08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪਿੰਡ ਹਰਦਾਸਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸਮਾਪਤ-ਬਾਬਾ ਬਲਦੇਵ ਸਿੰਘ, ਬਾਬਾ ਰੇਸ਼ਮ ਸਿੰਘ ਖੁਖਰਾਣਾ

ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ)-ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਪ੍ਰਚਾਰ ਲਹਿਰ ਤਹਿਤ ਪਿੰਡ ਹਰਦਾਸਾ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਸੰਗਤਾਂ ਦੇ ਭਾਰੀ ਉਤਸ਼ਾਹ ਅਤੇ ਵੱਡੇ ਪੱਧਰ ‘ਤੇ ਮਿਲੇ ਸਹਿਯੋਗ ਸਦਕਾ ਸਫਲਤਾ ਪੂਰਵਕ ਸਮਾਪਤ ਹੋਏ। ਸੰਤ ਬਾਬਾ ਬਲਦੇਵ ਸਿੰਘ ਜੋਗੇਵਾਲ ਦੀ ਅਗਵਾਈ ਵਿਚ ਬਾਬਾ ਰੇਸ਼ਮ ਸਿੰਘ ਖੁਖਰਾਣਾ ਅਤੇ ਗਿਆਨੀ ਪਰਮਿੰਦਰ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੀ ਇਸ ਪ੍ਰਚਾਰ ਲਹਿਰ ਤਹਿਤ ਪਹਿਲਾਂ ਪਿੰਡ ਸ਼ਾਹਵਾਲਾ, ਮੰਗੇਵਾਲਾ, ਸਾਧੂਵਾਲਾ ਤੋਂ ਬਾਅਦ ਪਿੰਡ ਹਰਦਾਸਾ ਵਿਖੇ ਲਗਾਤਾਰ ਤਿੰਨ ਰੋਜ਼ਾ ਧਾਰਮਿਕ ਦੀਵਾਨ ਸਜਾਏ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ)-ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਪ੍ਰਚਾਰ ਲਹਿਰ ਤਹਿਤ ਪਿੰਡ ਹਰਦਾਸਾ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਸੰਗਤਾਂ ਦੇ ਭਾਰੀ ਉਤਸ਼ਾਹ ਅਤੇ ਵੱਡੇ ਪੱਧਰ ‘ਤੇ ਮਿਲੇ ਸਹਿਯੋਗ ਸਦਕਾ ਸਫਲਤਾ ਪੂਰਵਕ ਸਮਾਪਤ ਹੋਏ। ਸੰਤ ਬਾਬਾ ਬਲਦੇਵ ਸਿੰਘ ਜੋਗੇਵਾਲ ਦੀ ਅਗਵਾਈ ਵਿਚ ਬਾਬਾ ਰੇਸ਼ਮ ਸਿੰਘ ਖੁਖਰਾਣਾ ਅਤੇ ਗਿਆਨੀ ਪਰਮਿੰਦਰ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੀ ਇਸ ਪ੍ਰਚਾਰ ਲਹਿਰ ਤਹਿਤ ਪਹਿਲਾਂ ਪਿੰਡ ਸ਼ਾਹਵਾਲਾ, ਮੰਗੇਵਾਲਾ, ਸਾਧੂਵਾਲਾ ਤੋਂ ਬਾਅਦ ਪਿੰਡ ਹਰਦਾਸਾ ਵਿਖੇ ਲਗਾਤਾਰ ਤਿੰਨ ਰੋਜ਼ਾ ਧਾਰਮਿਕ ਦੀਵਾਨ ਸਜਾਏ ਗਏ। ਪਿੰਡ ਹਰਦਾਸਾ ਵਿਖੇ ਸਜਾਏ ਗਏ ਇਨ੍ਹਾਂ ਤਿੰਨ ਦਿਨਾਂ ਦੀਵਾਨਾਂ ਦੌਰਾਨ ਪਿੰਡ ਦੀ ਸਮੁੱਚੀ ਸਿੱਖ ਸੰਗਤ ਨੇ ਵੱਡੇ ਪੱਧਰ ‘ਤੇ ਸਹਿਯੋਗ ਦਿੱਤਾ ਅਤੇ ਵੱਡੀ ਗਿਣਤੀ ਵਿਚ ਹਾਜ਼ਰੀ ਭਰ ਕੇ ਦੀਵਾਨਾਂ ਦੀ ਸ਼ੋਭਾ ਵਧਾਈ। ਸਮਾਗਮ ਦੀ ਸਮਾਪਤੀ ਉਪਰੰਤ ਪਿੰਡ ਦੀਆਂ ਸੰਗਤਾਂ, ਨਗਰ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ ‘ਤੇ ਬਾਬਾ ਰੇਸ਼ਮ ਸਿੰਘ ਖੁਖਰਾਣਾ, ਗਿਆਨੀ ਪਰਮਿੰਦਰ ਸਿੰਘ ਦਮਦਮੀ ਟਕਸਾਲ, ਗਿਆਨੀ ਹਰਪ੍ਰੀਤ ਸਿੰਘ ਜੋਗੇਵਾਲਾ, ਭਾਈ ਗੁਰਸੇਵਕ ਸਿੰਘ ਸੁਲਹਾਣੀ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਵੀ ਅਜਿਹੇ ਸਮਾਗਮਾਂ ਲਈ ਸਮਾਂ ਦੇਣ ਦੀ ਨਿਮਰਤਾ ਸਹਿਤ ਬੇਨਤੀ ਕੀਤੀ। ਇਸ ਮੌਕੇ ਪ੍ਰਚਾਰਕਾਂ ਨੂੰ ਸਿਰੋਪਾਉ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਹਰਦੀਪ ਸਿੰਘ ਖ਼ਾਲਸਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਬਲਦੇਵ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਸੁਖਦਰਸ਼ਨ ਸਿੰਘ, ਮੇਲਾ ਸਿੰਘ ਸਮੇਤ ਸਮੂਹ ਮੈਂਬਰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰੰਥੀ ਭਾਈ ਗੁਰਸੇਵਕ ਸਿੰਘ ਸਮੇਤ ਸਮੂਹ ਮੈਂਬਰ ਸਾਹਿਬਾਨ ਨੇ ਵਿਸ਼ੇਸ਼ ਤੌਰ ‘ ਤੇ ਆਈਆਂ ਹੋਈਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਨਾਲ ਆਏ ਸਿੰਘਾਂ ਨੂੰ ਵੀ ਸਿਰੋਪਾਉ ਭੇਟ ਕੀਤੇ ਜਿਨ੍ਹਾਂ ਵਿਚ ਭਾਈ ਅਮਰੀਕ ਸਿੰਘ ਕੱਚਰਭੰਨ, ਰਾਗੀ ਅਵਤਾਰ ਸਿੰਘ ਸੁਲਹਾਣੀ, ਭਾਈ ਹਰਪ੍ਰੀਤ ਸਿੰਘ ਖੁਖਰਾਣਾ, ਭਾਈ ਪ੍ਰਗਟ ਸਿੰਘ ਟਕਸਾਲੀ, ਤਰਨਪ੍ਰੀਤ ਸਿੰਘ, ਭਾਈ ਸਾਧੂ ਸਿੰਘ ਪੰਡੋਰੀ, ਸਟੇਜ ਸੈਕਟਰੀ ਗੁਰਦੀਪ ਸਿੰਘ, ਕੈਮਰਾਮੈਨ ਰਾਜਵਿੰਦਰ ਸਿੰਘ ਚਾਕਰ, ਬਲਜਿੰਦਰ ਸਿੰਘ ਸੇਖੋਂ ਖੁਖਰਾਣਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੁਸ਼ਵਿੰਦਰ ਕੌਰ ਬੰਬੀਹਾ ਦੀ ਅਗਵਾਈ ’ਚ ਬੀਬੀਆਂ ਦਾ ਜੱਥਾ ਚੰਡੀਗੜ੍ਹ ਮਾਰਚ ਲਈ ਰਵਾਨਾ ਅਗਲੀ ਖ਼ਬਰ ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਦੇ ਘਰ ਅੱਗੇ 5 ਰੋਜ਼ਾ ਧਰਨਾ 14 ਤੋਂ
Ad Position 24