09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸੁਖਵਿੰਦਰ ਸਿੰਘ ਕਾਲੂ ਬੀ.ਸੀ. ਵਿੰਗ ਦੇ ਬਲਾਕ ਮੀਤ ਪ੍ਰਧਾਨ ਨਿਯੁਕਤ

ਕਿਸ਼ਨਪੁਰਾ ਕਲਾਂ, 8 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਸੁਖਵਿੰਦਰ ਸਿੰਘ ਕਾਲੂ ਨੂੰ ਬੀ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਕਿਸ਼ਨਪੁਰਾ ਕਲਾਂ, 8 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਸੁਖਵਿੰਦਰ ਸਿੰਘ ਕਾਲੂ ਨੂੰ ਬੀ.ਸੀ. ਵਿੰਗ ਦਾ ਬਲਾਕ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਹ ਨਿਯੁਕਤੀ ਕਸਬਾ ਕਿਸ਼ਨਪੁਰਾ ਕਲਾਂ ਦੇ ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ ਅਤੇ ਸਾਬਕਾ ਸਰਪੰਚ ਬੀਬੀ ਬਲਵਿੰਦਰ ਕੌਰ ਸ਼ਾਹ ਅਮਰੀਕਾ ਦੇ ਸਪੁੱਤਰ ਪ੍ਰਧਾਨ ਜਸਵੀਰ ਸਿੰਘ ਸ਼ਾਹ ਦੇ ਉੱਦਮ ਸਦਕਾ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਦਿੱਤੀ ਗਈ ਅਤੇ ਮੱਖਣ ਬਰਾੜ ਨੇ ਸੁਖਵਿੰਦਰ ਸਿੰਘ ਕਾਲੂ ਨੂੰ ਨਿਯੁਕਤੀ ਦਾ ਸਰਟੀਫਿਕੇਟ ਸੌਂਪਿਆ। ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਵਾਲੇ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸੁਖਵਿੰਦਰ ਸਿੰਘ ਕਾਲੂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਹੋਰ ਵੀ ਤਨਦੇਹੀ ਨਾਲ ਕੰਮ ਕਰਨਗੇ। ਨਵ-ਨਿਯੁਕਤ ਬਲਾਕ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਕਾਲੂ ਨੇ ਪਾਰਟੀ ਹਾਈਕਮਾਂਡ, ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਸਮੂਹ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ‘ਤੇ ਜਤਾਏ ਭਰੋਸੇ ‘ਤੇ ਉਹ ਪੂਰਾ ਉੱਤਰਨਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਤੇ ਮਜ਼ਬੂਤੀ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ। ਇਸ ਮੌਕੇ ਪ੍ਰਧਾਨ ਇਕਬਾਲ ਸਿੰਘ ਘਾਲਾ, ਪ੍ਰਧਾਨ ਜੋਗਿੰਦਰ ਸਿੰਘ, ਪ੍ਰਧਾਨ ਪ੍ਰਦੀਪ ਸਿੰਘ ਗੋਲਾ ਆੜ੍ਹਤੀਆ, ਮੁਖਤਿਆਰ ਸਿੰਘ, ਰੇਸ਼ਮ ਸਿੰਘ ਔਲਖ, ਅੰਗਰੇਜ਼ ਸਿੰਘ ਗੇਜਾ, ਗੁਰਪ੍ਰੀਤ ਸਿੰਘ ਗੁਰੂ, ਸ਼ੇਰਾ ਔਲਖ, ਰਾਮਾ ਭੱਟੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਧਰਮਕੋਟ ਵਿਖੇ ‘ਪੰਜਾਬ ਬਚਾਓ ਰੈਲੀ’ ਅੱਜ ਅਗਲੀ ਖ਼ਬਰ ਮੇਅਰ ਵਿਨੇਪਾਲ ਕੌਰ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਸਫ਼ਾਈ ਕਾਰਜ ਸ਼ੁਰੂ
Ad Position 24