅਜੀਤ ਡੈਸਕ 31-08-2026
ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਕਾਰਜਕਾਰੀ ਕਮੇਟੀ ਹੁਨਰ ਵਿਕਾਸ ਮਿਸ਼ਨ ਦੇ ਮੈਂਬਰਾਂ ਜ਼ਿਲ੍ਹੇ ਵਿਚ ਚੱਲ ਰਹੀਆਂ ਆਈ.ਟੀ.ਆਈ., ਪੋਲੀਟੈਕਨਿਕ ਸੰਸਥਾਵਾਂ, ਕਾਲਜਾਂ, ਕਾਨਵੈਂਟ ਸਕੂਲਾਂ ਅਤੇ ਟਰੇਨਿੰਗ ਸੈਂਟਰਾਂ ਦੇ ਮੁਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਭਾਰਤ ਸਰਕਾਰ ਦੇ ਹੁਨਰ ਵਿਕਾਸ ਅਤੇ ਉਦਮਤਾ ਮੰਤਰਾਲੇ ਵਲੋਂ ਕਰਵਾਈ ਜਾ ਰਹੀ ਇੰਡੀਆ ਸਕਿੱਲ ਕੰਪੀਟੀਸ਼ਨ 2026-27 ਲਈ ਜ਼ਿਲ੍ਹੇ ਦੇ ਨੌਜਵਾਨਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣਾ ਸੀ। ਮੀਟਿੰਗ ਦੌਰਾਨ ਏ.ਡੀ.ਸੀ. ਜਸਪਿੰਦਰ ਸਿੰਘ ਨੇ ਸਬੰਧਿਤ ਅਧਿਕਾਰੀਆਂ ਅਤੇ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਇੰਡੀਆ ਸਕਿੱਲ ਕੰਪੀਟੀਸ਼ਨ ਬਾਰੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਵੱਖ-ਵੱਖ ਸਕਿੱਲ ਕੈਟਾਗਰੀਆਂ ਵਿਚ ਟਰੇਡ ਵਾਈਜ਼ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪੋਲੀਟੈਕਨਿਕ ਕਾਲਜਾਂ, ਕਾਲਜਾਂ, ਆਈ.ਟੀ.ਆਈ. ਅਤੇ ਟਰੇਨਿੰਗ ਸੈਂਟਰਾਂ ਵਿਚ ਜਾਗਰੂਕਤਾ ਕੈਂਪ ਲਗਾ ਕੇ ਨੌਜਵਾਨਾਂ ਨੂੰ ਇਸ ਮੁਕਾਬਲੇ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇੰਡੀਆ ਸਕਿੱਲ ਕੰਪੀਟੀਸ਼ਨ 2026-27 ਤਹਿਤ ਕੁੱਲ 63 ਟਰੇਡਾਂ ਵਿਚ ਹੁਨਰ ਮੁਕਾਬਲੇ ਕਰਵਾਏ ਜਾਣੇ ਹਨ। ਇਨ੍ਹਾਂ ਵਿਚ ਬੇਕਰੀ, ਕੁਕਿੰਗ, ਫ਼ੈਸ਼ਨ ਟੈਕਨਾਲੋਜੀ , ਵੈੱਬ ਟੈਕਨਾਲੋਜੀ, ਸਾਈਬਰ ਸਕਿਉਰਿਟੀ, ਇਲੈਕਟ੍ਰੀਕਲ, ਵੈਲਡਿੰਗ, ਪਲੰਬਿੰਗ, ਗ੍ਰਾਫਿਕ ਡਿਜ਼ਾਈਨ ਸਮੇਤ ਵੱਖ-ਵੱਖ ਹੁਨਰ ਸ਼ਾਮਿਲ ਹਨ। ਇਨ੍ਹਾਂ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਸਕਿੱਲ ਇੰਡੀਆ ਡਿਜੀਟਲ ਹੱਬ ਪੋਰਟਲ ‘ਤੇ ਸ਼ੁਰੂ ਹੋ ਚੁੱਕੀ ਹੈ। ਏ.ਡੀ.