07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬੀ.ਕੇ.ਯੂ. ਉਗਰਾਹਾਂ ਵਲੋਂ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਅੱਠਵੇਂ ਦਿਨ ਵੀ ਧਰਨਾ ਜਾਰੀ

ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਲਾਇਆ ਧਰਨਾ ਅੱਜ ਅੱਠਵੇਂ ਦਿਨ ਵੀ ਜਾਰੀ ਰਿਹਾ। ਅੱਜ ਦਾ ਇਹ ਧਰਨਾ ਸਾਰੇ ਦੇਸ਼ ਦੇ ਕਿਸਾਨਾਂ ਦੀ ਏਕਤਾ ਨੂੰ ਸਮਰਪਿਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਲਾਇਆ ਧਰਨਾ ਅੱਜ ਅੱਠਵੇਂ ਦਿਨ ਵੀ ਜਾਰੀ ਰਿਹਾ। ਅੱਜ ਦਾ ਇਹ ਧਰਨਾ ਸਾਰੇ ਦੇਸ਼ ਦੇ ਕਿਸਾਨਾਂ ਦੀ ਏਕਤਾ ਨੂੰ ਸਮਰਪਿਤ ਕੀਤਾ ਗਿਆ। ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਤੇ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਕਿਸਾਨਾਂ ਦੀਆਂ 13 ਮੰਗਾਂ ਨੂੰ ਲੈ ਕੇ ਸਾਰੇ ਪੰਜਾਬ ਵਿਚ ਡਿਪਟੀ ਕਮਿਸ਼ਨਰਾਂ ਦਫ਼ਤਰਾਂ ਦੇ ਅੱਗੇ ਲਗਾਤਾਰ ਧਰਨੇ ਚੱਲ ਰਹੇ ਹਨ ਪਰ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਕਿ ਘੇਸਲ ਮਾਰਨ ਦੀ ਨੀਤੀ ਅਪਣਾਈ ਹੋਈ ਹੈ। ਸਰਕਾਰਾਂ ਕਿਸਾਨਾਂ ਦੇ ਸੰਘਰਸ਼ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀਆਂ ਜੇਕਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਜਥੇਬੰਦੀ ਆਪਣੇ ਸੰਘਰਸ਼ ਨੂੰ ਹੋਰ ਤੇਜ ਕਰਨ ਲਈ ਮਜਬੂਰ ਹੋਵੇਗੀ। ਕਿਸਾਨ ਆਗੂਆਂ ਨੇ ਇਹ ਵੀ ਦੱਸਿਆ ਕਿ ਝੋਨੇ ਦੀ ਫ਼ਸਲ ਬਿਲਕੁਲ ਪੱਕਣ ਤੇ ਆਈ ਹੋਈ ਹੈ, ਕਿਸਾਨਾਂ ਨੂੰ ਬਿਜਲੀ ਸਪਲਾਈ ਅੱਠ ਘੰਟੇ ਦੇਣ ਦੀ ਬਜਾਏ, ਚਾਰ-ਪੰਜ ਘੰਟੇ ਹੀ ਮਿਲਦੀ ਹੈ, ਜਦੋਂ ਕਿ ਝੋਨੇ ਦੀ ਫ਼ਸਲ ਪੱਕਣ ਤੇ ਆਈ ਹੋਈ ਹੈ, ਫ਼ਸਲ ਨੂੰ ਪਾਣੀ ਪੂਰਾ ਨਾ ਮਿਲਣ ਕਰਕੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਤੇ ਬਹੁਤ ਮਾੜਾ ਅਸਰ ਪੈ ਰਿਹਾ ਹੈ। ਜਿਸ ਤੋਂ ਕਿਸਾਨ ਬਹੁਤ ਗ਼ੁੱਸੇ ਵਿਚ ਹਨ ਅਤੇ ਥਾਂ-ਥਾਂ ਗਰਿੱਡਾਂ ਦਾ ਘਿਰਾਓ ਕਰਨ ਲਈ ਮਜਬੂਰ ਹੋ ਰਹੇ ਹਨ। ਜੇਕਰ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੀ ਸਪਲਾਈ ਨਾ ਮਿਲੀ ਤਾਂ ਆਉਣ ਵਾਲੇ ਸਮੇਂ ਵਿਚ ਕਿਸਾਨ ਗਰਿੱਡਾਂ ਦੇ ਘਿਰਾਓ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਬਿਜਲੀ ਬੋਰਡ ਮੈਨੇਜਮੈਂਟ ਦੀ ਹੋਵੇਗੀ। ਇਸ ਮੌਕੇ ਗੁਰਦੇਵ ਸਿੰਘ ਕਿਸ਼ਨਪੁਰਾ, ਲਖਵੀਰ ਸਿੰਘ ਖੋਸਾ, ਜਸਵਿੰਦਰ ਸਿੰਘ ਘੱਲ ਕਲਾਂ, ਹੁਕਮ ਸਿੰਘ ਰਾਮਾ, ਰਵਿੰਦਰ ਸਿੰਘ ਕਾਲੇਕੇ, ਜਗਮੋਹਨ ਸਿੰਘ ਸੈਦੋ, ਗੁਰਚਰਨ ਸਿੰਘ ਰਾਮਾ, ਬਲਦੇਵ ਸਿੰਘ ਡਰੋਲੀ ਭਾਈ ਅਤੇ ਚਮਕੌਰ ਸਿੰਘ ਘੱਲ ਕਲਾਂ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਮੋਗਾ ਵਿਖੇ ਮਨਾਇਆ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਅਗਲੀ ਖ਼ਬਰ ਬਿਜਲੀ ਸਪਲਾਈ ਪੂਰੀ ਨਾ ਮਿਲਣ ਕਰ ਕੇ ਪੂਰੇ ਪੰਜਾਬ ’ਚ ਝੋਨੇ ਦੀ ਫ਼ਸਲ ਸੁੱਕ ਰਹੀ ਹੈ-ਕਿਸਾਨ ਆਗੂ
Ad Position 24