03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਡਾ. ਮਾਣਕ ਮੈਮੋਰੀਅਲ ਕਾਲਜ ਵਿਚ ਤੀਜ ਸਮਾਰੋਹ ਤੇ ਮਹਿੰਦੀ ਮੁਕਾਬਲਾ ਕਰਵਾਇਆ

ਧਰਮਕੋਟ, 2 ਸਤੰਬਰ (ਪਰਮਜੀਤ ਸਿੰਘ)-ਡਾ. ਮਾਣਕ ਮੈਮੋਰੀਅਲ ਕਾਲਜ ਵਿਚ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਨੂੰ ਸਮਰਪਿਤ ਤੀਜ ਸਮਾਰੋਹ ਅਤੇ ਮਹਿੰਦੀ ਮੁਕਾਬਲਾ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਧਰਮਕੋਟ, 2 ਸਤੰਬਰ (ਪਰਮਜੀਤ ਸਿੰਘ)-ਡਾ. ਮਾਣਕ ਮੈਮੋਰੀਅਲ ਕਾਲਜ ਵਿਚ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਨੂੰ ਸਮਰਪਿਤ ਤੀਜ ਸਮਾਰੋਹ ਅਤੇ ਮਹਿੰਦੀ ਮੁਕਾਬਲਾ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਨੇ ਵੱਡੀ ਗਿਣਤੀ ਵਿਚ ਭਾਗ ਲੈਂਦਿਆਂ ਆਪਣੀ ਕਲਾ, ਪ੍ਰਤਿਭਾ ਅਤੇ ਰਚਨਾਤਮਿਕ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮਹਿੰਦੀ ਮੁਕਾਬਲੇ ਦੌਰਾਨ ਵਿਦਿਆਰਥਣਾਂ ਵਲੋਂ ਬਣਾਏ ਗਏ ਸੁੰਦਰ ਅਤੇ ਮਨਮੋਹਕ ਡਿਜ਼ਾਈਨਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਤੀਜ ਸਮਾਰੋਹ ਨੇ ਕਾਲਜ ਕੈਂਪਸ ਨੂੰ ਪੰਜਾਬੀ ਸੱਭਿਆਚਾਰ ਦੇ ਰੰਗਾਂ ਅਤੇ ਖੁਸ਼ੀਆਂ ਨਾਲ ਸਰਾਬੋਰ ਕਰ ਦਿੱਤਾ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਅਤੇ ਪੰਜਾਬੀ ਵਿਰਸੇ ਨਾਲ ਜੋੜਨਾ ਸੀ। ਇਸ ਮੌਕੇ ਕਾਲਜ ਦੀ ਚੇਅਰਪਰਸਨ ਡਾ. ਮਾਨਵੀ ਅਗਰਵਾਲ, ਜਨਰਲ ਸਕੱਤਰ ਇੰਜੀਨੀਅਰ ਸੁਰੇਸ਼ ਬਾਂਸਲ ਅਤੇ ਡਾਇਰੈਕਟਰ ਇੰਜੀਨੀਅਰ ਲਵ ਗੋਇਲ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ ਅਤੇ ਇਹ ਨੌਜਵਾਨ ਪੀੜ੍ਹੀ ਨੂੰ ਆਪਣੀ ਸੰਸਕ੍ਰਿਤੀ ਅਤੇ ਪ੍ਰੰਪਰਾਵਾਂ ਨਾਲ ਜੋੜੇ ਰੱਖਦੇ ਹਨ। ਸਮਾਗਮ ਨੂੰ ਸਫਲ ਬਣਾਉਣ ਵਿਚ ਕਾਲਜ ਦੇ ਸਟਾਫ ਮੈਂਬਰਾਂ ਆਸ਼ਾ ਵਿਨਾਇਕ, ਆਰਜ਼ੂ, ਅਮਾਨਤ, ਰਜਤ ਅਤੇ ਨਰੇਸ਼ ਸ਼ਰਮਾ ਨੇ ਮਹੱਤਵਪੂਰਨ ਯੋਗਦਾਨ ਪਾਇਆ। ਸਮੂਹ ਸਟਾਫ ਨੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਡਾ. ਮਾਣਕ ਮੈਮੋਰੀਅਲ ਕਾਲਜ ਦਾ ਇਹ ਤੀਜ ਅਤੇ ਮਹਿੰਦੀ ਮੁਕਾਬਲਾ ਵਿਦਿਆਰਥੀਆਂ ਲਈ ਇਕ ਯਾਦਗਾਰ ਅਤੇ ਖੁਸ਼ਗਵਾਰ ਅਨੁਭਵ ਸਾਬਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੇ ਉਮੀਦਵਾਰ ਡਾ. ਸੁਖਦੇਵ ਸਿੰਘ ਸਿਰਸਾ ਵਲੋਂ ਸੀਰੀਅਲ ਨੰਬਰ 47 ਲਈ ਵੋਟ ਅਪੀਲ ਅਗਲੀ ਖ਼ਬਰ ਬਾਪੂ ਮਲਕੀਤ ਸਿੰਘ ਮਾਨ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
Ad Position 24