10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਧਰਮਕੋਟ ਰੈਲੀ ’ਚ ਪਹੁੰਚੇ ਇਲਾਕਾ ਨਿਵਾਸੀਆਂ ਦਾ ਡੈਲੀਗੇਟ ਪ੍ਰਭਜੀਤ ਸਿੰਘ ਗਿੱਲ ਨੇ ਧੰਨਵਾਦ ਕੀਤਾ ਵੋਟਰ ਸੂਚੀ ਵਿਚ ਆਪਣਾ ਨਾਂਅ ਤੇ ਵੇਰਵੇ ਜ਼ਰੂਰ ਜਾਂਚਣ ਵੋਟਰ-ਐਸ.ਡੀ.ਐਮ. ਸਤਵਿੰਦਰਪਾਲ ਸਿੰਘ

ਮੋਗਾ, 9 ਸਤੰਬਰ (ਸੁਰਿੰਦਰਪਾਲ ਸਿੰਘ)-ਦ ਲਰਨਿੰਗ ਫੀਲਡ-ਏ ਗਲੋਬਲ ਸਕੂਲ (ਟੀ. ਐਲ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਮੋਗਾ, 9 ਸਤੰਬਰ (ਸੁਰਿੰਦਰਪਾਲ ਸਿੰਘ)-ਦ ਲਰਨਿੰਗ ਫੀਲਡ-ਏ ਗਲੋਬਲ ਸਕੂਲ (ਟੀ.ਐਲ.ਐਫ.) ਮੋਗਾ ਦੇ 11ਵੀਂ ਜਮਾਤ ਦੇ ਹੋਣਹਾਰ ਖਿਡਾਰੀ ਅਭਿਜੀਤ ਸਿੰਘ ਨੇ ਜ਼ਿਲ੍ਹਾ ਪੱਧਰੀ ਵੁਸ਼ੂ ਚੈਂਪੀਅਨਸ਼ਿਪ ਵਿਚ ਅੰਡਰ-75 ਕਿੱਲੋਗਰਾਮ ਭਾਰ ਵਰਗ ਵਿਚ ਪਹਿਲਾ ਸਥਾਨ ਹਾਸਲ ਕਰਦਿਆਂ ਸੋਨ ਤਮਗਾ ਆਪਣੇ ਨਾਂਅ ਕੀਤਾ। ਆਪਣੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ ’ਤੇ ਅਭਿਜੀਤ ਸਿੰਘ ਨੇ ਹੁਣ ਰਾਜ ਪੱਧਰੀ ਵੁਸ਼ੂ ਚੈਂਪੀਅਨਸ਼ਿਪ ਲਈ ਵੀ ਕੁਆਲੀਫਾਈ ਕਰ ਲਿਆ ਹੈ। ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਅਤੇ ਸੰਸਥਾਵਾਂ ਤੋਂ ਆਏ ਪ੍ਰਤਿਭਾਸ਼ਾਲੀ ਖਿਡਾਰੀਆਂ ਨੇ ਭਾਗ ਲਿਆ। ਮੁਕਾਬਲਿਆਂ ਦੌਰਾਨ ਅਭਿਜੀਤ ਸਿੰਘ ਨੇ ਆਪਣੀ ਸ਼ਾਨਦਾਰ ਸਰੀਰਕ ਸਮਰੱਥਾ, ਤਕਨੀਕੀ ਹੁਨਰ, ਆਤਮ-ਵਿਸ਼ਵਾਸ, ਸੰਯਮ ਅਤੇ ਮਜ਼ਬੂਤ ਇਰਾਦਿਆਂ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਵਿਰੋਧੀਆਂ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ। ਸਖਤ ਮੁਕਾਬਲਿਆਂ ਵਿਚ ਅਭਿਜੀਤ ਨੇ ਬਿਹਤਰੀਨ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿੱਤਿਆ। ਅਭਿਜੀਤ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਪਰਿਵਾਰ ਵਿਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜ. ਜਨੇਸ਼ ਗਰਗ ਨੇ ਅਭਿਜੀਤ ਸਿੰਘ ਨੂੰ ਵਧਾ ਈ ਦਿੰਦਿਆਂ ਰਾਜ ਪੱਧਰੀ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੱਤੀਆਂ| ਸਕੂਲ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ, ਡਾਇਰੈਕਟਰ ਡਾ. ਮੁਸਕਾਨ ਗਰਗ ਅਤੇ ਪ੍ਰਿੰਸੀਪਲ ਨੀਤੂ ਡਾਂਡੀ ਨੇ ਵੀ ਅਭਿਜੀਤ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੱਤੀ। ਸਕੂਲ ਦੀ ਪ੍ਰਿੰਸੀਪਲ ਨੀਤੂ ਡਾਂਡੀ ਤੇ ਸਕੂਲ ਪਰਿਵਾਰ ਨੇ ਅਭਿਜੀਤ ਸਿੰਘ ਨੂੰ ਆਉਣ ਵਾਲੀ ਰਾਜ ਪੱਧਰੀ ਪ੍ਰਤੀਯੋਗਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ|
Ad Position 22
No active advertisement
ਪਿਛਲੀ ਖ਼ਬਰ ਧਰਮਕੋਟ ਵਿਖੇ ਸੁਖਬੀਰ ਸਿੰਘ ਬਾਦਲ ਦੀ ਰੈਲੀ ਨੇ ਇਕੱਠ ਪੱਖੋਂ ਤੋੜੇ ਸਾਰੇ ਰਿਕਾਰਡ-ਨਿਹਾਲ ਸਿੰਘ ਭੁੱਲਰ ਅਗਲੀ ਖ਼ਬਰ ਤਿੰਨ ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ
Ad Position 24