02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪਿੰਡ ਧੱਲੇਕੇ ’ਚ ਸੀਨੀਅਰ ਕਾਂਗਰਸੀ ਆਗੂ ਲਾਭ ਸਿੰਘ ਆਹਲੂਵਾਲੀਆ ਵਲੋਂ ਕੀਤੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਹਲਕਾ ਮੋਗਾ ਤੋਂ ਕੀਤੀਆਂ ਸਿਆਸੀ ਸਰਗਰਮੀਆਂ ਤੇਜ਼

ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਲਾਭ ਸਿੰਘ ਆਹਲੂਵਾਲੀਆ ਮੋਗਾ ਹਲਕੇ ਤੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮੁੱਢਲੇ ਸੰਭਾਵੀ ਉਮੀਦਵਾਰਾਂ ਵਿਚੋਂ ਇਕ ਹਨ ਅਤੇ ਚੋਣ ਲੜਨ ਦੀ ਰਣਨੀਤੀ ਤਹਿਤ ਉਨ੍ਹਾਂ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ ਅਤੇ ਉਹ ਹਲਕੇ ਦੇ ਪਿੰਡਾਂ ਵਿਚ ਜਾ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਣੂੰ ਕਰਵਾਉਣ ਅਤੇ ਲੋਕਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਜਾਗਰੂਕ ਕਰ ਰਹੇ ਹਨ। ਉਸੇ ਕੜੀ ਤਹਿਤ ਉਨ੍ਹਾਂ ਹਲਕਾ ਮੋਗਾ ਦੇ ਪਿੰਡ ਧੱਲੇਕੇ ਵਿਖੇ ਯੂਥ ਕਾਂਗਰਸੀ ਆਗੂ ਕੁੱਕੂ ਵਾਲੀਆ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਨਾਲ ਕੀਤੀ ਗਈ ਮੀਟਿੰਗ ਰੈਲੀ ਦਾ ਰੂਪ ਧਾਰ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਲਾਭ ਸਿੰਘ ਆਹਲੂਵਾਲੀਆ ਮੋਗਾ ਹਲਕੇ ਤੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮੁੱਢਲੇ ਸੰਭਾਵੀ ਉਮੀਦਵਾਰਾਂ ਵਿਚੋਂ ਇਕ ਹਨ ਅਤੇ ਚੋਣ ਲੜਨ ਦੀ ਰਣਨੀਤੀ ਤਹਿਤ ਉਨ੍ਹਾਂ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ ਅਤੇ ਉਹ ਹਲਕੇ ਦੇ ਪਿੰਡਾਂ ਵਿਚ ਜਾ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਣੂੰ ਕਰਵਾਉਣ ਅਤੇ ਲੋਕਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਜਾਗਰੂਕ ਕਰ ਰਹੇ ਹਨ। ਉਸੇ ਕੜੀ ਤਹਿਤ ਉਨ੍ਹਾਂ ਹਲਕਾ ਮੋਗਾ ਦੇ ਪਿੰਡ ਧੱਲੇਕੇ ਵਿਖੇ ਯੂਥ ਕਾਂਗਰਸੀ ਆਗੂ ਕੁੱਕੂ ਵਾਲੀਆ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਨਾਲ ਕੀਤੀ ਗਈ ਮੀਟਿੰਗ ਰੈਲੀ ਦਾ ਰੂਪ ਧਾਰ ਗਈ। ਇਸ ਮੌਕੇ ਤੇ ਲਾਭ ਸਿੰਘ ਆਹਲੂਵਾਲੀਆ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣਨੀ ਤਹਿ ਹੈ, ਇਸ ਲਈ ਸਾਨੂੰ ਹੁਣੇ ਤੋਂ ਹੀ 2027 ਦੀਆਂ ਚੋਣਾਂ ਲਈ ਕਮਰਕੱਸੇ ਕੱਸਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਮਿਲ ਰਿਹਾ ਪਿਆਰ, ਸਨੇਹ ਅਤੇ ਭਰਵਾਂ ਹੁੰਗਾਰਾ ਮੋਗਾ ਹਲਕੇ ਅੰਦਰ ਪਾਰਟੀ ਦੀ ਮਜ਼ਬੂਤੀ ਦਾ ਵੱਡਾ ਸੂਚਕ ਤੇ ਸੰਕੇਤ ਹੈ। ਲਾਭ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਟਿਕਟ ਦੇ ਕੇ ਨਿਵਾਜਦੀ ਹੈ ਤਾਂ ਉਹ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਵਰਕਰ ਪਾਰਟੀ ਦਾ ਵੱਡਾ ਸਰਮਾਇਆ ਹੁੰਦਾ ਹੈ ਅਤੇ ਪਾਰਟੀਆਂ ਆਪਣੇ ਵਰਕਰਾਂ ਦੇ ਸਹਾਰੇ ਸਰਕਾਰਾਂ ਬਣਾਉਂਦੀਆਂ ਹਨ ਇਸ ਲਈ ਉਹ ਆਪਣੇ ਵਰਕਰਾਂ ਦਾ ਹਮੇਸ਼ਾ ਹੀ ਸਤਿਕਾਰ ਕਰਦੇ ਹਨ ਅਤੇ ਵਰਕਰ ਵੀ ਉਨ੍ਹਾਂ ਨੂੰ ਮੋਗਾ ਹਲਕੇ ਤੋਂ ਵੱਡਾ ਸਾਥ ਦੇ ਕੇ ਕਾਮਯਾਬ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੱਸੀ ਵਾਲੀਆ, ਦੀਪਾ ਵਾਲੀਆ, ਕਾਕਾ ਵਾਲੀਆ, ਸੋਹਣ ਸਿੰਘ ਵਾਲੀਆ, ਲਾਭ ਸਿੰਘ ਜੌਹਲ, ਜਗਤਾਰ ਸਿੰਘ, ਕੁਲਵੰਤ ਸਿੰਘ ਮੈਂਬਰ, ਪੂਰਨ ਸਿੰਘ, ਗੋਰਾ ਸਿੰਘ ਵਾਲੀਆ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਹਾਕਿਆਂ ਬਾਅਦ ਪੰਜਾਬ ਦੇ ਧਰਤੀ... ਅਗਲੀ ਖ਼ਬਰ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਜੀਂਦੜਾ ਵਿਖੇ ਕਾਂਗਰਸ ਦੀ ਅਹਿਮ ਮੀਟਿੰਗ ‘ਮਿਸ਼ਨ ਫਤਿਹ-2027’ ਤਹਿਤ ਵਰਕਰਾਂ ਨੂੰ ਚੋਣਾਂ...
Ad Position 24