ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਵਲੋਂ 11 ਦਿਨਾਂ ਦੀ ਕੰਮ ਛੋੜ ਹੜਤਾਲ-ਮਨਦੀਪ ਕੌਰ
ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ)-5 ਸਤੰਬਰ ਤੋਂ 15 ਸਤੰਬਰ ਤੱਕ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਵਲੋਂ ਕੰਮ ਛੋੜ ਹੜਤਾਲ ਕੀਤੀ ਜਾ ਰਹੀ ਹੈ। ਇਸ ਹੜਤਾਲ ਦਾ ਅਸਰ ਸਭ ਤੋਂ ਜ਼ਿਆਦਾ ਹਾਈ ਰਿਸਕ ਗਰਭਵਤੀ ਔਰਤਾਂ ਜੱਚਾ ਬੱਚਾ ਦੇ ਟੀਕਾਕਰਨ ਅਤੇ ਜੱਚਾ ਬੱਚਾ ਦੀ ਦੇਖਭਾਲ ਅਤੇ ਟੀ.
ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ)-5 ਸਤੰਬਰ ਤੋਂ 15 ਸਤੰਬਰ ਤੱਕ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਵਲੋਂ ਕੰਮ ਛੋੜ ਹੜਤਾਲ ਕੀਤੀ ਜਾ ਰਹੀ ਹੈ। ਇਸ ਹੜਤਾਲ ਦਾ ਅਸਰ ਸਭ ਤੋਂ ਜ਼ਿਆਦਾ ਹਾਈ ਰਿਸਕ ਗਰਭਵਤੀ ਔਰਤਾਂ ਜੱਚਾ ਬੱਚਾ ਦੇ ਟੀਕਾਕਰਨ ਅਤੇ ਜੱਚਾ ਬੱਚਾ ਦੀ ਦੇਖਭਾਲ ਅਤੇ ਟੀ.ਬੀ. ਦੇ ਮਰੀਜ਼ਾਂ ‘ਤੇ ਗਹਿਰਾ ਅਸਰ ਪਵੇਗਾ। ਸਾਡੀਆਂ ਲਮਕ ਅਵਸਥਾ ਵਿਚ ਪਈਆਂ ਮੰਗਾਂ ਮਿਨੀਮਮ ਕਾਨੂੰਨ ਤਹਿਤ ਘੱਟੋ ਘੱਟ 24 ਹਜ਼ਾਰ ਰੁਪਏ ਤਨਖ਼ਾਹ, ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਆਨਰੇਰੀਅਮ 2500 ਮਾਣ ਭੱਤੇ ਵਿਚ ਤਿੰਨ ਗੁਣਾ ਵਾਧਾ ਕੀਤਾ ਜਾਵੇ, ਹਰਿਆਣਾ ਪੈਟਰਨ ਲਾਗੂ ਕੀਤਾ ਜਾਵੇ, ਫੈਸੀਲੀਟੇਟਰਾਂ ਦੇ ਟੂਰਾਂ ਵਿਚ ਹਰ ਸਾਲ ਵਾਧਾ ਕੀਤਾ ਜਾਵੇ, ਆਸ਼ਾ ਵਰਕਰਾਂ ਤੇ ਫੈਸੀਲੀਟੇਟਰਾਂ ਨੂੰ ਆਨਲਾਈਨ ਕੰਮ ਕਰਨ ਲਈ ਸਮਾਰਟ ਫ਼ੋਨ, ਟੈਬ ਦਿੱਤੇ ਜਾਣ ਤੋਂ ਇਲਾਵਾ ਹੋਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਹੋਇਆ ਤਾਂ ਅਖੀਰਲੇ ਹਫ਼ਤੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਹਲਕੇ ਵਿਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਪਰਮਜੀਤ ਕੌਰ, ਰਮਨਦੀਪ ਕੌਰ, ਸੁਰਿੰਦਰ ਕੌਰ, ਸੋਮਾ, ਸੁਖਦੀਪ ਕੌਰ, ਸੁਖਜਿੰਦਰ ਕੌਰ, ਕੁਲਵੰਤ ਕੌਰ ਹਾਜ਼ਰ ਸਨ। ਇਹ ਜਾਣਕਾਰੀ ਮਨਦੀਪ ਕੌਰ ਦੀਦਾਰੇ ਵਾਲਾ ਨੇ ਦਿੱਤੀ।