30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਭਿੰਡਰ ਕਲਾਂ ਤੋਂ ਛੇਵੀਂ ਬੱਸ ਰਵਾਨਾ

ਕਿਸ਼ਨਪੁਰਾ ਕਲਾਂ, 30 ਅਗਸਤ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)- ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਭਿੰਡਰ ਕਲਾਂ ਤੋਂ ਛੇਵੀਂ ਬੱਸ ਵੱਖ-ਵੱਖ ਇਤਿਹਾਸਕ ਗੁਰਧਾਮਾਂ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾ ਤੇ ਸਤਿਕਾਰ ਸਹਿਤ ਰਵਾਨਾ ਕੀਤੀ ਗਈ। ਇਹ ਬੱਸ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਉੱਦਮ ਅਤੇ ਬਲਾਕ ਸੰਮਤੀ ਧਰਮਕੋਟ ਦੇ ਚੇਅਰਮੈਨ ਅਮਰਦੀਪ ਸਿੰਘ ਮਨੀਲਾ ਦੀ ਦੇਖ-ਰੇਖ ਹੇਠ ਰਵਾਨਾ ਹੋਈ।

Ad Position 21
No active advertisement
ਅਜੀਤ ਡੈਸਕ 31-08-2026
ਕਿਸ਼ਨਪੁਰਾ ਕਲਾਂ, 30 ਅਗਸਤ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)- ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਭਿੰਡਰ ਕਲਾਂ ਤੋਂ ਛੇਵੀਂ ਬੱਸ ਵੱਖ-ਵੱਖ ਇਤਿਹਾਸਕ ਗੁਰਧਾਮਾਂ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾ ਤੇ ਸਤਿਕਾਰ ਸਹਿਤ ਰਵਾਨਾ ਕੀਤੀ ਗਈ। ਇਹ ਬੱਸ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਉੱਦਮ ਅਤੇ ਬਲਾਕ ਸੰਮਤੀ ਧਰਮਕੋਟ ਦੇ ਚੇਅਰਮੈਨ ਅਮਰਦੀਪ ਸਿੰਘ ਮਨੀਲਾ ਦੀ ਦੇਖ-ਰੇਖ ਹੇਠ ਰਵਾਨਾ ਹੋਈ। ਇਸ ਮੌਕੇ ਬੱਸ ਨੂੰ ਰਵਾਨਾ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਮਰਦੀਪ ਸਿੰਘ ਮਨੀਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੰਗਤਾਂ ਲਈ ਇਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੀ ਇੱਛਾ ਰੱਖਣ ਵਾਲੀਆਂ ਸੰਗਤਾਂ ਨੂੰ ਸੁਵਿਧਾਜਨਕ ਢੰਗ ਨਾਲ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਸਿੱਖ ਧਰਮ ਨਾਲ ਸਬੰਧਿਤ ਪ੍ਰਮੁੱਖ ਅਤੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਵਾਏ ਜਾਣਗੇ। ਇਸ ਨਾਲ ਸੰਗਤਾਂ ਨੂੰ ਗੁਰੂ ਸਾਹਿਬਾਨ ਨਾਲ ਸਬੰਧਿਤ ਇਤਿਹਾਸਕ ਅਸਥਾਨਾਂ ਦੀ ਯਾਤਰਾ ਕਰਨ ਦੇ ਨਾਲ-ਨਾਲ ਆਪਣੀ ਧਾਰਮਿਕ ਵਿਰਾਸਤ ਨਾਲ ਹੋਰ ਨੇੜਿਉਂ ਜੁੜਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਹਰ ਵਿਅਕਤੀ ਨੂੰ ਆਪਣੀ ਧਾਰਮਿਕ ਅਤੇ ਸਭਿਆਚਾਰਕ ਵਿਰਾਸਤ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਚੇਅਰਮੈਨ ਮਨੀਲਾ ਨੇ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਆਵਾਜਾਈ, ਰਹਿਣ-ਸਹਿਣ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਸੰਗਤ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕੇ। ਇਸ ਮੌਕੇ ਨੰਬਰਦਾਰ ਬਲਕਾਰ ਸਿੰਘ, ਡਾ. ਪੂਰਨ ਸਿੰਘ, ਰਾਜ ਸਿੰਘ, ਹਰਨੇਕ ਸਿੰਘ, ਗੁਰਬਚਨ ਸਿੰਘ, ਓਂਕਾਰ ਸਿੰਘ, ਗੁਰਬਚਨ ਸਿੰਘ ਗੱਚੀ , ਸ਼ਮਸ਼ੇਰ ਸਿੰਘ ਮੈਂਬਰ, ਕੈਪਟਨ ਹਰਨੇਕ ਸਿੰਘ, ਰਜਿੰਦਰ ਸਿੰਘ ਰਾਜ, ਰਮਨਦੀਪ ਸਿੰਘ ਪੰਚ, ਬਲਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰ ਘਰ ਅਕਾਲੀ ਦਲ ਮੁਹਿੰਮ ਤਹਿਤ ਭਿੰਡਰ ਕਲਾਂ ’ਚ ਨੁੱਕੜ ਮੀਟਿੰਗ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਤਿੰਨ ਅਹੁਦੇਦਾਰਾ... ਅਗਲੀ ਖ਼ਬਰ ਨੌਜਵਾਨਾਂ ਨੂੰ ਸਿਆਸਤ ਵਿਚ ਅੱਗੇ ਲਿਆਉਣਾ ਸਾਡੀ ਮੁੱਖ ਤਰਜੀਹ-ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ
Ad Position 24