04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

2027 ਵਿਚ ਬਣੇਗੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ- ਗੁਰਬਿੰਦ ਸਿੰਘ

ਮੋਗਾ, 3 ਸਤੰਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਦੇ ਹਿਤਾਂ ਦੀ ਰਖਵਾਲੀ ਅਤੇ ਪੰਜਾਬ ਦਾ ਭਲਾ ਕਰਨ ਵਾਲੀ ਇਕੋ ਇਕ ਖੇਤਰੀ ਪਾਰਟੀ ਹੈ ਸ਼੍ਰੋਮਣੀ ਅਕਾਲੀ ਦਲ (ਬ) ਜਿਸ ਦਾ ਇਤਿਹਾਸ ਸੌ ਸਾਲ ਤੋਂ ਵੀ ਪੁਰਾਣਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਲੋਕਾਂ ਲਈ ਹਰ ਲੜਾਈ ਲੜੀ ਚਾਹੇ ਪਾਣੀਆਂ ਦਾ ਮਸਲਾ ਹੋਵੇ ਜਾਂ ਧਰਮ ਯੁੱਧ ਮੋਰਚਾ| ਭਾਵੇਂ ਲੰਬਾ ਸਮਾਂ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਨੇ ਪੰਜਾਬ ਖਾਸ ਕਰਕੇ ਸਿੱਖਾਂ ਨਾਲ ਹਮੇਸ਼ਾ ਵਿਤਕਰਾ ਕੀਤਾ ਪਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਮੇਸ਼ਾ ਕਾਂਗਰਸ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਤੇ ਪੰਜਾਬ ਦੇ ਲੋਕਾਂ ਨੂੰ ਆਂਚ ਨਹੀਂ ਆਉਣ ਦਿੱਤੀ| ਸ਼੍ਰੋਮਣੀ ਅਕਾਲੀ ਦਲ ਦੀ ਦਿਨੋਂ ਦਿਨ ਹੋ ਰਹੀ ਚੜ੍ਹਤ ਵਿਰੋਧੀਆਂ ਨੂੰ ਬਰਦਾਸ਼ਤ ਨਹੀਂ ਹੋ ਰਹੀ ਤੇ ਸ਼੍ਰੋਮਣੀ ਅਕਾਲੀ ਦਲ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਕੂੜ ਪ੍ਰਚਾਰ ਕਰ ਰਹੇ ਹਨ ਪਰ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਆਪਣੇ ਦਮ ’ਤੇ ਸਰਕਾਰ ਬਣਾਏਗਾ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਚੜਿੱਕ ਦੇ ਪ੍ਰਧਾਨ ਗੁਰਬਿੰਦ ਸਿੰਘ ਸਿੰਘਾਂ ਵਾਲਾ ਨੇ ਗੱਲਬਾਤ ਦੌਰਾਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਮੋਗਾ, 3 ਸਤੰਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਦੇ ਹਿਤਾਂ ਦੀ ਰਖਵਾਲੀ ਅਤੇ ਪੰਜਾਬ ਦਾ ਭਲਾ ਕਰਨ ਵਾਲੀ ਇਕੋ ਇਕ ਖੇਤਰੀ ਪਾਰਟੀ ਹੈ ਸ਼੍ਰੋਮਣੀ ਅਕਾਲੀ ਦਲ (ਬ) ਜਿਸ ਦਾ ਇਤਿਹਾਸ ਸੌ ਸਾਲ ਤੋਂ ਵੀ ਪੁਰਾਣਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਲੋਕਾਂ ਲਈ ਹਰ ਲੜਾਈ ਲੜੀ ਚਾਹੇ ਪਾਣੀਆਂ ਦਾ ਮਸਲਾ ਹੋਵੇ ਜਾਂ ਧਰਮ ਯੁੱਧ ਮੋਰਚਾ| ਭਾਵੇਂ ਲੰਬਾ ਸਮਾਂ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਨੇ ਪੰਜਾਬ ਖਾਸ ਕਰਕੇ ਸਿੱਖਾਂ ਨਾਲ ਹਮੇਸ਼ਾ ਵਿਤਕਰਾ ਕੀਤਾ ਪਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਮੇਸ਼ਾ ਕਾਂਗਰਸ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਤੇ ਪੰਜਾਬ ਦੇ ਲੋਕਾਂ ਨੂੰ ਆਂਚ ਨਹੀਂ ਆਉਣ ਦਿੱਤੀ| ਸ਼੍ਰੋਮਣੀ ਅਕਾਲੀ ਦਲ ਦੀ ਦਿਨੋਂ ਦਿਨ ਹੋ ਰਹੀ ਚੜ੍ਹਤ ਵਿਰੋਧੀਆਂ ਨੂੰ ਬਰਦਾਸ਼ਤ ਨਹੀਂ ਹੋ ਰਹੀ ਤੇ ਸ਼੍ਰੋਮਣੀ ਅਕਾਲੀ ਦਲ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਕੂੜ ਪ੍ਰਚਾਰ ਕਰ ਰਹੇ ਹਨ ਪਰ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਆਪਣੇ ਦਮ ’ਤੇ ਸਰਕਾਰ ਬਣਾਏਗਾ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਚੜਿੱਕ ਦੇ ਪ੍ਰਧਾਨ ਗੁਰਬਿੰਦ ਸਿੰਘ ਸਿੰਘਾਂ ਵਾਲਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਸੂਬੇ ਅੰਦਰ ਆਮ ਆਦਮੀ ਦੀ ਸਰਕਾਰ ਨਹੀਂ ਰਹੀ ਸਗੋਂ ਖਾਸ ਲੋਕਾਂ ਦੀ ਸਰਕਾਰ ਬਣ ਕੇ ਰਹਿ ਗਈ ਹੈ| ਇਨ੍ਹਾਂ ਨੇ ਸੂਬੇ ਨੂੰ ਕਰਜ਼ਾਈ ਕਰਕੇ ਰੱਖ ਦਿੱਤਾ ਹੈ| ਹੁਣ ਸੂਝਵਾਨ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ ਕਿਉਂਕਿ ਜੋ ਵੀ ਪੰਜਾਬ ਦਾ ਵਿਕਾਸ ਹੋਇਆ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ| 2027 ਵਿਚ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆ ਕੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾ ਕੇ ਪੰਜਾਬ ਨੂੰ ਫਿਰ ਵਿਕਾਸ ਵੱਲ ਲਿਜਾਣਗੇ। 03 ਮੋਗਾ08 ਗੁਰਬਿੰਦ ਸਿੰਘ ਸਿੰਘਾਂ ਵਾਲਾ ਦੀ ਫੋਟੋ।
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ’ਚ ਬੀ.ਫਾਰਮ ਕਲਾਸ ਰਿਪ੍ਰਜ਼ੈਂਟੇਟਿਵਜ਼ ਨਾਲ ਮੀਟਿੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਪੀ.ਏ.ਸੀ. ਮੈਂਬਰ ਅਤੇ ਯੂਥ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਦਾ ਕੀਤਾ ਵਿਸ਼ੇਸ਼ ਸਨ...
Ad Position 24