02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਰਕਾਰੀ ਮਿਡਲ ਸਕੂਲ ਨਾਥੇਵਾਲਾ ਦੇ ਵਿਦਿਆਰਥੀਆਂ ਨੇ ਜੂਡੋ ਵਿਚ ਮਾਰੀ ਬਾਜ਼ੀ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਟੇਟ ਪੱਧਰ ਲਈ ਚੁਣੇ

ਨੱਥੂਵਾਲਾ ਗਰਬੀ, 1 ਸਤੰਬਰ (ਨਵਦੀਪ ਸਿੰਘ)-ਸਰਕਾਰੀ ਮਿਡਲ ਸਕੂਲ ਨਾਥੇਵਾਲਾ ਦੇ ਦੋ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ 29ਵੀਆਂ ਖੇਡਾਂ ਦੇ ਜੂਡੋ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਜੂਡੋ ਮੁਕਾਬਲਿਆਂ ਵਿਚ ਜਮਾਤ ਅੱਠਵੀਂ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ 50 ਕਿੱਲੋਗਰਾਮ ਭਾਰ ਵਰਗ ਵਿਚ ਜਦੋਂ ਕਿ ਜਮਾਤ ਸੱਤਵੀਂ ਦੇ ਵਿਦਿਆਰਥੀ ਓਮਕਾਰ ਸਿੰਘ ਨੇ 25 ਕਿੱਲੋਗਰਾਮ ਭਾਰ ਵਰਗ ਵਿਚ ਪਹਿਲਾ ਸਥਾਨ ਹਾਸਲ ਕੀਤਾ।

Ad Position 21
repet_subhas-goyals [Copy P29]
ਅਧਿਆਪਕ ਨਿਰਮਲ ਸਿੰਘ ਜੇਤੂ ਬੱਚਿਆਂ ਨਾਲ। ਤਸਵੀਰ : ਨਵਦੀਪ ਸਿੰਘ 02-09-2026
ਨੱਥੂਵਾਲਾ ਗਰਬੀ, 1 ਸਤੰਬਰ (ਨਵਦੀਪ ਸਿੰਘ)-ਸਰਕਾਰੀ ਮਿਡਲ ਸਕੂਲ ਨਾਥੇਵਾਲਾ ਦੇ ਦੋ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ 29ਵੀਆਂ ਖੇਡਾਂ ਦੇ ਜੂਡੋ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਜੂਡੋ ਮੁਕਾਬਲਿਆਂ ਵਿਚ ਜਮਾਤ ਅੱਠਵੀਂ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ 50 ਕਿੱਲੋਗਰਾਮ ਭਾਰ ਵਰਗ ਵਿਚ ਜਦੋਂ ਕਿ ਜਮਾਤ ਸੱਤਵੀਂ ਦੇ ਵਿਦਿਆਰਥੀ ਓਮਕਾਰ ਸਿੰਘ ਨੇ 25 ਕਿੱਲੋਗਰਾਮ ਭਾਰ ਵਰਗ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਅਧਿਆਪਕ ਨਿਰਮਲ ਸਿੰਘ ਨੇ ਦੱਸਿਆ ਕਿ ਦੋਵਾਂ ਵਿਦਿਆਰਥੀਆਂ ਵਲੋਂ ਜੂਡੋ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਨਾ ਸਰਕਾਰੀ ਮਿਡਲ ਸਕੂਲ ਨਾਥੇਵਾਲਾ ਲਈ ਬੇਹੱਦ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਸਦਕਾ ਇਹ ਉਪਲਬਧੀ ਹਾਸਲ ਕੀਤੀ ਹੈ। ਅਧਿਆਪਕਾਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਗੁਰਪ੍ਰੀਤ ਸਿੰਘ ਅਤੇ ਓਮਕਾਰ ਸਿੰਘ ਦੀ ਸਟੇਟ ਪੱਧਰੀ ਜੂਡੋ ਮੁਕਾਬਲਿਆਂ ਲਈ ਚੋਣ ਹੋ ਗਈ ਹੈ। ਉਨ੍ਹਾਂ ਦੋਵਾਂ ਵਿਦਿਆਰਥੀਆਂ ਨੂੰ ਅਗਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਪਬਲਿਕ ਗਊਸ਼ਾਲਾ ਮੋਗਾ ਨੂੰ ਆਦਰਸ਼ ਬਣਾਉਣ ਲਈ ਹੋਈਆਂ ਵਿਚਾਰਾਂ ਅਗਲੀ ਖ਼ਬਰ ਰੇਸ਼ਮ ਸਿੰਘ ਠੱਠੀ ਭਾਈ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਕੌਮੀ ਮੀਤ ਪ੍ਰਧਾਨ ਬਣਾਇਆ
Ad Position 24