ਅਜੀਤਵਾਲ ਕਾਲਜ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਅਜੀਤਵਾਲ, 3 ਸਤੰਬਰ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ ਕਾਲਜ ਅਜੀਤਵਾਲ ਵਿਖੇ ਜਨਮ-ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਧਾਰਮਿਕ ਰਸਮਾ ਅਤੇ ਝੂਲਾ ਝੁਲਾਉਣ ਤੋਂ ਬਾਅਦ ਸੰਸਥਾ ਦੇ ਡਾਇਰੈਕਟਰ ਡਾ.
ਅਜੀਤਵਾਲ, 3 ਸਤੰਬਰ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ ਕਾਲਜ ਅਜੀਤਵਾਲ ਵਿਖੇ ਜਨਮ-ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਧਾਰਮਿਕ ਰਸਮਾ ਅਤੇ ਝੂਲਾ ਝੁਲਾਉਣ ਤੋਂ ਬਾਅਦ ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਵਿਦਿਆਰਥੀ ਅਤੇ ਸਟਾਫ ਨੂੰ ਸ੍ਰੀ ਕ੍ਰਿਸ਼ਨ ਜੀ ਦੀ ਜੀਵਨੀ ਦੱਸਦਿਆਂ ਕਿਹਾ ਕਿ ਸਾਨੂੰ ਵੀ ਹਮੇਸ਼ਾ ਸੱਚ ਨਾਲ ਖੜ੍ਹਨ ਤੇ ਲੋੜਵੰਦਾਂ ਦੀ ਸਹਾਇਤਾ ਕਰਨੀ ਚਾਹੀਦਾ ਹੈ। ਮੈਡਮ ਅਲਕਾ ਢੰਡ ਤੇ ਮੈਡਮ ਮਨਵੀਨ ਕੌਰ ਨੇ ਜਨਮ ਅਸ਼ਟਮੀ ਦੀ ਵਧਾਈ ਦਿੱਤੀ| ਇਸ ਮੌਕੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਫਲਾਂ ਦਾ ਪ੍ਰਸ਼ਾਦ ਵੰਡਿਆ ਗਿਆ ।