08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਖਾਣ-ਪੀਣ ਵਾਲੀਆਂ ਵਸਤੂਆਂ ਦੀ ਚੈਕਿੰਗ ਲਈ ਫੂਡ ਸੇਫਟੀ ਵੈਨ ਉਪਲਬਧ-ਸਿਵਲ ਸਰਜਨ

ਮੋਗਾ, 3 ਸਤੰਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਡਾ. ਅਸ਼ੋਕ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿਹਤ ਅਫਸਰ ਡਾ.

Ad Position 21
No active advertisement
ਅਜੀਤ ਡੈਸਕ 04-09-2026
ਮੋਗਾ, 3 ਸਤੰਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਡਾ. ਅਸ਼ੋਕ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿਹਤ ਅਫਸਰ ਡਾ. ਸੰਦੀਪ ਕੁਮਾਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਖਪਤਕਾਰਾਂ ਦੀ ਸਿਹਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ‘ਫੂਡ ਸੇਫਟੀ ਵੈਨ’ ਨਿਰੰਤਰ ਆਪਣੀਆਂ ਸੇਵਾਵਾਂ ਦੇ ਰਹੀ ਹੈ। ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਮਿਲਾਵਟ ਖੋਰੀ ਨੂੰ ਠੱਲ੍ਹ ਪਾਉਣ ਲਈ ਇਸ ਵੈਨ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿਚ ਵਿਸ਼ੇਸ਼ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਕੋਈ ਵੀ ਖਪਤਕਾਰ (ਗਾਹਕ) ਸਰਕਾਰ ਵਲੋਂ ਨਿਰਧਾਰਿਤ ਕੀਤੀ ਗਈ ਫੀਸ ਪੰਜਾਹ ਰੁਪਏ ਪ੍ਰਤੀ ਸੈਂਪਲ ਅਦਾ ਕਰਕੇ ਟੈਸਟਿੰਗ ਕਰਵਾ ਸਕਦਾ ਹੈ। ਜ਼ਿਲ੍ਹਾ ਸਿਹਤ ਅਫਸਰ ਨੇ ਦੱਸਿਆ ਕਿ ਸਰਕਾਰੀ ਛੁੱਟੀ ਵਾਲੇ ਦਿਨ ਫੂਡ ਸੇਫਟੀ ਵੈਨ ਦੀ ਸੇਵਾ ਉਪਲਬਧ ਨਹੀਂ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 5 ਸੀਨੀਅਰ ਆਗੂਆਂ ਨੂੰ ਜਨਰਲ ਕੌਂਸਲ ਮੈਂਬਰ ਬਣਾਏ ਜਾਣ ’ਤੇ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਪੰਜਾਬ ਬਚਾਓ ਰੈਲੀ ਸੰਬੰਧੀ ਵਰਕਰਾਂ ’ਚ ਭਾਰੀ ਉਤਸ਼ਾਹ-ਬਲਜੀਤ, ਗੁਰਪ੍ਰੀਤ
Ad Position 24