ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਵਿਖੇ ਮਨਾਇਆ ਬਾਬਾ ਜੀਵਨ ਸਿੰਘ ਦਾ ਜਨਮ ਦਿਵਸ
ਨੱਥੂਵਾਲਾ ਗਰਬੀ, 7 ਸਤੰਬਰ (ਨਵਦੀਪ ਸਿੰਘ)- ਬੀਤੇ ਕੱਲ੍ਹ ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਚੋਟੀਆਂ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਵਸ ਹੈੱਡ ਗ੍ਰੰਥੀ ਪਰਮਿੰਦਰ ਸਿੰਘ ਵਲੋਂ ਸਮੂਹ ਪਿੰਡ ਨਿਵਾਸੀਆਂ ਤੇ ਐਨ. ਆਰ.
ਨੱਥੂਵਾਲਾ ਗਰਬੀ, 7 ਸਤੰਬਰ (ਨਵਦੀਪ ਸਿੰਘ)- ਬੀਤੇ ਕੱਲ੍ਹ ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਚੋਟੀਆਂ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਵਸ ਹੈੱਡ ਗ੍ਰੰਥੀ ਪਰਮਿੰਦਰ ਸਿੰਘ ਵਲੋਂ ਸਮੂਹ ਪਿੰਡ ਨਿਵਾਸੀਆਂ ਤੇ ਐਨ.ਆਰ.ਆਈ. ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਅਤੇ ਮਹਾਨ ਕੁਰਬਾਨੀ ਨੂੰ ਯਾਦ ਕੀਤਾ। ਇਸ ਸਮੇਂ ਸੁਖਮਨੀ ਸਾਹਿਬ ਦੇ ਜਾਪ ਉਪਰੰਤ ਗਿਆਨੀ ਲਵਪ੍ਰੀਤ ਸਿੰਘ ਦੇ ਕੀਰਤਨੀ ਜਥੇ ਵਲੋਂ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।