ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ
ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹੀਦ ਕਾਮਰੇਡ ਨਛੱਤਰ ਸਿੰਘ ਭਵਨ ਵਿਖੇ ਸੂਬਾ ਪ੍ਰਧਾਨ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਰਜਿ: ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ। ਜਨਰਲ ਸਕੱਤਰ ਸੁਰਿੰਦਰ ਰਾਮ ਕੁੱਸਾ ਨੇ ਮੀਟਿੰਗ ਦੀ ਕਾਰਵਾਈ ਜਾਰੀ ਕਰਦਿਆਂ ਮੰਗ ਕੀਤੀ ਮਾਣਯੋਗ ਹਾਈਕੋਰਟ ਦੇ ਫ਼ੈਸਲੇ ਮੁਤਾਬਿਕ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ 6 ਕਿਸ਼ਤਾਂ ਜਾਰੀ ਕਰੇ ਪੰਜਾਬ ਸਰਕਾਰ ਅਤੇ 2.
ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹੀਦ ਕਾਮਰੇਡ ਨਛੱਤਰ ਸਿੰਘ ਭਵਨ ਵਿਖੇ ਸੂਬਾ ਪ੍ਰਧਾਨ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਰਜਿ: ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ। ਜਨਰਲ ਸਕੱਤਰ ਸੁਰਿੰਦਰ ਰਾਮ ਕੁੱਸਾ ਨੇ ਮੀਟਿੰਗ ਦੀ ਕਾਰਵਾਈ ਜਾਰੀ ਕਰਦਿਆਂ ਮੰਗ ਕੀਤੀ ਮਾਣਯੋਗ ਹਾਈਕੋਰਟ ਦੇ ਫ਼ੈਸਲੇ ਮੁਤਾਬਿਕ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ 6 ਕਿਸ਼ਤਾਂ ਜਾਰੀ ਕਰੇ ਪੰਜਾਬ ਸਰਕਾਰ ਅਤੇ 2.59 ਦਾ ਗੁਣਾਂਕ ਜੋ ਛੇਵੇਂ ਪੇ ਕਮਿਸ਼ਨ ਦੀ ਸਿਫ਼ਾਰਸ਼ ਹੈ, ਨੂੰ ਲਾਗੂ ਕਰੇ ਅਤੇ ਛੇਵੇਂ ਪੇ ਕਮਿਸ਼ਨ ਦਾ ਰਹਿੰਦਾ ਬਕਾਇਆ ਯਕਮੁਸ਼ਤ ਜਾਰੀ ਕੀਤਾ ਜਾਵੇ। ਬੁਲਾਰਿਆਂ ਹਰਜੀਤ ਸਿੰਘ, ਜੈ ਦੇਵ ਸ਼ਰਮਾ, ਹਰਦੇਵ ਸਿੰਘ ਜਵੰਦਾ, ਬੂਟਾ ਸਿੰਘ ਫ਼ਿਰੋਜ਼ਪੁਰ, ਸ਼ੇਰਾ ਰਾਮ, ਕੁਲਵੰਤ ਸਿੰਘ, ਰਣਜੀਤ ਸਿੰਘ ਨੇ ਪਿਛਲੇ ਸਮੇਂ 29 ਜੁਲਾਈ ਅਤੇ 7 ਅਗਸਤ ਦੀ ਚੰਡੀਗੜ੍ਹ ਦੀ ਮਹਾਂ ਰੈਲੀ ਨੂੰ ਇਤਿਹਾਸਕ ਦੱਸਦਿਆਂ ਕਿਹਾ ਕਿ ਸਰਕਾਰ ਨੂੰ ਕੰਧ ‘ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਜੇਕਰ ਇਹ ਲੋਕ ਹੜ੍ਹ ਚੋਣਾਂ ਵਿਚ ਆਪਣਾ ਲੱਕ ਬੰਨ੍ਹ ਕੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਭੁਗਤ ਗਿਆ ਤਾਂ ਸਭ ਕੁਝ ਰੋੜ੍ਹ ਕੇ ਲੈ ਜਾਵੇਗਾ ਅਤੇ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਾਂਗ ਮੁੜ ਸੱਤਾ ਤੱਕ ਨਹੀਂ ਪਹੁੰਚ ਸਕੇਗੀ। ਜ਼ਿਲ੍ਹਾ ਮੋਗਾ ਦੇ ਪ੍ਰੈੱਸ ਸਕੱਤਰ ਗਿਆਨ ਸਿੰਘ ਸਾਬਕਾ ਡੀ.ਪੀ.ਆਰ.ਓ. ਨੇ ਦੱਸਿਆ ਕਿ ਬੁਲਾਰਿਆਂ ਬਹਾਦਰ ਸਿੰਘ, ਕ੍ਰਿਸ਼ਨ ਨਾਲ, ਦਰਸ਼ਨ ਸਿੰਘ ਉਟਾਲ, ਸੁਖਮੰਦਰ ਸਿੰਘ, ਹਰਚੰਦ ਸਿੰਘ ਪੰਜੋਲੀ, ਹਰਦੇਵ ਸਿੰਘ ਜਵੰਦਾ ਨੇ ਪਿਛਲੇ ਸਮੇਂ ਚੱਲੇ ਸੰਘਰਸ਼ਾਂ ਬਾਰੇ ਤਸੱਲੀ ਪ੍ਰਗਟ ਕਰਦਿਆਂ ਮੰਗਾਂ ਮਸਲੇ ਮਨਵਾਉਣ ਲਈ ਲੋਕ ਏਕਤਾ ਨਾਲ ਸੰਘਰਸ਼ਾਂ ਨੂੰ ਇਕੋ ਇਕ ਹੱਲ ਕਰਾਰ ਦਿੱਤਾ। ਨਰਿੰਦਰਪਾਲ ਭਗਤਾ, ਨਰਿੰਦਰ ਸਿੰਘ ਗੋਲੀ, ਸੁੱਚਾ ਸਿੰਘ ਕਪੂਰਥਲਾ ਅਤੇ ਲਾਲ ਸਿੰਘ ਢਿੱਲੋਂ ਨੇ ਕੇਂਦਰ ਸਰਕਾਰ ਦੁਆਰਾ ਅਮਰੀਕਾ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਨੂੰ ਦੇਸ਼ ਦੇ ਲੋਕਾਂ ਨਾਲ ਗ਼ੱਦਾਰੀ ਕਰਾਰ ਦਿੱਤਾ ਅਤੇ ਕਿਸਾਨਾਂ ਦੁਆਰਾ ਵੱਖ-ਵੱਖ ਥਾਵਾਂ ‘ਤੇ ਡੀ.ਸੀ. ਦਫ਼ਤਰਾਂ ਜਾਂ ਚੰਡੀਗੜ੍ਹ ਲਗਾਏ ਜਾ ਰਹੇ ਧਰਨਿਆਂ ਵਿਚ ਭਰਵੀਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਜਥੇਬੰਦੀ ਨੇ 11 ਅਤੇ 12 ਸਤੰਬਰ ਨੂੰ ਮੰਤਰੀਆਂ ਦੇ ਘਿਰਾਓ ਸਬੰਧੀ ਸਾਂਝੀ ਤਾਲਮੇਲ ਕਮੇਟੀ ਦੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਦਾ ਫ਼ੈਸਲਾ ਕੀਤਾ। ਮੀਟਿੰਗ ਵਿਚ ਪ੍ਰੇਮ ਕੁਮਾਰ, ਨੈਬ ਸਿੰਘ, ਸ਼ਮਸ਼ੇਰ ਸਿੰਘ, ਇੰਦਰਜੀਤ ਸਿੰਘ, ਸਰਬਜੀਤ ਦੌਧਰ, ਬਿੱਕਰ ਸਿੰਘ ਮਾਛੀਕੇ, ਸੁਰਿੰਦਰਪਾਲ ਸਿੰਘ ਵਿੱਤ ਸਕੱਤਰ ਬਾਘਾ ਪੁਰਾਣਾ, ਇੰਦਰਜੀਤ ਸਿੰਘ ਖੀਵਾ, ਸੁਭਾਸ਼ ਚੰਦਰ, ਗੁਰਜੀਤ ਸਿੰਘ ਭਗਤਾ, ਸੁਰਿੰਦਰ ਕੁਮਾਰ, ਸੁਰਿੰਦਰਪਾਲ ਸਿੰਘ, ਓਮਾਕਾਂਤ ਜੋਸ਼ੀ, ਜਸਵਿੰਦਰ ਸਿੰਘ ਆਹਲੂਵਾਲੀਆ, ਪ੍ਰੀਤਮ ਸਿੰਘ ਨਾਗਰਾ ਸਮੇਤ ਵੱਖ-ਵੱਖ ਸੂਬਾ ਕਮੇਟੀ ਮੈਂਬਰ ਹਾਜ਼ਰ ਹੋਏ।