ਮੋਗਾ ਵਿਧਾਨ ਸਭਾ ਹਲਕੇ ਦੇ ਪਿੰਡਾਂ ’ਚੋਂ ਮਾਨ ਨੂੰ ਮਿਲ ਰਿਹਾ ਭਰਪੂਰ ਸਮਰਥਨ
ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਅੱਜ ਮੋਗਾ ਵਿਧਾਨ ਸਭਾ ਹਲਕੇ ਦੇ ਸੇਵਾਦਾਰ ਮਨਜੀਤ ਸਿੰਘ ਮਾਨ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਮੋਗਾ ਹਲਕੇ ਦੇ ਪਿੰਡ ਸੱਦਾ ਸਿੰਘ ਵਾਲਾ ਵਿਖੇ ਜਗਦੀਪ ਸਿੰਘ ਸੱਦਾ ਸਿੰਘ ਵਾਲਾ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ। ਇਸ ਮੌਕੇ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਿਛਲੇ 31 ਸਾਲਾਂ ਤੋਂ ਮੋਗਾ ਵਿਧਾਨ ਸਭਾ ਹਲਕੇ ਵਿਚ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦਿਆਂ ‘ਤੇ ਰਹਿੰਦੇ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ।
ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਅੱਜ ਮੋਗਾ ਵਿਧਾਨ ਸਭਾ ਹਲਕੇ ਦੇ ਸੇਵਾਦਾਰ ਮਨਜੀਤ ਸਿੰਘ ਮਾਨ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਮੋਗਾ ਹਲਕੇ ਦੇ ਪਿੰਡ ਸੱਦਾ ਸਿੰਘ ਵਾਲਾ ਵਿਖੇ ਜਗਦੀਪ ਸਿੰਘ ਸੱਦਾ ਸਿੰਘ ਵਾਲਾ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ। ਇਸ ਮੌਕੇ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਿਛਲੇ 31 ਸਾਲਾਂ ਤੋਂ ਮੋਗਾ ਵਿਧਾਨ ਸਭਾ ਹਲਕੇ ਵਿਚ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦਿਆਂ ‘ਤੇ ਰਹਿੰਦੇ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ। ਮਾਨ ਨੇ ਕਿਹਾ ਕਿ ਉਹ 5 ਵਾਰ ਕਾਂਗਰਸ ਪਾਰਟੀ ਦੀ ਟਿਕਟ ‘ਤੇ ਵਾਰਡ ਨੰਬਰ 3 ਦੇ ਕੌਂਸਲਰ ਚੁਣੇ ਜਾ ਚੁੱਕੇ ਹਨ ਤੇ ਉਨ੍ਹਾਂ ਨੂੰ ਲੋਕਾਂ ਦੀਆਂ ਮੁਸ਼ਕਲਾਂ ਤੇ ਰੋਜ਼ਮਰ੍ਹਾ ਜ਼ਿੰਦਗੀ ਵਿਚ ਪੈਂਦੇ ਕੰਮਾਂ ਨੂੰ ਹੱਲ ਕਰਨ ਦਾ ਲੰਬਾ ਤਜਰਬਾ ਹੈ ਕਿਉਂਕਿ ਤਕਰੀਬਨ 25 ਸਾਲਾਂ ਤੋਂ ਉਹ ਲੋਕਾਂ ਨੂੰ ਹਰ ਰੋਜ਼ ਮਿਲਦੇ ਆ ਰਹੇ ਹਨ ਤੇ ਉਨ੍ਹਾਂ ਨੇ ਬਹੁਤ ਨੇੜੇ ਤੋਂ ਲੋਕਾਂ ਦੇ ਦੁੱਖ ਦਰਦ ਨੂੰ ਦੇਖਿਆ ਹੈ ਤੇ ਉਨ੍ਹਾਂ ਦੀਆਂ ਤਕਲੀਫ਼ਾਂ ਨੂੰ ਘਟਾਉਣ ਲਈ ਉਹ ਆਪਣਾ ਪੂਰਾ ਜ਼ੋਰ ਲਗਾਉਂਦੇ ਹਨ। ਇਸ ਕਰ ਕੇ ਜੇਕਰ ਕਾਂਗਰਸ ਹਾਈਕਮਾਂਡ ਉਨ੍ਹਾਂ ਨੂੰ ਇਸ ਵਾਰ ਮੋਗਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਦਿੰਦੀ ਹੈ ਤਾਂ ਉਹ ਵੱਡੀ ਲੀਡ ਨਾਲ ਸੀਟ ਨੂੰ ਜਿੱਤਣਗੇ ਤੇ ਵਿਧਾਇਕ ਬਣ ਕੇ ਉਹ ਦਿਨ ਰਾਤ ਲੋਕਾਂ ਦੀ ਸੇਵਾ ਕਰਨਗੇ। ਮਾਨ ਨੇ ਕਿਹਾ ਕਿ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਪੰਜਾਬ ਅੰਦਰ ਸਰਕਾਰ ਬਣਾਏਗੀ ਕਿਉਂਕਿ ਪੰਜਾਬ ਅੰਦਰ ਚੱਲ ਰਹੀ ਝਾੜੂ ਸਰਕਾਰ ਤੋਂ ਪੰਜਾਬ ਵਾਸੀ ਅੱਕ ਚੁੱਕੇ ਹਨ ਤੇ ਜਲਦੀ ਝਾੜੂ ਸਰਕਾਰ ਤੋਂ ਆਪਣਾ ਖਹਿੜਾ ਛਡਵਾਉਣਾ ਚਾਹੁੰਦੇ ਹਨ।