07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੀਨੀਅਰ ਕਾਂਗਰਸੀ ਆਗੂ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਸ਼ਹਿਰ ਦੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ

ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)- ਅੱਜ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਰੇਲਵੇ ਰੋਡ ਸਥਿਤ ਬਰਾੜ ਕੰਪਲੈਕਸ ਵਿਖੇ ਸ਼ਹਿਰ ਦੇ ਉੱਘੇ ਕਾਰੋਬਾਰੀ ਗਗਨ ਕਾਂਸਲ ਦੇ ਸੱਦੇ ‘ਤੇ ਸ਼ਹਿਰ ਦੇ ਕਾਰੋਬਾਰੀਆਂ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਇਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਤਹਿ ਹੈ ਤੇ ਉਹ ਹਲਕਾ ਮੋਗਾ ਤੋਂ ਇਕ ਸੰਭਾਵੀ ਉਮੀਦਵਾਰ ਹਨ ਅਤੇ ਕਾਂਗਰਸ ਦੀ ਸਰਕਾਰ ਆਉਣ ‘ਤੇ ਕਾਰੋਬਾਰੀ ਤੇ ਵਪਾਰੀ ਵਰਗ ਨੂੰ ਜੋ ਮੁਸ਼ਕਲਾਂ ਆ ਰਹੀਆਂ ਹਨ ਉਨ੍ਹਾਂ ਦਾ ਵਾਅਦਾ ਹੈ ਕਿ ਉਹ ਪਹਿਲ ਦੇ ਆਧਾਰ ‘ਤੇ ਹੱਲ ਹੋਣਗੀਆਂ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)- ਅੱਜ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਰੇਲਵੇ ਰੋਡ ਸਥਿਤ ਬਰਾੜ ਕੰਪਲੈਕਸ ਵਿਖੇ ਸ਼ਹਿਰ ਦੇ ਉੱਘੇ ਕਾਰੋਬਾਰੀ ਗਗਨ ਕਾਂਸਲ ਦੇ ਸੱਦੇ ‘ਤੇ ਸ਼ਹਿਰ ਦੇ ਕਾਰੋਬਾਰੀਆਂ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਇਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਤਹਿ ਹੈ ਤੇ ਉਹ ਹਲਕਾ ਮੋਗਾ ਤੋਂ ਇਕ ਸੰਭਾਵੀ ਉਮੀਦਵਾਰ ਹਨ ਅਤੇ ਕਾਂਗਰਸ ਦੀ ਸਰਕਾਰ ਆਉਣ ‘ਤੇ ਕਾਰੋਬਾਰੀ ਤੇ ਵਪਾਰੀ ਵਰਗ ਨੂੰ ਜੋ ਮੁਸ਼ਕਲਾਂ ਆ ਰਹੀਆਂ ਹਨ ਉਨ੍ਹਾਂ ਦਾ ਵਾਅਦਾ ਹੈ ਕਿ ਉਹ ਪਹਿਲ ਦੇ ਆਧਾਰ ‘ਤੇ ਹੱਲ ਹੋਣਗੀਆਂ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਤੋਂ ਇਲਾਵਾ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਹੋਰ ਸਮੱਸਿਆਵਾਂ ਦੇ ਹੱਲ ਵੀ ਕੀਤੇ ਜਾਣਗੇ ਕਿਉਂਕਿ ਮੋਗਾ ਹਲਕਾ ਉਨ੍ਹਾਂ ਦਾ ਪਰਿਵਾਰ ਹੈ ਅਤੇ ਉਹ ਹਲਕੇ ਦੇ ਸੇਵਾਦਾਰ ਹਨ ਇਸ ਲਈ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦਾ ਮੁੱਢਲਾ ਫ਼ਰਜ਼ ਹੈ। ਇਸ ਮੌਕੇ ਇਕੱਤਰ ਹੋਏ ਸਾਰੇ ਕਾਰੋਬਾਰੀ ਭਰਾਵਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਰਮਪਾਲ ਸਿੰਘ ਤਖ਼ਤੂਪੁਰਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਤੇ ਪਰਮਪਾਲ ਸਿੰਘ ਤਖ਼ਤੂਪੁਰਾ ਦੇ ਪਿਤਾ ਜਗਰੂਪ ਸਿੰਘ ਤਖ਼ਤੂਪੁਰਾ, ਯੂਥ ਆਗੂ ਰੋਹਿਨ ਵਰਮਾ, ਰਾਣਾ ਗਿੱਲ, ਮਨੀ ਟੱਕਰ, ਲਵੀ ਸੋਢੀ, ਦੀਪਾ ਮੱਲਾ, ਰਵੀ ਗੋਧੇਵਾਲਾ, ਡਾ. ਬਾਵਾ, ਕਰਨੇਸ ਸ਼ਰਮਾ, ਸਰਬਜੀਤ ਸਿੰਘ ਮੱਲ੍ਹੀ, ਬਲਵੀਰ ਸਿੰਘ ਢਿੱਲੋਂ, ਪਰਾਂਸੂ, ਅਨੀਕੇਤ, ਸਿਵਮ ਸਿੰਗਲਾ, ਕੌਂਸਲਰ ਦਰਸ਼ਨ ਸਿੰਘ ਪੰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਦੇ ਰਾਜ ਅੰਦਰ ਸ਼ਰੇਆਮ ਹੋਇਆ ਮਨੁੱਖੀ ਅਧਿਕਾਰਾਂ ਦਾ ਘਾਣ-ਸੰਨੀ ਗਿੱਲ ਅਗਲੀ ਖ਼ਬਰ ਮੈਂਬਰ ਬਲਵੀਰ ਸਿੰਘ ਗੋਗਾ ਪੱਤੋ ਨੂੰ ਸਦਮਾ, ਪੁੱਤਰ ਦਾ ਦਿਹਾਂਤ
Ad Position 24