03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਅਵਤਾਰ ਸਿੰਘ ਨੱਥੋਕੇ ਬਣੇ ਐਸ.ਸੀ. ਵਿੰਗ ਜ਼ਿਲ੍ਹਾ ਮੋਗਾ ਦੇ ਸੀਨੀਅਰ ਉਪ ਪ੍ਰਧਾਨ

ਬਾਘਾ ਪੁਰਾਣਾ, 3 ਸਤੰਬਰ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਅਵਤਾਰ ਸਿੰਘ ਨੱਥੋਕੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੋਗਾ ਐਸ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਬਾਘਾ ਪੁਰਾਣਾ, 3 ਸਤੰਬਰ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਅਵਤਾਰ ਸਿੰਘ ਨੱਥੋਕੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੋਗਾ ਐਸ.ਸੀ. ਵਿੰਗ ਦਾ ਸੀਨੀਅਰ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ| ਸ਼੍ਰੋਮਣੀ ਅਕਾਲੀ ਦਲ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਜ਼ਿਲ੍ਹਾ ਮੋਗਾ ਐਸ.ਸੀ. ਵਿੰਗ ਦੇ ਪ੍ਰਧਾਨ ਰਣਧੀਰ ਸਿੰਘ ਥਰਾਜ ਵਲੋਂ ਅਵਤਾਰ ਸਿੰਘ ਨੱਥੋਕੇ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ| ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਵਤਾਰ ਸਿੰਘ ਨੱਥੋਕੇ ਨੇ ਪਾਰਟੀ ਹਾਈਕਮਾਂਡ ਅਤੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਅਵਤਾਰ ਸਿੰਘ ਨੱਥੋਕੇ ਨੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਸੁਖਜੀਤ ਸਿੰਘ ਮਾਹਲਾ ਅਤੇ ਜ਼ਿਲ੍ਹਾ ਮੋਗਾ ਐਸ.ਸੀ. ਵਿੰਗ ਦੇ ਪ੍ਰਧਾਨ ਰਣਧੀਰ ਸਿੰਘ ਥਰਾਜ ਦਾ ਇਸ ਨਿਯੁਕਤੀ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਮਾਹਲਾ ਦੀ ਦਾਅਵੇਦਾਰੀ ਨੂੰ ਸਮਰਥਕਾਂ ਵਲੋਂ ਮਜ਼ਬੂਤੀ ਨਾਲ ਦੇਖਿਆ ਜਾ ਰਿਹਾ ਅਗਲੀ ਖ਼ਬਰ ਮੋਗਾ ਵਿਚ ਓਪਨ ਡਿਸਟ੍ਰਿਕਟ ਬੈਡਮਿੰਟਨ ਚੈਂਪੀਅਨਸ਼ਿਪ ਸਫਲਤਾ ਪੂਰਵਕ ਸਮਾਪਤ
Ad Position 24