08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੋਟਰਾਂ ਵਾਲੀ ਬਿਜਲੀ ਸਪਲਾਈ ਬਿਨਾਂ ਕੱਟ ਨਿਰਵਿਘਨ ਕਿਸਾਨਾਂ ਨੂੰ ਦਿੱਤੀ ਜਾਵੇ-ਨੰਬਰਦਾਰ ਯੂਨੀਅਨ

ਧਰਮਕੋਟ, 7 ਸਤੰਬਰ (ਪਰਮਜੀਤ ਸਿੰਘ)-ਨੰਬਰਦਾਰ ਯੂਨੀਅਨ ਐਸੋਸੀਏਸ਼ਨ ਗ਼ਾਲਿਬ ਗਰੁੱਪ ਦੀ ਮੀਟਿੰਗ ਗੁਰਦੁਆਰਾ ਬਾਬਾ ਪੂਰਨ ਸਿੰਘ ਸਾਹਿਬ ਵਿਖੇ ਤਹਿਸੀਲ ਪ੍ਰਧਾਨ ਹਰਭਿੰਦਰ ਸਿੰਘ ਮਸੀਤਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਹਲਕੇ ਦੇ ਕਈ ਪ੍ਰਮੁੱਖ ਨੰਬਰਦਾਰਾਂ ਨੇ ਭਾਗ ਲਿਆ।

Ad Position 21
repet_subhas-goyals [Copy P29]
ਨੰਬਰਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਰਭਿੰਦਰ ਸਿੰਘ ਮਸੀਤਾਂ ਅਤੇ ਹੋਰ ਆਗੂ। 08-09-2026
ਧਰਮਕੋਟ, 7 ਸਤੰਬਰ (ਪਰਮਜੀਤ ਸਿੰਘ)-ਨੰਬਰਦਾਰ ਯੂਨੀਅਨ ਐਸੋਸੀਏਸ਼ਨ ਗ਼ਾਲਿਬ ਗਰੁੱਪ ਦੀ ਮੀਟਿੰਗ ਗੁਰਦੁਆਰਾ ਬਾਬਾ ਪੂਰਨ ਸਿੰਘ ਸਾਹਿਬ ਵਿਖੇ ਤਹਿਸੀਲ ਪ੍ਰਧਾਨ ਹਰਭਿੰਦਰ ਸਿੰਘ ਮਸੀਤਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਹਲਕੇ ਦੇ ਕਈ ਪ੍ਰਮੁੱਖ ਨੰਬਰਦਾਰਾਂ ਨੇ ਭਾਗ ਲਿਆ। ਹਰਭਿੰਦਰ ਸਿੰਘ ਮਸੀਤਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਵੀ ਨੰਬਰਦਾਰਾਂ ਦੀਆਂ ਮੰਗਾਂ ਵੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ ਸਾਡੀਆਂ ਮੁੱਖ ਮੰਗਾਂ ਜਿਵੇਂ ਕਿ ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ, ਮਾਣ ਭੱਤਾ ਦੱਸ ਹਜ਼ਾਰ ਕੀਤਾ ਜਾਵੇ, ਬੱਸ ਕਰਾਇਆ ਟੋਲ ਪਲਾਜ਼ਾ ਫ਼ਰੀ, ਸਿਹਤ ਬੀਮਾ ਸਕੀਮ ਵਰਗੀਆਂ ਅਹਿਮ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ, ਮਸੀਤਾਂ ਨੇ ਕਿਹਾ ਹੈ ਕਿ ਹੈਰਾਨਗੀ ਦੀ ਗੱਲ ਇਹ ਹੈ ਕਿ ਇਸ ਪੰਜਾਬ ਸਰਕਾਰ ਨੇ ਆਪਣੇ ਰਾਜ ਭਾਗ ‘ਚੋਂ ਨੰਬਰਦਾਰਾਂ ਦੀ ਅੱਜ ਤੱਕ ਮੀਟਿੰਗ ਨਹੀਂ ਬੁਲਾਈ ਵਾਰ-ਵਾਰ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗ਼ਾਲਿਬ ਵਲੋਂ ਸਮਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗਣ ਤੇ ਬਾਵਜੂਦ ਮੁਲਾਕਾਤ ਦਾ ਸਮਾਂ ਨਹੀਂ ਦਿੱਤਾ ਗਿਆ ਇਸ ਲਈ ਅਗਲੀ ਰਣਨੀਤੀ ਸੂਬਾ ਪ੍ਰਧਾਨ ਵਲੋਂ ਉਲੀਕੀ ਜਾ ਰਹੀ ਹੈ, ਜਿਸ ਦਾ ਐਲਾਨ ਕੁਝ ਦਿਨਾਂ ਵਿਚ ਹੋ ਸਕਦਾ ਹੈ। ਮਸੀਤਾਂ ਨੇ ਕਿਹਾ ਹੈ ਕਿ ਝੋਨੇ ਦੇ ਸ਼ੁਰੂ ਦੇ ਸੀਜ਼ਨ ਦੌਰਾਨ ਕਿਸਾਨ ਵੀਰਾਂ ਨੂੰ ਖੇਤਾਂ ਦੇ ਮੋਟਰਾਂ ਵਾਲੀ ਸਪਲਾਈ ਨਿਰਵਿਘਨ ਬਿਜਲੀ ਮਿਲ ਰਹੀ ਸੀ ਹੁਣ ਝੋਨੇ ਦੀ ਫ਼ਸਲ ਪੂਰੀ ਗੋਭ ਦੀ ਨਾਲੀ ਵਿਚ ਹੈ ਇਸ ਲਈ ਪਾਣੀ ਦੀ ਹੁਣ ਬਹੁਤ ਜ਼ਰੂਰਤ ਹੈ ਪਰ ਬਿਜਲੀ ਦੇ ਵੱਡੇ-ਵੱਡੇ ਕੱਟਾਂ ਨੇ ਕਿਸਾਨਾਂ ਦੀ ਨੀਂਦ ਹਰਾਮ ਕਰਕੇ ਰੱਖ ਦਿੱਤੀ ਹੈ, ਵੱਡੇ ਵੱਡੇ ਬਿਜਲੀ ਕੱਟਾਂ ਤੋਂ ਕਿਸਾਨਾਂ ਨੂੰ ਪੰਜਾਬ ਸਰਕਾਰ ਰਾਹਤ ਦੇਣ ਦੀ ਬਜਾਏ ਬਿਜਲੀ ਦੇ ਕੱਟ ਲਾਉਣੇ ਸ਼ੁਰੂ ਕਰ ਦਿੱਤੇ ਹਨ ਪੰਜਾਬ ਸਰਕਾਰ ਨੂੰ ਇਸ ਪਾਸੇ ਧਿਆਨ ਦੇਣ ਦੀ ਜ਼ਰੂਰਤ ਹੈ। ਇਸ ਮੌਕੇ ਬਲਵੀਰ ਸਿੰਘ ਉੱਪਲ ਸ਼ੈਦੇ ਸ਼ਾਹ ਵਾਲਾ, ਰੇਸ਼ਮ ਸਿੰਘ ਕਾਦਰ ਵਾਲਾ ਸੁਰਜੀਤ ਸਿੰਘ ਖਾਲਸਤਾਨੀ, ਬਲਵਿੰਦਰ ਸਿੰਘ ਸੈਕਟਰੀ, ਬਲਜੀਤ ਸਿੰਘ ਕਿੱਲੀ, ਬਲਦੇਵ ਸਿੰਘ ਸ਼ੈਦੇ ਸ਼ਾਹ, ਗੁਰਮੇਲ ਸਿੰਘ ਉਮਰੀਵਾਲਾ, ਸ਼ਿੰਦਰ ਸਿੰਘ ਕਿਸ਼ਨਪੁਰਾ, ਗੁਰਮੀਤ ਸਿੰਘ ਕੋਟ ਸਦਰ ਖਾਂ, ਗੁਰਮੇਹਰ ਸਿੰਘ ਤਲਵੰਡੀ ਨੌਂ ਬਹਾਰ, ਮੋਹਨ ਸਿੰਘ ਗੁਰਜੰਟ ਸਿੰਘ ਗਗੜਾ, ਜਸਪਾਲ ਸਿੰਘ, ਹਰਦੀਪ ਸਿੰਘ, ਬਲਜੀਤ ਸਿੰਘ, ਹਰਨੇਕ ਸਿੰਘ, ਮੁਖਤਿਆਰ ਸਿੰਘ, ਬੂਟਾ ਸਿੰਘ ਮੱਲ, ਦਰਸ਼ਨ ਸਿੰਘ, ਚਰਨਜੀਤ ਸਿੰਘ, ਚਮਕੌਰ ਸਿੰਘ ਦਾਤਾ, ਜਗਨ ਸਿੰਘ, ਨਛੱਤਰ ਸਿੰਘ, ਪਿੱਪਲ ਸਿੰਘ, ਕੁਲਵੰਤ ਸਿੰਘ ਰਜਿੰਦਰ ਸਿੰਘ, ਚਮਕੌਰ ਸਿੰਘ ਬੋਗੇ ਵਾਲਾ, ਨਛੱਤਰ ਸਿੰਘ ਲਲਿਹਾਂਦੀ, ਠਾਣਾ ਸਿੰਘ, ਕੁਲਦੀਪ ਸਿੰਘ, ਗੁਰਵਿੰਦਰ ਸਿੰਘ, ਕਸ਼ਮੀਰ ਸਿੰਘ, ਹਰਦੇਵ ਸਿੰਘ, ਕੁਲਵੰਤ ਸਿੰਘ, ਨਿਹਾਲਗੜ੍ਹ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਮਾਧ ਭਾਈ ਦੇ ਇੱਛਾ ਪੂਰਨ ਮੰਦਰ ’ਚ ਜਨਮ ਅਸ਼ਟਮੀ ਮਨਾਈ ਅਗਲੀ ਖ਼ਬਰ 9 ਸਤੰਬਰ ਦੀ ਸ਼੍ਰੋਮਣੀ ਅਕਾਲੀ ਦਲ ਦੀ ਧਰਮਕੋਟ ਰੈਲੀ ਵਿਰੋਧੀਆਂ ਦੇ ਭੁਲੇਖੇ ਦੂਰ ਕਰੇਗੀ-ਆਗੂ
Ad Position 24