07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਕਿਸਾਨਾਂ ਦੀਆਂ ਹੱਕੀ ਮੰਗਾਂ ਤੋਂ ਜਿੰਨਾ ਸਰਕਾਰ ਮੂੰਹ ਫੇਰੇਗੀ, ਸੰਘਰਸ਼ ਓਨਾਂ ਤਿੱਖਾ ਹੋਵੇਗਾ-ਆਗੂ

ਕੋਟ ਈਸੇ ਖਾਂ, 5 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਕਿਸਾਨ ਮੋਰਚੇ ਦੇ ਸੱਦੇ ‘ਤੇ ਚੰਡੀਗੜ੍ਹ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫ਼ਰਮਾਨ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਯੂਨੀਅਨ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਹਰਬੰਸ ਸਿੰਘ ਬਹਿਰਾਮਕੇ, ਬਲਾਕ ਪ੍ਰਧਾਨ ਕਾਰਜ ਸਿੰਘ ਮਸੀਤਾਂ ਤੇ ਜ਼ਿਲ੍ਹੇ ਦੇ ਹੋਰ ਸੀਨੀਅਰ ਆਗੂਆਂ, ਕਿਸਾਨਾਂ ਵਲੋਂ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰ ਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਆਵਾਜ਼ ਉਠਾ ਰਹੇ ਹਨ। ਇਸ ਧਰਨੇ ਨੂੰ ਲੈ ਕੇ ਉਕਤ ਕਿਸਾਨ ਆਗੂਆਂ ਨੇ ਪ੍ਰੈੱਸ ਨੂੰ ਜਾਰੀ ਕੀਤੇ ਬਿਆਨ ਵਿਚ ਕਿਹਾ ਕਿ ਕਿਸ ਦਾ ਦਿਲ ਕਰਦਾ ਹੈ ਕਿ ਆਪਣੇ ਘਰ ਬਾਹਰ ਛੱਡ ਕੇ ਉਹ ਧਰਨਿਆਂ ਮੁਜ਼ਾਹਰਿਆਂ ‘ਚ ਆਪਣਾ ਸਮਾਂ ਬਿਤਾਏ ਪਰ ਸਮੇਂ ਦੀਆਂ ਸਰਕਾਰਾਂ ਨੇ ਕਾਰਪੋਰੇਟ ਘਰਾਨਿਆਂ ਦੇ ਥੱਲੇ ਲੱਗ ਕੇ ਦੇਸ਼ ਤੇ ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਦੀ ਆਰਥਿਕਤਾ ਨੂੰ ਵੱਡੀ ਸੱਟ ਮਾਰੀ ਹੈ ਤੇ ਦੂਜੇ ਪਾਸੇ ਉਨ੍ਹਾਂ ਦੀਆਂ ਜਿਹੜੀਆਂ ਜ਼ਰੂਰੀ ਤੇ ਅਹਿਮ ਮੰਗਾਂ ਹਨ, ਉਨ੍ਹਾਂ ਵੱਲ ਵੀ ਸਰਕਾਰਾਂ ਕੋਈ ਧਿਆਨ ਨਹੀਂ ਦੇ ਰਹੀਆਂ, ਜਿਸ ਕਰ ਕੇ ਕਿਸਾਨ ਲਗਾਤਾਰ ਆਪਣੇ ਘਰਾਂ ਵਿਚੋਂ ਨਿਕਲ ਕੇ ਸੰਘਰਸ਼ ਲਈ ਮਜਬੂਰ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਕੋਟ ਈਸੇ ਖਾਂ, 5 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਕਿਸਾਨ ਮੋਰਚੇ ਦੇ ਸੱਦੇ ‘ਤੇ ਚੰਡੀਗੜ੍ਹ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫ਼ਰਮਾਨ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਯੂਨੀਅਨ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਹਰਬੰਸ ਸਿੰਘ ਬਹਿਰਾਮਕੇ, ਬਲਾਕ ਪ੍ਰਧਾਨ ਕਾਰਜ ਸਿੰਘ ਮਸੀਤਾਂ ਤੇ ਜ਼ਿਲ੍ਹੇ ਦੇ ਹੋਰ ਸੀਨੀਅਰ ਆਗੂਆਂ, ਕਿਸਾਨਾਂ ਵਲੋਂ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰ ਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਆਵਾਜ਼ ਉਠਾ ਰਹੇ ਹਨ। ਇਸ ਧਰਨੇ ਨੂੰ ਲੈ ਕੇ ਉਕਤ ਕਿਸਾਨ ਆਗੂਆਂ ਨੇ ਪ੍ਰੈੱਸ ਨੂੰ ਜਾਰੀ ਕੀਤੇ ਬਿਆਨ ਵਿਚ ਕਿਹਾ ਕਿ ਕਿਸ ਦਾ ਦਿਲ ਕਰਦਾ ਹੈ ਕਿ ਆਪਣੇ ਘਰ ਬਾਹਰ ਛੱਡ ਕੇ ਉਹ ਧਰਨਿਆਂ ਮੁਜ਼ਾਹਰਿਆਂ ‘ਚ ਆਪਣਾ ਸਮਾਂ ਬਿਤਾਏ ਪਰ ਸਮੇਂ ਦੀਆਂ ਸਰਕਾਰਾਂ ਨੇ ਕਾਰਪੋਰੇਟ ਘਰਾਨਿਆਂ ਦੇ ਥੱਲੇ ਲੱਗ ਕੇ ਦੇਸ਼ ਤੇ ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਦੀ ਆਰਥਿਕਤਾ ਨੂੰ ਵੱਡੀ ਸੱਟ ਮਾਰੀ ਹੈ ਤੇ ਦੂਜੇ ਪਾਸੇ ਉਨ੍ਹਾਂ ਦੀਆਂ ਜਿਹੜੀਆਂ ਜ਼ਰੂਰੀ ਤੇ ਅਹਿਮ ਮੰਗਾਂ ਹਨ, ਉਨ੍ਹਾਂ ਵੱਲ ਵੀ ਸਰਕਾਰਾਂ ਕੋਈ ਧਿਆਨ ਨਹੀਂ ਦੇ ਰਹੀਆਂ, ਜਿਸ ਕਰ ਕੇ ਕਿਸਾਨ ਲਗਾਤਾਰ ਆਪਣੇ ਘਰਾਂ ਵਿਚੋਂ ਨਿਕਲ ਕੇ ਸੰਘਰਸ਼ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਹੁਣ ਬਹੁਤੇ ਕਿਸਾਨ ਚੰਡੀਗੜ੍ਹ ਧਰਨੇ ‘ਤੇ ਬੈਠੇ ਹਨ ਤੇ ਦੂਜੇ ਪਾਸੇ ਸੂਬੇ ਦੀ ਮਾਨ ਸਰਕਾਰ ਵਲੋਂ ਬਿਜਲੀ ਦੇ ਵੱਡੇ-ਵੱਡੇ ਕੱਟ ਲਾ ਕੇ ਪਿੱਛੇ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਪਰੇਸ਼ਾਨ ਕੀਤਾ ਜਾ ਰਿਹਾ ਹੈ। ਆਗੂਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪਤਾ ਨਹੀਂ ਕਿਉਂ ਨਹੀਂ ਚਾਹੁੰਦੀ ਕਿ ਸਾਡੇ ਦੇਸ਼ ਦੇ ਕਿਸਾਨ ਮਜ਼ਦੂਰ ਖ਼ੁਸ਼ਹਾਲ ਹੋਣ, ਉਨ੍ਹਾਂ ਦੀ ਆਰਥਿਕਤਾ ਦਾ ਪੱਧਰ ਉੱਚਾ ਹੋਵੇ, ਕਿਉਂਕਿ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਤੇ ਜੇ ਖੇਤੀ ਖ਼ੁਸ਼ਹਾਲ ਹੋਵੇਗੀ ਤਾਂ ਹੀ ਸੂਬੇ ਦਾ ਹਰ ਵਰਗ ਖ਼ੁਸ਼ਹਾਲ ਹੋਵੇਗਾ। ਆਗੂਆਂ ਕਿਹਾ ਕਿ ਜਿੰਨੀ ਦੇਰ ਤੱਕ ਸਰਕਾਰਾਂ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਨਹੀਂ ਕਰਦੀਆਂ, ਓਨੀ ਦੇਰ ਤੱਕ ਸਾਡਾ ਚੰਡੀਗੜ੍ਹ ਧਰਨਾ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਆਕਸਫੋਰਡ ਦੇ ਵਿਦਿਆਰਥੀ ਯੂਥ ਡਿਪਲੋਮੈਟਿਕ ਕਨਕਲੇਵ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਵੋਟਰ ਕਾਰਡ ਬਣਵਾਉਣ ਅਤੇ ਵੋਟ ਦੇ ਅਧਿਕਾਰ ਸੰਬੰਧੀ ਜਾਗਰੂਕਤਾ
Ad Position 24