ਸੀ. ਨੇ ਕਿਹਾ ਕਿ ਵੱਖ-ਵੱਖ ਸਕਿੱਲ ਲਈ ਨਿਰਧਾਰਿਤ ਉਮਰ ਯੋਗਤਾ ਅਨੁਸਾਰ ਨੌਜਵਾਨ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਯੋਗਤਾ ਅਤੇ ਰੁਚੀ ਅਨੁਸਾਰ ਸਕਿੱਲ ਦੀ ਚੋਣ ਕਰ ਕੇ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਦੱਸਿਆ ਕਿ ਇੱਛੁਕ ਉਮੀਦਵਾਰ ਸਕਿੱਲ ਇੰਡੀਆ ਡਿਜੀਟਲ ਹੱਬ ਪੋਰਟਲ ‘ਤੇ ਜਾ ਕੇ ਰਜਿਸਟ੍ਰੇਸ਼ਨ ਕਰ ਸਕਦੇ ਹਨ ਅਤੇ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 15 ਸਤੰਬਰ 2026 ਹੈ। ਉਨ੍ਹਾਂ ਸਬੰਧਿਤ ਸੰਸਥਾਵਾਂ ਨੂੰ ਹਦਾਇਤ ਕੀਤੀ ਕਿ ਆਖ਼ਰੀ ਮਿਤੀ ਤੋਂ ਪਹਿਲਾਂ ਵੱਧ ਤੋਂ ਵੱਧ ਯੋਗ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਕਰਵਾਈ ਜਾਵੇ। ਮੀਟਿੰਗ ਵਿਚ ਜੀਵਨਜੀਤ ਸਿੰਘ ਜ਼ਿਲ੍ਹਾ ਰੋਜ਼ਗਾਰ ਅਫ਼ਸਰ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਮੈਨੇਜਰ ਮਨਪ੍ਰੀਤ ਕੌਰ, ਜ਼ਿਲ੍ਹਾ ਉਦਯੋਗ ਕੇਂਦਰ ਤੋਂ ਸੀਨੀਅਰ ਅਧਿਕਾਰੀ ਨਿਰਮਲ ਸਿੰਘ, ਕੁਲਵੰਤ ਸਿੰਘ ਭਲਾਈ ਅਫ਼ਸਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਆਈ.ਐਫ.ਐਸ. ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਲਵਕੇਸ਼ ਸਿੰਘ, ਲਾਅਨ ਕਲੱਬ ਮੋਗਾ ਦੇ ਪ੍ਰਤੀਨਿਧੀ ਵਿਕਾਸ ਸਿੰਗਲਾ, ਕੈਲੇਫੋਰਨੀਆ ਸਕੂਲ ਦੇ ਪ੍ਰਿੰਸੀਪਲ ਵੇਦ ਪ੍ਰਕਾਸ਼ ਅਤੇ ਕੈਂਬਰਿਜ ਸਕੂਲ ਮੋਗਾ ਦੇ ਪ੍ਰਤੀਨਿਧੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਮੋਗਾ ਦੇ ਮੈਨੇਜਰ ਮਨਪ੍ਰੀਤ ਕੌਰ ਨਾਲ ਅਤੇ ਥੀਮੈਟਿਕ ਐਕਸਪਰਟ ਪੁੱਛਰਾਜ ਝਾਂਝਰਾਂ ਨਾਲ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪੀ.ਐਸ.ਡੀ.ਐਮ. ਬਰਾਂਚ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਚਮੁਖੀ ਮੰਦਰ ਕਮੇਟੀ ਨੂੰ ਸੀ.ਐਮ. ਜਾਗਰਣ ਸੁਸਾਇਟੀ ਵਲੋਂ ਮਾਂ ਭਗਵਤੀ ਜਾਗਰਣ ਦਾ ਸੱਦਾ ਅਗਲੀ ਖ਼ਬਰ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਸਕੂਲ ਗਤਕਾ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ
Ad Position 24