08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਮਨਾਇਆ

ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ, ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ, ਜਸਪ੍ਰੀਤ ਕੌਰ ਐਕਟੀਵਿਟੀ ਕੋਆਰਡੀਨੇਟਰ ਦੀ ਅਗਵਾਈ ਹੇਠ ਅਧਿਆਪਕ ਦਿਵਸ ਬੜੇ ਉਤਸ਼ਾਹ, ਪਿਆਰ ਅਤੇ ਖ਼ੁਸ਼ੀ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਸਤਵਿੰਦਰ ਕੌਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ, ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ ਨੇ ਰਿਬਨ ਕੱਟ ਕੇ ਕੀਤੀ।

Ad Position 21
repet_subhas-goyals [Copy P29]
ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਮਨਾਏ ਅਧਿਆਪਕ ਦਿਵਸ ਮੌਕੇ ਗਤੀਵਿਧੀ ‘ਚ ਭਾਗ ਲੈਂਦੇ ਅਧਿਆਪਕ। ਅਜੀਤ ਤਸਵੀਰ 08-09-2026
ਮੋਗਾ, 7 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ, ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ, ਜਸਪ੍ਰੀਤ ਕੌਰ ਐਕਟੀਵਿਟੀ ਕੋਆਰਡੀਨੇਟਰ ਦੀ ਅਗਵਾਈ ਹੇਠ ਅਧਿਆਪਕ ਦਿਵਸ ਬੜੇ ਉਤਸ਼ਾਹ, ਪਿਆਰ ਅਤੇ ਖ਼ੁਸ਼ੀ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਸਤਵਿੰਦਰ ਕੌਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ, ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ ਨੇ ਰਿਬਨ ਕੱਟ ਕੇ ਕੀਤੀ। ਵਿਦਿਆਰਥੀਆਂ ਨੇ ਅਧਿਆਪਕਾਂ ਦੇ ਇਸ ਖ਼ਾਸ ਦਿਨ ਨੂੰ ਯਾਦਗਾਰ ਬਣਾਉਣ ਲਈ ਵੱਖ-ਵੱਖ ਮਨੋਰੰਜਕ ਖੇਡਾਂ ਅਤੇ ਗਤੀਵਿਧੀਆਂ ਕਰਵਾਈਆਂ। ਸਮਾਗਮ ਦੌਰਾਨ ਬਲਾਇੰਡ ਡਰਾਇੰਗ, ਮਿਊਜ਼ੀਕਲ ਚੇਅਰ ਅਤੇ ਹੋਰ ਰੋਚਕ ਖੇਡਾਂ ਕਰਵਾਈਆਂ ਗਈਆਂ। ਅਧਿਆਪਕਾਂ ਨੇ ਵੀ ਵਿਦਿਆਰਥੀਆਂ ਵਲੋਂ ਕਰਵਾਈਆਂ ਗਈਆਂ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਖ਼ੂਬ ਮਨੋਰੰਜਨ ਕੀਤਾ। ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਨੂੰ ਪਿਆਰ ਅਤੇ ਸਨਮਾਨ ਦੇ ਪ੍ਰਤੀਕ ਵਜੋਂ ਸੁੰਦਰ ਤੋਹਫ਼ੇ ਵੀ ਭੇਟ ਕੀਤੇ ਗਏ। ਇਸੇ ਦੌਰਾਨ ਅਧਿਆਪਕਾਂ ਨੂੰ ਵਿਸ਼ੇਸ਼ ਟੈਗ ਦੇ ਕੇ ਉਨ੍ਹਾਂ ਦੀਆਂ ਖ਼ੂਬੀਆਂ ਅਤੇ ਮਹੱਤਤਾ ਨੂੰ ਉਜਾਗਰ ਕੀਤਾ। ਇਸ ਦੇ ਨਾਲ ਹੀ ਸਕੂਲ ਵਿਚ ਪੁਰਸ਼ ਦਿਵਸ ਵੀ ਮਨਾਇਆ ਗਿਆ। ਇਸ ਪਹਿਲ ਕਦਮੀ ਰਾਹੀਂ ਪੁਰਸ਼ ਅਧਿਆਪਕਾਂ ਅਤੇ ਸਕੂਲ ਨਾਲ ਜੁੜੇ ਪੁਰਸ਼ ਮੈਂਬਰਾਂ ਦੀ ਮਹੱਤਤਾ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਲਈ ਵਿਸ਼ੇਸ਼ ਤੌਰ ‘ਤੇ ਮਨੋਰੰਜਕ ਖੇਡਾਂ ਅਤੇ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚਕਾਰ ਪਿਆਰ ਸਤਿਕਾਰ ਅਤੇ ਆਪਸੀ ਸਾਂਝ ਨੂੰ ਹੋਰ ਵੀ ਮਜ਼ਬੂਤ ਕੀਤਾ। ਵਿਦਿਆਰਥੀਆਂ ਵਲੋਂ ਅਧਿਆਪਕਾਂ ਪ੍ਰਤੀ ਪ੍ਰਗਟ ਕੀਤਾ ਗਿਆ ਪਿਆਰ ਅਤੇ ਸਤਿਕਾਰ ਇਸ ਸਮਾਗਮ ਦੀ ਖ਼ਾਸ ਖਿੱਚ ਰਿਹਾ । ਇਸ ਮੌਕੇ ਸਕੂਲ ਦੀ ਸੰਗੀਤ ਅਧਿਆਪਕਾ ਹਰਪ੍ਰੀਤ ਕੌਰ ਅਤੇ ਸੀਮਾ ਸ਼ਰਮਾ ਨੇ ਬਹੁਤ ਹੀ ਸੁਰੀਲਾ ਗੀਤ ਪੇਸ਼ ਕੀਤਾ। ਅਧਿਆਪਕਾ ਨੀਰੂ ਗਰੋਵਰ ਨੇ ਇਸ ਮੌਕੇ ਬਹੁਤ ਹੀ ਖ਼ੂਬਸੂਰਤ ਕਵਿਤਾ ਪੇਸ਼ ਕੀਤੀ। ਸਕੂਲ ਦੀ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਵੀ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਦਾ ਪਿੰਡ ਸਾਫੂਵਾਲਾ ਵਿਚ ਨਿੱਘਾ ਸਵਾਗਤ ਅਗਲੀ ਖ਼ਬਰ ਪੰਜਾਬ ਸਰਕਾਰ ਪਾਣੀਆਂ ਦੇ ਮਸਲੇ ਸੰਬੰਧੀ ਧਾਰਾਵਾਂ ਤੁਰੰਤ ਰੱਦ ਕਰ ਕੇ ਕੇਂਦਰ ਸਰਕਾਰ ਨੂੰ ਭੇਜੇ-ਕਿਸਾਨ ਆਗੂ
Ad Position 24