31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਦਰਜਨਾਂ ਪਰਿਵਾਰ ‘ਆਪ’ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ

ਕਿਸ਼ਨਪੁਰਾ ਕਲਾਂ, 31 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਪਿੰਡ ਇੰਦਰਗੜ੍ਹ ਵਿਖੇ ਸੀਨੀਅਰ ਅਕਾਲੀ ਆਗੂ ਦਵਿੰਦਰ ਸਿੰਘ ਗਿੱਲ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਅਤੇ ਸਾਥੀਆਂ ਦੀ ਇਕੱਤਰਤਾ ਹੋਈ। ਇਸ ਦੌਰਾਨ ਹਲਕੇ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਅਹਿਮ ਵਿਚਾਰਾਂ ਦੀ ਸਾਂਝ ਪਾਈ ਗਈ।

Ad Position 21
No active advertisement
ਤਹਿਸੀਲਦਾਰ ਮੋਗਾ ਬਰਖ਼ਿਲਾਫ਼ ਰੋਸ ਧਰਨੇ ਸਬੰਧੀ ਜਾਣਕਾਰੀ ਦਿੰਦੇ ਹੋਏ ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰ। ਅਜੀਤ ਤਸਵੀਰ 01-09-2026
ਕਿਸ਼ਨਪੁਰਾ ਕਲਾਂ, 31 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਪਿੰਡ ਇੰਦਰਗੜ੍ਹ ਵਿਖੇ ਸੀਨੀਅਰ ਅਕਾਲੀ ਆਗੂ ਦਵਿੰਦਰ ਸਿੰਘ ਗਿੱਲ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਅਤੇ ਸਾਥੀਆਂ ਦੀ ਇਕੱਤਰਤਾ ਹੋਈ। ਇਸ ਦੌਰਾਨ ਹਲਕੇ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਅਹਿਮ ਵਿਚਾਰਾਂ ਦੀ ਸਾਂਝ ਪਾਈ ਗਈ। ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਹਲਕਾ ਧਰਮਕੋਟ ਵਿਚ ਪਿਛਲੇ ਸਮੇਂ ਤੋਂ ਪਾਰਟੀ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਪਿੰਡ ਪੱਧਰ ’ਤੇ ਲਗਾਤਾਰ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ| ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਲਗਾਤਾਰ ਰਾਬਤਾ ਕਾਇਮ ਕਰਦਿਆਂ ਪਿੰਡਾਂ ਵਿਚ ਇਕੱਤਰਤਾਵਾਂ ਕਰ ਰਹੇ ਹਨ ਅਤੇ ਵਰਕਰਾਂ ਦੀਆਂ ਮੁਸ਼ਕਿਲਾਂ ਅਤੇ ਸਥਾਨਕ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕਰ ਰਹੇ ਹਨ। ਇਸ ਦੌਰਾਨ ਗੁਰਜੰਟ ਸਿੰਘ ਮੌਜੂਦਾ ਮੈਂਬਰ ਪੰਚਾਇਤ ਸਮੇਤ ਹੋਰ ਦਰਜਨਾਂ ਪਰਿਵਾਰਾਂ ਵਲੋਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋ ਗਏ ਤੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮਜ਼ਬੂਤੀ ਲਈ ਪਿੰਡ ਪੱਧਰ ’ਤੇ ਵਰਕਰਾਂ ਨੂੰ ਇਕਜੁੱਟ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਹਰੇਕ ਵਰਕਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ ਅਤੇ ਸਾਰਿਆਂ ਨੂੰ ਨਾਲ ਲੈ ਕੇ ਪਾਰਟੀ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ ਰਾਤ ਇਕ ਕੀਤਾ ਜਾ ਰਿਹਾ ਹੈ। ਅੰਤ ’ਚ ਸੀਨੀਅਰ ਅਕਾਲੀ ਆਗੂ ਦਵਿੰਦਰ ਸਿੰਘ ਗਿੱਲ ਵਲੋਂ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਮੱਖਣ ਬਰਾੜ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਉਜਾਗਰ ਸਿੰਘ ਸਾਬਕਾ ਸਰਪੰਚ, ਪਰਮਿੰਦਰ ਸਿੰਘ ਭੁੱਲਰ ਪ੍ਰਧਾਨ ਯੂਥ ਅਕਾਲੀ ਦਲ ਹਲਕਾ ਧਰਮਕੋਟ, ਅੰਗਰੇਜ਼ ਸਿੰਘ ਸਰਕਲ ਪ੍ਰਧਾਨ, ਆਤਮਜੀਤ ਸਿੰਘ, ਬਖਸ਼ੀਸ਼ ਸਿੰਘ ਸੀਸਾ ਅਤੇ ਜਗਦੀਪ ਕੌਰ ਪ੍ਰਧਾਨ ਇਸਤਰੀ ਵਿੰਗ ਹਲਕਾ ਧਰਮਕੋਟ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਦੇ ਵਿਦਿਆਰਥੀਆਂ ਨੇ ਫੁੱਟਬਾਲ ਮੁਕਾਬਲੇ ’ਚ ਜਿੱਤ ਹਾਸਿਲ ਕਰਕੇ ਸਕੂਲ ਦਾ ਨ... ਅਗਲੀ ਖ਼ਬਰ ਸੇਵਾ ਕੇਂਦਰਾਂ ਰਾਹੀਂ ਦਸਵੀਂ ਤੇ ਬਾਰ੍ਹਵੀਂ ਦੇ ਸਰਟੀਫਿਕੇਟ ਦੀ ਦੂਜੀ ਕਾਪੀ ਪ੍ਰਾਪਤ ਕਰਨ ਦੀ ਸਹੂਲਤ ਸ਼ੁਰੂ ਜ਼ਿਲ੍ਹਾ ਰੂਰਲ...
Ad Position 24