03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪ੍ਰਾਚੀਨ ਸ੍ਰੀ ਸ਼ਿਵ ਮੰਦਰ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਵਿਸ਼ਾਲ ਰੱਥ ਯਾਤਰਾ ਕੱਢੀ

ਬਾਘਾ ਪੁਰਾਣਾ, 2 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਦੇਸ਼ ਭਰ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ| ਜਿਸ ਤਹਿਤ ਬਾਘਾ ਪੁਰਾਣਾ ਸ਼ਹਿਰ ਅਤੇ ਹਲਕੇ ਭਰ ਦੇ ਮੰਦਰਾਂ ਵਿਚ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਸਮਾਗਮ ਨੂੰ ਸਮਰਪਿਤ ਸਥਾਨਕ ਸ਼ਹਿਰ ’ਚ ਮੋਗਾ ਰੋਡ ਉੱਪਰ ਸਥਿਤ ਪ੍ਰਾਚੀਨ ਸ੍ਰੀ ਸ਼ਿਵ ਮੰਦਿਰ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਵਿਸ਼ਾਲ ਰੱਥ ਯਾਤਰਾ ਕੱਢੀ ਗਈ| ਜੋ ਬਾਘਾ ਪੁਰਾਣਾ ਸ਼ਹਿਰ ਦੇ ਹਰੇਕ ਗਲੀ ਮੁਹੱਲੇ ’ਚੋਂ ਲੰਘਦੀ ਹੋਈ ਦੇਰ ਸ਼ਾਮ ਨੂੰ ਪ੍ਰਾਚੀਨ ਸ੍ਰੀ ਸ਼ਿਵ ਮੰਦਿਰ ਵਿਚ ਆ ਕੇ ਸਮਾਪਤ ਹੋਈ| ਇਸ ਵਿਸ਼ਾਲ ਯਾਤਰਾ ਦੌਰਾਨ ਜਿੱਥੇ ਹੋਰਨਾਂ ਪਾਰਟੀਆਂ ਦੇ ਮੋਢੀ ਆਗੂਆਂ ਨੇ ਸ਼ਮੂਲੀਅਤ ਕੀਤੀ ਉੱਥੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਮਾਲਵਾ ਜ਼ੋਨ ਪੰਜਾਬ ਦੇ ਪ੍ਰਧਾਨ ਜਗਦੀਪ ਸਿੰਘ ਗਟਰਾ ਵੀ ਉਚੇਚੇ ਤੌਰ ’ਤੇ ਪੂਰੀ ਸ਼ਰਧਾ ਭਾਵਨਾ ਨਾਲ ਸ਼ਾਮਿਲ ਹੋਏ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਬਾਘਾ ਪੁਰਾਣਾ, 2 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਦੇਸ਼ ਭਰ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ| ਜਿਸ ਤਹਿਤ ਬਾਘਾ ਪੁਰਾਣਾ ਸ਼ਹਿਰ ਅਤੇ ਹਲਕੇ ਭਰ ਦੇ ਮੰਦਰਾਂ ਵਿਚ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਸਮਾਗਮ ਨੂੰ ਸਮਰਪਿਤ ਸਥਾਨਕ ਸ਼ਹਿਰ ’ਚ ਮੋਗਾ ਰੋਡ ਉੱਪਰ ਸਥਿਤ ਪ੍ਰਾਚੀਨ ਸ੍ਰੀ ਸ਼ਿਵ ਮੰਦਿਰ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਵਿਸ਼ਾਲ ਰੱਥ ਯਾਤਰਾ ਕੱਢੀ ਗਈ| ਜੋ ਬਾਘਾ ਪੁਰਾਣਾ ਸ਼ਹਿਰ ਦੇ ਹਰੇਕ ਗਲੀ ਮੁਹੱਲੇ ’ਚੋਂ ਲੰਘਦੀ ਹੋਈ ਦੇਰ ਸ਼ਾਮ ਨੂੰ ਪ੍ਰਾਚੀਨ ਸ੍ਰੀ ਸ਼ਿਵ ਮੰਦਿਰ ਵਿਚ ਆ ਕੇ ਸਮਾਪਤ ਹੋਈ| ਇਸ ਵਿਸ਼ਾਲ ਯਾਤਰਾ ਦੌਰਾਨ ਜਿੱਥੇ ਹੋਰਨਾਂ ਪਾਰਟੀਆਂ ਦੇ ਮੋਢੀ ਆਗੂਆਂ ਨੇ ਸ਼ਮੂਲੀਅਤ ਕੀਤੀ ਉੱਥੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਮਾਲਵਾ ਜ਼ੋਨ ਪੰਜਾਬ ਦੇ ਪ੍ਰਧਾਨ ਜਗਦੀਪ ਸਿੰਘ ਗਟਰਾ ਵੀ ਉਚੇਚੇ ਤੌਰ ’ਤੇ ਪੂਰੀ ਸ਼ਰਧਾ ਭਾਵਨਾ ਨਾਲ ਸ਼ਾਮਿਲ ਹੋਏ। ਇਸ ਰਥ ਯਾਤਰਾ ਦੌਰਾਨ ਪ੍ਰਧਾਨ ਜਗਦੀਪ ਸਿੰਘ ਗਟਰਾ ਵਲੋਂ ਸ਼ਰਧਾਲੂ ਸੰਗਤਾਂ ਲਈ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ| ਪ੍ਰਧਾਨ ਗਟਰਾ ਵਲੋਂ ਲੰਗਰ ਦੌਰਾਨ ਆਪ ਹੱਥੀਂ ਸੇਵਾ ਕੀਤੀ ਗਈ| ਇਸ ਮੌਕੇ ਮੰਦਿਰ ਦੇ ਪ੍ਰਧਾਨ ਬਲਵਿੰਦਰ ਗਰਗ, ਚੇਅਰਮੈਨ ਅਸ਼ਵਨੀ ਸ਼ਰਮਾ, ਰੌਸ਼ਨ ਲਾਲ ਰੋਸ਼ੀ ਠੇਕੇਦਾਰ, ਕ੍ਰਿਸ਼ਨ ਗਰਗ, ਸੰਦੀਪ ਕੁਮਾਰ ਠੰਡੂ ਗੋਇਲ, ਰਜਿੰਦਰ ਗੋਇਲ, ਬਿਮਲ ਗੋਇਲ, ਗੁਰਪ੍ਰੀਤ ਮਨਚੰਦਾ ਸ਼ਹਿਰੀ ਪ੍ਰਧਾਨ, ਭੂਸ਼ਨ ਜੈਨ, ਪ੍ਰਸਿੰਨ ਕੁਮਾਰ ਆਦਿ ਕਮੇਟੀ ਮੈਂਬਰਾਂ ਵਲੋਂ ਇਸ ਸੇਵਾ ਲਈ ਪ੍ਰਧਾਨ ਜਗਦੀਪ ਸਿੰਘ ਗਟਰਾ ਨੂੰ ਮਾਤਾ ਦੀ ਚੁੰਨੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਕੋਟ ਈਸੇ ਖਾਂ-ਜ਼ੀਰਾ ਰੋਡ ’ਤੇ ਵਾਪਰੇ ਸੜਕ ਹਾਦਸੇ ’ਚ ਦੋ ਦੀ ਮੌਤ ਅਗਲੀ ਖ਼ਬਰ ਲਾਲ ਕਾਰਡਧਾਰਕ ਪਰਿਵਾਰਾਂ ਨੇ ਪੰਜਾਬ ਸਰਕਾਰ ਪਾਸੋਂ ਲਗਾਈ ਗੁਹਾਰ
Ad Position 24