ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਧਰਨਾ ਅੱਜ
ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਜ਼ਿਲ੍ਹਾ ਮੋਗਾ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਜ਼ਿਲ੍ਹਾ ਮੋਗਾ ਦੀ ਮੀਟਿੰਗ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਚ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ 8 ਸਤੰਬਰ ਨੂੰ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ ਰੋਸ ਧਰਨਾ ਲਾਉਣ ਦੇ ਪ੍ਰੋਗਰਾਮ, 12 ਸਤੰਬਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਸਰਕਾਰ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ‘ਤੇ ਧਰਨੇ ਦੇ ਪ੍ਰੋਗਰਾਮ ਅਤੇ 19 ਸਤੰਬਰ ਨੂੰ ਹਲਕਾ ਧਰਮਕੋਟ ਦੇ ਐਮ.
ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਜ਼ਿਲ੍ਹਾ ਮੋਗਾ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਜ਼ਿਲ੍ਹਾ ਮੋਗਾ ਦੀ ਮੀਟਿੰਗ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਚ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ 8 ਸਤੰਬਰ ਨੂੰ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ ਰੋਸ ਧਰਨਾ ਲਾਉਣ ਦੇ ਪ੍ਰੋਗਰਾਮ, 12 ਸਤੰਬਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਸਰਕਾਰ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ‘ਤੇ ਧਰਨੇ ਦੇ ਪ੍ਰੋਗਰਾਮ ਅਤੇ 19 ਸਤੰਬਰ ਨੂੰ ਹਲਕਾ ਧਰਮਕੋਟ ਦੇ ਐਮ.ਐਲ.ਏ. ਦੇ ਦਫ਼ਤਰ ਦਾ ਘਿਰਾਓ ਕਰਨ ਦੇ ਪ੍ਰੋਗਰਾਮ ਬਾਰੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿਚ ਸ਼ਾਮਿਲ ਸਾਥੀਆਂ ਭਜਨ ਸਿੰਘ ਗਿੱਲ, ਜਗਦੀਸ਼ ਸਿੰਘ ਚਾਹਲ, ਸੁਰਿੰਦਰ ਰਾਮ ਕੁੱਸਾ, ਦਿਗਵਿਜੇਪਾਲ ਸ਼ਰਮਾ, ਸੁਰਜੀਤ ਸਿੰਘ ਗਗੜਾ, ਗੁਰਜੰਟ ਸਿੰਘ ਕੋਕਰੀ, ਭੁਪਿੰਦਰ ਸਿੰਘ ਸੇਖੋਂ, ਗੁਰਮੇਲ ਸਿੰਘ ਨਾਹਰ, ਪਲਵਿੰਦਰ ਸਿੰਘ ਸਿੱਧੂ, ਸੁਖਪਾਲਜੀਤ ਸਿੰਘ, ਸੁਖਮਿੰਦਰ ਸਿੰਘ ਬਾਘਾ ਪੁਰਾਣਾ, ਬਲੌਰ ਸਿੰਘ ਘਾਲੀ, ਰਾਮ ਕ੍ਰਿਸ਼ਨ, ਪ੍ਰੇਮ ਕੁਮਾਰ, ਮਨਜੋਤ ਸਿੰਘ ਅਤੇ ਹੋਰ ਸਾਥੀਆਂ ਨੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ਇਨ੍ਹਾਂ ਪ੍ਰੋਗਰਾਮਾਂ ਨੂੰ ਨੇਪਰੇ ਚਾੜ੍ਹਨ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾਵੇਗਾ। ਇਸ ਮੌਕੇ ਸਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮੌਕੇ ਮੁਲਾਜ਼ਮਾਂ ਦੀ ਦੁਸ਼ਮਣ ਬਣ ਕੇ ਖੜ੍ਹ ਗਈ ਹੈ। ਉਨ੍ਹਾਂ ਸਾਰੇ ਮੁਲਾਜ਼ਮ, ਮਜ਼ਦੂਰ, ਕਿਸਾਨ, ਪੈਨਸ਼ਨਰ ਸਾਥੀਆਂ ਨੂੰ ਅਪੀਲ ਕੀਤੀ ਕਿ ਸਰਕਾਰਾਂ ਵਿਰੁੱਧ ਉਲੀਕੇ ਪ੍ਰੋਗਰਾਮਾਂ ਨੂੰ ਤਨਦੇਹੀ ਨਾਲ ਸਫਲ ਕਰੋ। ਆਗੂਆਂ ਨੇ ਕਿਹਾ ਕਿ 8 ਸਤੰਬਰ ਨੂੰ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਮੂਹਰੇ 11 ਵਜੇ ਤੋਂ 2 ਵਜੇ ਤੱਕ ਧਰਨਾ ਦਿੱਤਾ ਜਾਵੇਗਾ। 12 ਸਤੰਬਰ ਨੂੰ ਕੁਲਤਾਰ ਸਿੰਘ ਸੰਧਵਾਂ ਦੀ ਕੋਠੀ ਕੋਟਕਪੂਰਾ ਸੰਧਵਾਂ ਦਾ ਘਿਰਾਓ ਕੀਤਾ ਜਾਵੇਗਾ।