03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਬੀ.ਆਰ.ਸੀ. ਕਾਨਵੈਂਟ ਸਕੂਲ ਦੇ ਪੰਜ ਖਿਡਾਰੀਆਂ ਨੇ ਪਹਿਲਾ ਸਥਾਨ ਹਾਸਿਲ ਕਰਕੇ ਸਟੇਟ ਪੱਧਰੀ ਮੁਕਾਬਲਿਆਂ ਲਈ ਕੀਤਾ ਕੁਆਲੀਫ਼ਾਈ

ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਜਿਵੇਂ-ਜਿਵੇਂ ਸਾਲ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਵਿਧਾਨ ਸਭਾ ਹਲਕਾ ਮੋਗਾ ਵਿਚ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਵਲੋਂ ਲਗਾਤਾਰ ਹਲਕੇ ਅੰਦਰ ਕੀਤੀਆਂ ਜਾ ਰਹੀਆਂ ਸਿਆਸੀ ਸਰਗਰਮੀਆਂ ਅਤੇ ਵੱਖ-ਵੱਖ ਵਰਗਾਂ ਨਾਲ ਕੀਤੇ ਜਾ ਰਹੇ ਸੰਪਰਕ ਦੇ ਚੱਲਦਿਆਂ ਪਾਰਟੀ ਨੂੰ ਮਜ਼ਬੂਤੀ ਮਿਲ ਰਹੀ ਹੈ।

Ad Position 21
repet_subhas-goyals [Copy P29]
ਡਰੋਲੀ ਭਾਈ ਤੋਂ ਵੱਡੀ ਗਿਣਤੀ ’ਚ ਵਰਕਰਾਂ ਨੇ ਮਾਲਵਿਕਾ ਸੂਦ ਦੇ ਹੱਕ ‘ਚ ਡਟਣ ਦਾ ਕੀਤਾ ਐਲਾਨ 03-09-2026
ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਜਿਵੇਂ-ਜਿਵੇਂ ਸਾਲ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਵਿਧਾਨ ਸਭਾ ਹਲਕਾ ਮੋਗਾ ਵਿਚ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਵਲੋਂ ਲਗਾਤਾਰ ਹਲਕੇ ਅੰਦਰ ਕੀਤੀਆਂ ਜਾ ਰਹੀਆਂ ਸਿਆਸੀ ਸਰਗਰਮੀਆਂ ਅਤੇ ਵੱਖ-ਵੱਖ ਵਰਗਾਂ ਨਾਲ ਕੀਤੇ ਜਾ ਰਹੇ ਸੰਪਰਕ ਦੇ ਚੱਲਦਿਆਂ ਪਾਰਟੀ ਨੂੰ ਮਜ਼ਬੂਤੀ ਮਿਲ ਰਹੀ ਹੈ। ਇਸੇ ਲੜੀ ਤਹਿਤ ਕਾਂਗਰਸ ਪਾਰਟੀ ਨੇ ਡਰੋਲੀ ਭਾਈ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਦਿੰਦਿਆਂ ਆਪ ਦੀ ਬਲਾਕ ਪ੍ਰਧਾਨ ਚਰਨਜੀਤ ਕੌਰ ਡਰੋਲੀ ਭਾਈ ਨੂੰ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਕਰ ਲਿਆ। ਚਰਨਜੀਤ ਕੌਰ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਿਲ ਕਰਵਾਉਣ ਲਈ ਬਲਾਕ ਪ੍ਰਧਾਨ ਜਸਪਾਲ ਸਿੰਘ ਡਰੋਲੀ ਭਾਈ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਕੁਲਵੰਤ ਕੌਰ ਡਰੋਲੀ ਭਾਈ ਵਲੋਂ ਅਹਿਮ ਭੂਮਿਕਾ ਨਿਭਾਈ ਗਈ। ਉਨ੍ਹਾਂ ਦੀ ਪ੍ਰੇਰਨਾ ਸਦਕਾ ਚਰਨਜੀਤ ਕੌਰ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਚਰਨਜੀਤ ਕੌਰ ਅਤੇ ਉਨ੍ਹਾਂ ਦੇ ਸਾਥੀਆਂ ਦਾ ‘ਤੇ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਆਗੂ ਅਤੇ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਪਣੇ ਆਗੂਆਂ ਅਤੇ ਵਰਕਰਾਂ ਦੀ ਕਦਰ ਕਰਦੀ ਆਈ ਹੈ ਅਤੇ ਪਾਰਟੀ ਨਾਲ ਜੁੜਨ ਵਾਲੇ ਹਰੇਕ ਵਿਅਕਤੀ ਨੂੰ ਪਾਰਟੀ ਦੇ ਪਰਿਵਾਰ ਦਾ ਅਹਿਮ ਹਿੱਸਾ ਸਮਝਿਆ ਜਾਂਦਾ ਹੈ। ਉਨ੍ਹਾਂ ਨਵੇਂ ਸ਼ਾਮਿਲ ਹੋਏ ਆਗੂਆਂ ਅਤੇ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਦੀਆਂ ਭਾਵਨਾਵਾਂ ਅਤੇ ਸੁਝਾਵਾਂ ਨੂੰ ਪੂਰਾ ਮਾਣ ਦਿੱਤਾ ਜਾਵੇਗਾ। ਇਸ ਮੌਕੇ ਚਰਨਜੀਤ ਕੌਰ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਮਾਲਵਿਕਾ ਸੂਦ ਦੀ ਅਗਵਾਈ ‘ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਡਰੋਲੀ ਭਾਈ ਤੋਂ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਵੱਡੀ ਗਿਣਤੀ ਹਾਜ਼ਰ ਸੀ। ਹਾਜ਼ਰ ਪਾਰਟੀ ਵਰਕਰਾਂ ਨੇ ਮਾਲਵਿਕਾ ਸੂਦ ਦੀ ਅਗਵਾਈ ‘ਤੇ ਭਰੋਸਾ ਪ੍ਰਗਟ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਦੇ ਹੱਕ ਵਿਚ ਡਟ ਕੇ ਖੜ੍ਹਨ ਅਤੇ ਪਾਰਟੀ ਦੀ ਜਿੱਤ ਲਈ ਪੂਰੀ ਤਾਕਤ ਨਾਲ ਕੰਮ ਕਰਨ ਦਾ ਐਲਾਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕੋਟ ਈਸੇ ਖਾਂ-ਜ਼ੀਰਾ ਰੋਡ ’ਤੇ ਵਾਪਰੇ ਸੜਕ ਹਾਦਸੇ ’ਚ ਦੋ ਦੀ ਮੌਤ
Ad Position 24