09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮੇਅਰ ਵਿਨੇਪਾਲ ਕੌਰ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਸਫ਼ਾਈ ਕਾਰਜ ਸ਼ੁਰੂ

ਮੋਗਾ, 8 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਮੰਤਵ ਨਾਲ ਚਲਾਏ ਜਾ ਰਹੇ ਸਵੱਛ ਅਭਿਆਨ ਪੰਜਾਬ ਤਹਿਤ ਮੋਗਾ ਸ਼ਹਿਰ ਵਿਚ ਸਫ਼ਾਈ ਮੁਹਿੰਮ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਮੇਅਰ ਨਗਰ ਨਿਗਮ ਮੋਗਾ ਵਿਨੇਪਾਲ ਕੌਰ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਮੋਗਾ, 8 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਮੰਤਵ ਨਾਲ ਚਲਾਏ ਜਾ ਰਹੇ ਸਵੱਛ ਅਭਿਆਨ ਪੰਜਾਬ ਤਹਿਤ ਮੋਗਾ ਸ਼ਹਿਰ ਵਿਚ ਸਫ਼ਾਈ ਮੁਹਿੰਮ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਮੇਅਰ ਨਗਰ ਨਿਗਮ ਮੋਗਾ ਵਿਨੇਪਾਲ ਕੌਰ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਸਫ਼ਾਈ ਮੁਹਿੰਮ ਦੌਰਾਨ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਵਲੋਂ ਸੜਕਾਂ, ਗਲੀਆਂ, ਨਾਲੀਆਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਕੀਤੀ ਗਈ। ਵੱਖ-ਵੱਖ ਥਾਵਾਂ ਤੋਂ ਕੂੜਾ-ਕਰਕਟ ਹਟਾ ਕੇ ਆਲੇ-ਦੁਆਲੇ ਦੇ ਖੇਤਰਾਂ ਨੂੰ ਸਾਫ਼ ਕੀਤਾ ਗਿਆ। ਇਸ ਦੇ ਨਾਲ ਹੀ ਲੋਕਾਂ ਨੂੰ ਜਨਤਕ ਥਾਵਾਂ ‘ਤੇ ਸਫ਼ਾਈ ਬਣਾਈ ਰੱਖਣ ਅਤੇ ਕੂੜਾ ਨਿਰਧਾਰਿਤ ਸਥਾਨਾਂ ‘ਤੇ ਪਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਮੇਅਰ ਵਿਨੇਪਾਲ ਕੌਰ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼ ਅਤੇ ਸੁੰਦਰ ਬਣਾਉਣਾ ਸਿਰਫ਼ ਨਗਰ ਨਿਗਮ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਵੱਛ ਅਭਿਆਨ ਪੰਜਾਬ ਤਹਿਤ ਮੋਗਾ ਸ਼ਹਿਰ ਵਿਚ ਸਫ਼ਾਈ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਲੋਕਾਂ ਵਿਚ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਵੀ ਇਸ ਮੁਹਿੰਮ ਦਾ ਅਹਿਮ ਉਦੇਸ਼ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਕੂੜਾ ਖੁੱਲ੍ਹੇ ਵਿਚ ਸੁੱਟਣ ਤੋਂ ਗੁਰੇਜ਼ ਕਰਨ। ਮੇਅਰ ਨੇ ਕਿਹਾ ਕਿ ਜੇਕਰ ਹਰ ਨਾਗਰਿਕ ਆਪਣੇ ਆਲੇ-ਦੁਆਲੇ ਦੀ ਸਫ਼ਾਈ ਦੀ ਜ਼ਿੰਮੇਵਾਰੀ ਖ਼ੁਦ ਨਿਭਾਏ ਤਾਂ ਮੋਗਾ ਨੂੰ ਹੋਰ ਸਾਫ਼, ਸੁੰਦਰ ਅਤੇ ਸਿਹਤਮੰਦ ਸ਼ਹਿਰ ਬਣਾਉਣ ਦਾ ਟੀਚਾ ਆਸਾਨੀ ਨਾਲ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਨਗਰ ਨਿਗਮ ਦੀਆਂ ਸਫ਼ਾਈ ਟੀਮਾਂ ਨੂੰ ਸਹਿਯੋਗ ਦੇਣ ਅਤੇ ਸਵੱਛ ਅਭਿਆਨ ਪੰਜਾਬ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸੁਖਵਿੰਦਰ ਸਿੰਘ ਕਾਲੂ ਬੀ.ਸੀ. ਵਿੰਗ ਦੇ ਬਲਾਕ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਮੋਗਾ ਵਿਖੇ ਮਨਾਇਆ ਜਾਵੇਗਾ ਪੰਜਾਬ ਰਾਜ ਮਹਾਰਾਜਾ ਅਗਰਸੈਨ ਜਨਮ ਉਤਸਵ ਸਮਾਗਮ-ਮਨਜੀਤ ਕਾਂਸਲ
Ad Position 24