08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸਾਬਕਾ ਸਰਪੰਚ ਬੂਟਾ ਸਿੰਘ ਸ਼ੋਸ਼ਣ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ

ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਟਕਸਾਲੀ ਆਗੂ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਸਾਬਕਾ ਸਰਪੰਚ ਬੂਟਾ ਸਿੰਘ ਸ਼ੋਸ਼ਣ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਸਦਕਾ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਉਨ੍ਹਾਂ ਨੂੰ ਪਾਰਟੀ ਦਾ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ‘ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੋਰ ਕਮੇਟੀ ਮੈਂਬਰ ਤੇ ਜਨਰਲ ਸਕੱਤਰ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਸਾਬਕਾ ਸਰਪੰਚ ਬੂਟਾ ਸਿੰਘ ਸ਼ੋਸ਼ਣ ਨੇ ਕਿਹਾ ਕਿ ਮੈਂ ਸਦਾ ਰਿਣੀ ਰਹਾਂਗਾ ਜੋ ਪਾਰਟੀ ਨੇ ਇਸ ਕਦਰ ਕਾਬਿਲ ਸਮਝਦੇ ਹੋਏ ਮੈਨੂੰ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਵਜੋਂ ਨਿਵਾਜਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਟਕਸਾਲੀ ਆਗੂ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਸਾਬਕਾ ਸਰਪੰਚ ਬੂਟਾ ਸਿੰਘ ਸ਼ੋਸ਼ਣ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਸਦਕਾ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਉਨ੍ਹਾਂ ਨੂੰ ਪਾਰਟੀ ਦਾ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ‘ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੋਰ ਕਮੇਟੀ ਮੈਂਬਰ ਤੇ ਜਨਰਲ ਸਕੱਤਰ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਸਾਬਕਾ ਸਰਪੰਚ ਬੂਟਾ ਸਿੰਘ ਸ਼ੋਸ਼ਣ ਨੇ ਕਿਹਾ ਕਿ ਮੈਂ ਸਦਾ ਰਿਣੀ ਰਹਾਂਗਾ ਜੋ ਪਾਰਟੀ ਨੇ ਇਸ ਕਦਰ ਕਾਬਿਲ ਸਮਝਦੇ ਹੋਏ ਮੈਨੂੰ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਵਜੋਂ ਨਿਵਾਜਿਆ ਹੈ। ਮੈਂ ਪਾਰਟੀ ਵਲੋਂ ਦਿੱਤੀ ਇਸ ਜ਼ੁੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਾਂਗਾ। ਇਸ ਨਿਯੁਕਤੀ ‘ਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ, ਵਿਧਾਨ ਸਭਾ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤਰਸੇਮ ਸਿੰਘ ਰੱਤੀਆਂ, ਬੂਟਾ ਸਿੰਘ ਦੌਲਤਪੁਰਾ, ਸਰਕਲ ਪ੍ਰਧਾਨ ਮਾਸਟਰ ਗੁਰਦੀਪ ਸਿੰਘ ਮਹੇਸ਼ਰੀ, ਬਲਾਕ ਸੰਮਤੀ ਮੈਂਬਰ ਦਰਸ਼ਨ ਸਿੰਘ ਢਿੱਲੋਂ ਕਾਹਨ ਸਿੰਘ ਵਾਲਾ, ਸਾਬਕਾ ਸਰਪੰਚ ਗੁਰਚਰਨ ਸਿੰਘ ਕਾਲੀਏ ਵਾਲਾ, ਸਰਕਲ ਪ੍ਰਧਾਨ ਰਵਦੀਪ ਸਿੰਘ ਸੰਘਾ ਦਾਰਾਪੁਰ, ਕੁਲਵਿੰਦਰ ਸਿੰਘ ਚੋਟੀਆਂ, ਇੰਦਰਜੀਤ ਸਿੰਘ ਢਿੱਲੋਂ ਕਾਹਨ ਸਿੰਘ ਵਾਲਾ, ਸਰਕਲ ਪ੍ਰਧਾਨ ਗੁਰਬਿੰਦ ਸਿੰਘ ਸਿੰਘਾਂਵਾਲਾ, ਗੁਰਦਰਸ਼ਨ ਸਿੰਘ ਕਾਕਾ ਝੰਡੇਆਣਾ ਪੱਛਮੀ, ਬਿਪਨਪਾਲ ਸਿੰਘ ਖੋਸਾ, ਨਛੱਤਰ ਸਿੰਘ ਨਿਧਾਂਵਾਲਾ, ਜਸਵੀਰ ਸਿੰਘ ਸੰਘਾ ਡਰੋਲੀ ਭਾਈ, ਜੀਤ ਸਿੰਘ ਨਿਧਾਂਵਾਲਾ ਨੇ ਵੀ ਖ਼ੁਸ਼ੀ ਦਾ ਇਜ਼ਹਾਰ ਕੀਤਾ।
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਅੰਤਰਰਾਸ਼ਟਰੀ ਕਾਨਫ਼ਰੰਸ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਧਰਮਕੋਟ ਆਮਦ ਮੌਕੇ ਹਲਕੇ ’ਚ ਬਦਲੇਗਾ ਸਿਆਸੀ ਹਵਾ ਦਾ ਰੁੱਖ-ਸਿੱਧੂ, ਮਾਨ
Ad Position 24