ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ’ਚ ਅਧਿਆਪਕ ਦਿਵਸ ਮਨਾਇਆ
ਕਿਸ਼ਨਪੁਰਾ ਕਲਾਂ, 6 ਸਤੰਬਰ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ. ਬੀ.
ਕਿਸ਼ਨਪੁਰਾ ਕਲਾਂ, 6 ਸਤੰਬਰ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਜੋ ਕਿ ਸਿਖਿਆ ਦੇ ਖੇਤਰ ਵਿਚ ਇਕ ਮੋਹਰੀ ਸੰਸਥਾ ਬਣ ਚੁੱਕੀ ਹੈ ਅਤੇ ਸਕੂਲ ਕੈਂਪਸ ਵਿਖੇ ਵੱਖ-ਵੱਖ ਤਰ੍ਹਾਂ ਦੀਆਂ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਕਰਵਾਉਂਦੀ ਰਹਿੰਦੀ ਹੈ ਇਸੇ ਲੜੀ ਤਹਿਤ ਅੱਜ ਅਧਿਆਪਕ ਦਿਵਸ ਸਕੂਲ ਕੈਂਪਸ ਵਿਖੇ ਮਨਾਇਆ ਗਿਆ। ਇਸੇ ਲੜੀ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਮਦਦ ਨਾਲ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਜਿੰਨਾਂ ਵਿਚ ਅਧਿਆਪਕਾਂ ਤੋਂ ਵੱਖ-ਵੱਖ ਖੇਡਾਂ ਕਰਵਾਈਆਂ ਗਈਆਂ। ਵੱਖ-ਵੱਖ ਤਰ੍ਹਾਂ ਦੇ ਗਾਣਿਆਂ ਉੱਪਰ ਡਾਂਸ ਕਰਵਾਏ ਗਏ। ਬੱਚਿਆਂ ਨੇ ਅਧਿਆਪਕਾਂ ਦੀਆਂ ਖੇਡਾਂ ਅਤੇ ਡਾਂਸ ਦਾ ਖੂਬ ਅਨੰਦ ਮਾਣਿਆ। ਉਨ੍ਹਾਂ ਵਲੋਂ ਜੇਤੂ ਅਧਿਆਪਕਾਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ। ਇਸੇ ਮੌਕੇ ਪ੍ਰਿੰਸੀਪਲ ਮੈਡਮ ਮੋਨਾ ਠਾਕੁਰ ਨੇ ਦੱਸਿਆ ਕਿ ਇਸ ਦਿਨ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦਾ ਜਨਮ ਹੋਇਆ ਸੀ ਅਤੇ ਉਹ ਇਕ ਅਧਿਆਪਕ ਵੀ ਸਨ। ਇਸ ਕਰਕੇ ਉਨ੍ਹਾਂ ਦੇ ਜਨਮ ਦਿਨ ਨੂੰ ਅਧਿਆਪਕ ਦਿਵਸ ਦੇ ਤੌਰ ਤੇ ਹਰ ਸਾਲ ਮਨਾਇਆ ਜਾਂਦਾ ਹੈ। ਉਨ੍ਹਾਂ ਸਭ ਅਧਿਆਪਕਾਂ ਨੂੰ ਉਨ੍ਹਾਂ ਦੁਆਰਾ ਦਿਖਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਨੇ ਜਿੱਥੇ ਅਧਿਆਪਕ ਦਿਵਸ ਦੀ ਸਮੂਹ ਅਧਿਆਪਕ ਵਰਗ ਨੂੰ ਵਧਾਈ ਦਿੱਤੀ ਉੱਥੇ ਅਜਿਹੇ ਮਹਾਨ ਨਾਇਕਾਂ ਨੂੰ ਯਾਦ ਰੱਖਣ ਤੇ ਉਨ੍ਹਾਂ ਦੇ ਜਨਮ ਦਿਨ ਸਕੂਲ ਵਿਖੇ ਮਨਾਉਣ ਤੇ ਸਕੂਲ ਪ੍ਰਿੰਸੀਪਲ ਮੈਡਮ ਦਾ ਧੰਨਵਾਦ ਕੀਤਾ। ਉਨ੍ਹਾਂ ਸਭ ਅਧਿਆਪਕਾਂ ਨੂੰ ਬੱਚਿਆਂ ਨੂੰ ਪਿਆਰ ਨਾਲ ਪੜ੍ਹਾਉਣ ਅਤੇ ਉਨ੍ਹਾਂ ਦਾ ਭਵਿੱਖ ਸੁਨਹਿਰਾ ਬਣਾਉਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਸਕੂਲ ਦਾ ਸਮਾਂ ਸਮਾਪਤ ਹੋਣ ਤੋਂ ਬਾਅਦ ਸਾਰੇ ਅਧਿਆਪਕਾਂ ਨੂੰ ਸਿਨੇਮਾ ਹਾਲ ਵਿਚ ਲਿਜਾ ਕੇ ਫ਼ਿਲਮ ਵੀ ਦਿਖਾਈ ਗਈ ਤਾਂ ਜੋ ਅਧਿਆਪਕਾ ਨੂੰ ਕੁੱਝ ਅਲੱਗ ਮਹੌਲ ਮਿਲ ਸਕੇ। ਇਸ ਮੌਕੇ ਸਕੂਲ ਦੀ ਸਮੂਹ ਮੈਨੇਜਮੈਂਟ ਜਿਸ ਵਿਚ ਚੇਅਰਮੈਨ ਸਨੀ ਅਰੋੜਾ, ਪ੍ਰੈਜ਼ੀਡੈਂਟ ਹਰੀਕ੍ਰਿਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਰੇਟਰੀ ਅੰਜੂ ਬਾਲਾ ਅਤੇ ਗਗਨਦੀਪ ਬਾਵਾ ਆਦਿ ਹਾਜ਼ਰ ਸਨ।