ਅੰਡਰ-14 ਫੁੱਟਬਾਲ ’ਚ ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਦੇ ਗੁਰਨੂਰ ਸਿੰਘ ਅਤੇ ਦੀਪਿੰਦਰ ਨੇ ਜਿੱਤਿਆ ਸਿਲਵਰ ਮੈਡਲ
ਪੁਲਿਸ ਵਲੋਂ 1 ਪਿਸਤੌਲ, 6 ਜ਼ਿੰਦਾ ਕਾਰਤੂਸ ਤੇ ਕਾਰ ਸਮੇਤ ਇਕ ਵਿਅਕਤੀ ਕਾਬੂ
ਠੱਠੀ ਭਾਈ, 6 ਸਤੰਬਰ (ਜਗਰੂਪ ਸਿੰਘ ਮਠਾੜੂ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ. ਬੀ.
ਠੱਠੀ ਭਾਈ, 6 ਸਤੰਬਰ (ਜਗਰੂਪ ਸਿੰਘ ਮਠਾੜੂ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਇਕ ਹੋਰ ਮੱਲ ਮਾਰਦੇ ਹੋਏ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਬੰਧਕਾਂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਜ਼ਿਲ੍ਹਾ ਪੱਧਰੀ ਅੰਡਰ-14 ਫੁੱਟਬਾਲ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਇਸ ਮੁਕਾਬਲੇ ਵਿਚ ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਦੇ ਹੋਣਹਾਰ ਖਿਡਾਰੀਆਂ ਗੁਰਨੂਰ ਸਿੰਘ ਅਤੇ ਦੀਪਿੰਦਰ ਨੇ ਆਪਣੀ ਟੀਮ ਦੇ ਨਾਲ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਫਾਈਨਲ ਤੱਕ ਪਹੁੰਚ ਕੇ ਸਿਲਵਰ ਮੈਡਲ ਆਪਣੇ ਨਾਂਅ ਕੀਤਾ। ਦੋਵਾਂ ਖਿਡਾਰੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਦੇ ਅਧਿਆਪਕਾਂ, ਮਾਪਿਆਂ ਅਤੇ ਇਲਾਕਾ ਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ‘ਤੇ ਸਕੂਲ ਦੀ ਡਾਇਰੈਕਟਰ ਮੈਡਮ ਅਤੇ ਪ੍ਰਿੰਸੀਪਲ ਮੈਡਮ ਨੇ ਦੋਵਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰਨੂਰ ਸਿੰਘ ਅਤੇ ਦੀਪਿੰਦਰ ਬਹੁਤ ਹੀ ਮਿਹਨਤੀ ਅਤੇ ਪ੍ਰਤਿਭਾਸ਼ਾਲੀ ਖਿਡਾਰੀ ਹਨ। ਇਹ ਜਿੱਤ ਉਨ੍ਹਾਂ ਦੀ ਦਿਨ-ਰਾਤ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਬੱਚੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵੱਧ ਰਹੇ ਹਨ ਅਤੇ ਭਵਿੱਖ ਵਿਚ ਵੀ ਅਜਿਹੀਆਂ ਪ੍ਰਾਪਤੀਆਂ ਕਰਦੇ ਰਹਿਣਗੇ। ਇਸ ਮੌਕੇ ‘ਤੇ ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਵਲੋਂ ਦੋਵਾਂ ਖਿਡਾਰੀਆਂ ਦੇ ਉੱਜਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।