08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਡਾ. ਮਾਣਿਕ ਮੈਮੋਰੀਅਲ ਕਾਲਜ ਧਰਮਕੋਟ ਵਿਖੇ ਹੁਨਰ ਵਿਕਾਸ ਕੋਰਸਾਂ ਦਾ ਆਗਾਜ਼

ਧਰਮਕੋਟ, 7 ਸਤੰਬਰ (ਪਰਮਜੀਤ ਸਿੰਘ)-ਡਾ. ਮਾਣਿਕ ਮੈਮੋਰੀਅਲ ਕਾਲਜ ਧਰਮਕੋਟ ਵਲੋਂ ਅਧਿਆਪਕ ਦਿਵਸ ਮੌਕੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਬਿਹਤਰ ਕਰੀਅਰ ਲਈ ਮੁਫ਼ਤ ਬੋਲਚਾਲ ਦੀ ਅੰਗਰੇਜ਼ੀ ਅਤੇ ਹੁਨਰ ਵਿਕਾਸ ਕੋਰਸਾਂ ਦਾ ਆਗਾਜ਼ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਧਰਮਕੋਟ, 7 ਸਤੰਬਰ (ਪਰਮਜੀਤ ਸਿੰਘ)-ਡਾ. ਮਾਣਿਕ ਮੈਮੋਰੀਅਲ ਕਾਲਜ ਧਰਮਕੋਟ ਵਲੋਂ ਅਧਿਆਪਕ ਦਿਵਸ ਮੌਕੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਬਿਹਤਰ ਕਰੀਅਰ ਲਈ ਮੁਫ਼ਤ ਬੋਲਚਾਲ ਦੀ ਅੰਗਰੇਜ਼ੀ ਅਤੇ ਹੁਨਰ ਵਿਕਾਸ ਕੋਰਸਾਂ ਦਾ ਆਗਾਜ਼ ਕੀਤਾ ਗਿਆ। ਇਸ ਪਹਿਲ ਦਾ ਉਦੇਸ਼ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਵਿਹਾਰਕ ਅਤੇ ਰੁਜ਼ਗਾਰ ਮੁਖੀ ਹੁਨਰ ਪ੍ਰਦਾਨ ਕਰਨਾ ਹੈ। ਇਨ੍ਹਾਂ ਕੋਰਸਾਂ ਰਾਹੀਂ ਵਿਦਿਆਰਥੀਆਂ ਦੀ ਅੰਗਰੇਜ਼ੀ ਬੋਲਣ ਦੀ ਸਮਰੱਥਾ, ਸੰਚਾਰ ਹੁਨਰ, ਆਤਮ-ਵਿਸ਼ਵਾਸ, ਸ਼ਖ਼ਸੀਅਤ ਵਿਕਾਸ ਅਤੇ ਇੰਟਰਵਿਊ ਹੁਨਰ ਨੂੰ ਨਿਖਾਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਨਾਲ ਵਿਦਿਆਰਥੀਆਂ ਨੂੰ ਭਵਿੱਖ ਵਿਚ ਉੱਚ ਸਿੱਖਿਆ ਅਤੇ ਰੁਜ਼ਗਾਰ ਦੇ ਬਿਹਤਰ ਮੌਕਿਆਂ ਲਈ ਤਿਆਰ ਕੀਤਾ ਜਾਵੇਗਾ। ਇਸ ਮੌਕੇ ਕਾਲਜ ਦੀ ਚੇਅਰਪਰਸਨ ਡਾ. ਮਾਨਵੀ ਅਗਰਵਾਲ ਜਨਰਲ ਸਕੱਤਰ ਇੰਜ. ਸੁਰੇਸ਼ ਬਾਂਸਲ ਅਤੇ ਡਾਇਰੈਕਟਰ ਇੰਜ. ਲਵ ਗੋਇਲ ਨੇ ਕਿਹਾ ਕਿ ਅੱਜ ਦੇ ਮੁਕਾਬਲੇ ਦੇ ਯੁੱਗ ਵਿਚ ਸਿਰਫ਼ ਡਿਗਰੀ ਹੀ ਕਾਫ਼ੀ ਨਹੀਂ ਸਗੋਂ ਪ੍ਰਭਾਵਸ਼ਾਲੀ ਸੰਚਾਰ, ਆਤਮ-ਵਿਸ਼ਵਾਸ ਅਤੇ ਵਿਹਾਰਕ ਹੁਨਰ ਵੀ ਸਫਲ ਕਰੀਅਰ ਲਈ ਜ਼ਰੂਰੀ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਮੁਫ਼ਤ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ ਹੁਨਰਮੰਦ, ਆਤਮ-ਵਿਸ਼ਵਾਸੀ ਅਤੇ ਰੁਜ਼ਗਾਰ ਯੋਗ ਬਣਾਉਣਾ ਸੰਸਥਾ ਦੀ ਪ੍ਰਮੁੱਖ ਤਰਜੀਹ ਹੈ ਅਤੇ ਅਜਿਹੇ ਉਪਰਾਲੇ ਭਵਿੱਖ ਵਿਚ ਵੀ ਜਾਰੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਮੋਗਾ ਯੋਗਾ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪੱਧਰੀ ਯੋਗਾ ਚੈਂਪੀਅਨਸ਼ਿਪ-2026 ਕਰਵਾਈ ਅਗਲੀ ਖ਼ਬਰ ਬਰਜਿੰਦਰ ਸਿੰਘ ਮੱਖਣ ਬਰਾੜ, ਗੁਰਪ੍ਰੀਤ ਸਿੰਘ ਭੁੱਲਰ, ਹਰਮੇਲ ਸਿੰਘ ਰਾਜਪੂਤ
Ad Position 24