02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਟੀ.ਐਲ.ਐਫ. ਦੇ ਵੁਸੂ ਸਟਾਰ ਅਭਿਜੀਤ ਸਿੰਘ ਨੇ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤਿਆ-ਚੇਅਰਮੈਨ ਇੰਜੀ: ਜਨੇਸ਼ ਗਰਗ

ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)- ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)- ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.), ਮੋਗਾ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕ ਹੋਰ ਉਪਲਬਧੀ ਸਕੂਲ ਦੇ ਨਾਮ ਦਰਜ ਕਰਵਾਈ। ਸਕੂਲ ਦੀ 11ਵੀਂ ਜਮਾਤ ਦੇ ਹੋਣਹਾਰ ਖਿਡਾਰੀ ਅਭਿਜੀਤ ਸਿੰਘ ਨੇ ਜ਼ਿਲ੍ਹਾ ਪੱਧਰੀ ਵੁਸੂ ਚੈਂਪੀਅਨਸ਼ਿਪ ਵਿਚ -75 ਕਿਲੋਗ੍ਰਾਮ ਭਾਰ ਵਰਗ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗ਼ਾ ਆਪਣੇ ਨਾਮ ਕੀਤਾ। ਸ਼ਾਨਦਾਰ ਪ੍ਰਦਰਸ਼ਨ ਦੇ ਨਾਲ ਅਭਿਜੀਤ ਸਿੰਘ ਨੇ ਰਾਜ ਪੱਧਰੀ ਵੁਸੂ ਚੈਂਪੀਅਨਸ਼ਿਪ ਲਈ ਵੀ ਕੁਆਲੀਫ਼ਾਈ ਕਰ ਲਿਆ ਹੈ। ਮੁਕਾਬਲੇ ਦੌਰਾਨ ਅਭਿਜੀਤ ਸਿੰਘ ਨੇ ਆਪਣੀ ਸ਼ਾਨਦਾਰ ਤਾਕਤ, ਤਕਨੀਕੀ ਹੁਨਰ, ਆਤਮ-ਵਿਸ਼ਵਾਸ, ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਵਿਰੋਧੀਆਂ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਪਰਿਵਾਰ ਵਿਚ ਖ਼ੁਸ਼ੀ ਦੀ ਲਹਿਰ ਹੈ। ਸਕੂਲ ਪ੍ਰਬੰਧਕਾਂ ਨੇ ਅਭਿਜੀਤ ਸਿੰਘ ਦੀ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਉਸ ਦੀ ਅਨੁਸ਼ਾਸਿਤ ਸਿਖਲਾਈ, ਨਿਰੰਤਰ ਅਭਿਆਸ, ਸਖ਼ਤ ਮਿਹਨਤ ਨੂੰ ਦਿੱਤਾ। ਪ੍ਰਬੰਧਕਾਂ ਨੇ ਕਿਹਾ ਕਿ ਅਭਿਜੀਤ ਦੀ ਸਫਲਤਾ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾਦਾਇਕ ਹੈ। ਸਕੂਲ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀ. ਜਨੇਸ਼ ਗਰਗ, ਡਾਇਰੈਕਟਰ ਡਾ. ਮੁਸਕਾਨ ਗਰਗ ਅਤੇ ਪ੍ਰਿੰਸੀਪਲ ਨੀਤੂ ਡਾਂਡੀ ਨੇ ਅਭਿਜੀਤ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈ ਦਿੱਤੀ। ਉਨ੍ਹਾਂ ਨੇ ਉਸ ਦੇ ਉਜਲ ਭਵਿੱਖ ਦੀ ਕਾਮਨਾ ਕਰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਰਾਜ ਅਤੇ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗਤਾਵਾਂ ਵਿਚ ਵੀ ਸਕੂਲ ਅਤੇ ਮੋਗਾ ਦਾ ਨਾਮ ਰੌਸ਼ਨ ਕਰੇਗਾ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਚ ਖੇਡਾਂ ਨੂੰ ਵਿਦਿਆਰਥੀਆਂ ਦੀ ਸਰਵਪੱਖੀ ਸਿੱਖਿਆ ਦਾ ਅਟੁੱਟ ਹਿੱਸਾ ਮੰਨਿਆਂ ਜਾਂਦਾ ਹੈ। ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਪਛਾਣਨ, ਆਤਮ-ਵਿਸ਼ਵਾਸ ਵਧਾਉਣ ਅਤੇ ਜ਼ਿਲ੍ਹਾ, ਰਾਜ ਤੇ ਰਾਸ਼ਟਰੀ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਉਚਿੱਤ ਮੌਕੇ ਅਤੇ ਮੰਚ ਪ੍ਰਦਾਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਵਿਖੇ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਮਹਿੰਗਾਈ ਨੇ ਆਮ ਪਰਿਵਾਰਾਂ ਦਾ ਘਰੇਲੂ ਬਜਟ ਵਿਗਾੜਿਆ-ਗੁਰਲਾਭ ਸਿੰਘ ਕਿੰਗਰਾ
Ad Position 24