ਪਿੰਡ ਸਲੀਣਾ ਵਿਖੇ ਮਨਜੀਤ ਮਾਨ ਨੇ ਕੀਤੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ
ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਵਿਧਾਨ ਸਭਾ ਹਲਕੇ ਦੇ ਸੇਵਾਦਾਰ ਮਨਜੀਤ ਸਿੰਘ ਮਾਨ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਆਪਣੀਆਂ ਮੋਗਾ ਹਲਕੇ ਅੰਦਰ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਪਿੰਡ ਸਲੀਣਾ ਵਿਖੇ ਜਗਤਾਰ ਸਿੰਘ ਨੈਸਲੇ ਦੇ ਗ੍ਰਹਿ ਵਿਚ ਸੁਖਦੇਵ ਸਿੰਘ ਬੱਬ ਮੀਤ ਪ੍ਰਧਾਨ ਐਸ. ਸੀ.
ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਵਿਧਾਨ ਸਭਾ ਹਲਕੇ ਦੇ ਸੇਵਾਦਾਰ ਮਨਜੀਤ ਸਿੰਘ ਮਾਨ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਆਪਣੀਆਂ ਮੋਗਾ ਹਲਕੇ ਅੰਦਰ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਪਿੰਡ ਸਲੀਣਾ ਵਿਖੇ ਜਗਤਾਰ ਸਿੰਘ ਨੈਸਲੇ ਦੇ ਗ੍ਰਹਿ ਵਿਚ ਸੁਖਦੇਵ ਸਿੰਘ ਬੱਬ ਮੀਤ ਪ੍ਰਧਾਨ ਐਸ.ਸੀ. ਸੈੱਲ ਮੋਗਾ ਦੇ ਸਹਿਯੋਗ ਨਾਲ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ। ਵਰਨਣਯੋਗ ਹੈ ਕਿ ਮਨਜੀਤ ਮਾਨ ਨੂੰ ਮੋਗਾ ਹਲਕੇ ਦੇ ਲੋਕਾਂ ਵਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਮਾਨ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੇ ਬਹੁਮਤ ਨਾਲ ਸਰਕਾਰ ਬਣਾਏਗੀ ਕਿਉਂਕਿ ਅੱਜ ਪੰਜਾਬ ਦੇ ਲੋਕ ਝਾੜੂ ਸਰਕਾਰ ਤੋਂ ਅੱਕ ਚੁੱਕੇ ਹਨ ਤੇ ਲੋਕ ਝਾੜੂ ਸਰਕਾਰ ਨੂੰ ਚੱਲਦਾ ਕਰਨ ਲਈ ਕਾਹਲੇ ਹਨ ਕਿਉਂਕਿ ਪਿਛਲੇ ਸਾਢੇ ਚਾਰ ਸਾਲਾਂ ਵਿਚ ਝਾੜੂ ਸਰਕਾਰ ਨੇ ਪੰਜਾਬ ਦੇ ਲੋਕਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ। ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਹੁਤ ਵਿਗੜ ਚੁੱਕੀ ਹੈ। ਹਰ ਰੋਜ਼ ਪੰਜਾਬ ਅੰਦਰ ਕਤਲ ਹੋ ਰਹੇ ਹਨ। ਗੈਂਗਸਟਰ ਲੋਕਾਂ ਤੋਂ ਫਿਰੌਤੀਆਂ ਮੰਗ ਰਹੇ ਹਨ। ਕਾਰੋਬਾਰੀ ਨਿਰਾਸ਼ਾ ਦੇ ਆਲਮ ਵਿਚ ਹਨ। ਅੱਜ ਪੰਜਾਬ ਅੰਦਰ ਹਰ ਸਰਕਾਰੀ ਅਦਾਰਾ ਹੜਤਾਲ ਕਰਨ ਲਈ ਮਜਬੂਰ ਹੈ। ਝਾੜੂ ਸਰਕਾਰ ਨੇ ਪੰਜਾਬ ਸੂਬੇ ਨੂੰ ਕਰਜ਼ੇ ਵਿਚ ਡੋਬ ਦਿੱਤਾ ਹੈ ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਦਾ ਵੱਡਾ ਨੁਕਸਾਨ ਹੋਵੇਗਾ।