02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋ ’ਚ ਨੈਨੀ ਅਤੇ ਹੈਲਥ ਕੇਅਰ ਦੇ ਕੋਰਸ ਸੰਬੰਧੀ ਸੈਮੀਨਾਰ ਲਗਾਇਆ

ਨਿਹਾਲ ਸਿੰਘ ਵਾਲਾ, 1 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੇ ਅਸ਼ੀਰਵਾਦ ਅਤੇ ਲੋਪੋ ਵਿੱਦਿਅਕ ਸੰਸਥਾਵਾਂ ਦੇ ਉਪ ਪ੍ਰਧਾਨ ਬੀਬੀ ਕਰਮਜੀਤ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਭਾਗੀਰਥ ਸਿੰਘ ਗਿੱਲ ਦੀ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋ ‘’ਚ ਇਕ ਰੋਜ਼ਾ ਨੈਨੀ ਅਤੇ ਹੈਲਥ ਕੇਅਰ ਦੋ ਕਿੱਤਾ ਮੁਖੀ ਕੋਰਸਾਂ ਦੀ ਦੀ ਅਰੰਭਤਾ ਕਰਨ ਲਈ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾਕਟਰ ਗੋਬਿੰਦ ਸਿੰਘ ਨੇ ਨਵੇਂ ਸ਼ੁਰੂ ਹੋਏ ਨੈਨੀ ਅਤੇ ਹੈਲਥ ਕੇਅਰ ਦੇ ਕੋਰਸਾਂ ਬਾਰੇ ਵਿਸ਼ੇਸ਼ ਤੌਰ ‘’ਤੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਨੀ ਅਤੇ ਹੈਲਥ ਕੇਅਰ ਇਹ ਦੋਨੇਂ ਕੋਰਸ ਇਕ-ਇਕ ਸਾਲ ਦੇ ਹਨ ਜਿਨ੍ਹਾਂ ਦੀ ਪ੍ਰੀਖਿਆ ਦੋ ਸਮੈਸਟਰਾਂ ‘’ਚ ਕਰਵਾਈ ਜਾਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਨਿਹਾਲ ਸਿੰਘ ਵਾਲਾ, 1 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੇ ਅਸ਼ੀਰਵਾਦ ਅਤੇ ਲੋਪੋ ਵਿੱਦਿਅਕ ਸੰਸਥਾਵਾਂ ਦੇ ਉਪ ਪ੍ਰਧਾਨ ਬੀਬੀ ਕਰਮਜੀਤ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਭਾਗੀਰਥ ਸਿੰਘ ਗਿੱਲ ਦੀ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋ ‘’ਚ ਇਕ ਰੋਜ਼ਾ ਨੈਨੀ ਅਤੇ ਹੈਲਥ ਕੇਅਰ ਦੋ ਕਿੱਤਾ ਮੁਖੀ ਕੋਰਸਾਂ ਦੀ ਦੀ ਅਰੰਭਤਾ ਕਰਨ ਲਈ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾਕਟਰ ਗੋਬਿੰਦ ਸਿੰਘ ਨੇ ਨਵੇਂ ਸ਼ੁਰੂ ਹੋਏ ਨੈਨੀ ਅਤੇ ਹੈਲਥ ਕੇਅਰ ਦੇ ਕੋਰਸਾਂ ਬਾਰੇ ਵਿਸ਼ੇਸ਼ ਤੌਰ ‘’ਤੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਨੀ ਅਤੇ ਹੈਲਥ ਕੇਅਰ ਇਹ ਦੋਨੇਂ ਕੋਰਸ ਇਕ-ਇਕ ਸਾਲ ਦੇ ਹਨ ਜਿਨ੍ਹਾਂ ਦੀ ਪ੍ਰੀਖਿਆ ਦੋ ਸਮੈਸਟਰਾਂ ‘’ਚ ਕਰਵਾਈ ਜਾਵੇਗੀ। ਇਨ੍ਹਾਂ ਕੋਰਸਾਂ ਦੇ ਬਾਹਰਲੇ ਦੇਸ਼ਾਂ ‘’ਚ ਮਿਲਣ ਵਾਲੇ ਫ਼ਾਇਦੇ ਅਤੇ ਭਾਰਤ ‘’ਚ ਇਨ੍ਹਾਂ ਦੀ ਦਿਨੋ ਦਿਨ ਵੱਧ ਰਹੀ ਮੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸ ਤਰ੍ਹਾਂ ਵਿਦਿਆਰਥੀ ਇਨ੍ਹਾਂ ਕੋਰਸਾਂ ਦਾ ਲਾਭ ਲੈ ਸਕਦੇ ਹਨ ਅਤੇ ਇਨ੍ਹਾਂ ਕਿੱਤਾ ਮੁਖੀ ਕੋਰਸਾਂ ਨੂੰ ਅਪਣਾ ਕੇ ਬੇਰੁਜ਼ਗਾਰੀ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਬਾਰ੍ਹਵੀਂ ਪਾਸ ਲੜਕੇ ਲੜਕੀਆਂ ਇਸ ਕੋਰਸ ‘’ਚ ਦਾਖਲਾ ਲੈ ਸਕਦੇ ਹਨ ਅਤੇ ਇਹ ਕੋਰਸ ‘’ਜਗਤ ਗੁਰੂ ਨਾਨਕ ਪੰਜਾਬ ਸਟੇਟ ਓਪਨ ਯੂਨੀਵਰਸਿਟੀ’’ ਦੁਆਰਾ ਕਰਵਾਏ ਜਾਣਗੇ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ ਨੇ ਇਨ੍ਹਾਂ ਕੋਰਸਾਂ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਇਨ੍ਹਾਂ ਕੋਰਸਾਂ ਤੋਂ ਸਵੈ ਰੁਜ਼ਗਾਰ ਬਣਨ ਲਈ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਸੰਸਥਾ ਦੇ ਸਟਾਫ਼ ਮੈਂਬਰ ਮੈਡਮ ਗਗਨਦੀਪ ਕੌਰ, ਸੰਦੀਪ ਕੌਰ, ਹਰਦੀਪ ਕੌਰ, ਮਨਪ੍ਰੀਤ ਕੌਰ, ਸਰਬਜੀਤ ਕੌਰ ਅਤੇ ਜਸਪਾਲ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੂਬਾ ਪੱਧਰੀ ਡਾਂਸ ਮੁਕਾਬਲਿਆਂ ’ਚ ਨ੍ਰਿਤਿਆ ਧਾਮ ਅਕੈਡਮੀ ਨੇ ਜਿੱਤੇ 7 ਇਨਾਮ ਅਗਲੀ ਖ਼ਬਰ ਮੈਕਰੋ ਗਲੋਬਲ ਆਈਲਟਸ ਕੋਚਿੰਗ ਅਤੇ ਸਟੱਡੀ ਵੀਜ਼ਾ ਸਹੂਲਤਾਂ ਲਈ ਭਰੋਸੇਯੋਗ ਪਹਿਚਾਣ-ਗੁਰਮਿਲਾਪ ਸਿੰਘ ਡੱਲਾ
Ad Position 24