ਧਰਮਕੋਟ ਵਿਖੇ ਸੁਖਬੀਰ ਸਿੰਘ ਬਾਦਲ ਦੀ ਰੈਲੀ ਨੇ ਇਕੱਠ ਪੱਖੋਂ ਤੋੜੇ ਸਾਰੇ ਰਿਕਾਰਡ-ਨਿਹਾਲ ਸਿੰਘ ਭੁੱਲਰ
ਮੋਗਾ, 9 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਧਰਮਕੋਟ ਵਿਖੇ ਕੀਤੀ ਗਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਬਚਾਓ ਰੈਲੀ ਨੇ ਇਕੱਠ ਪੱਖੋਂ ਸਾਰੇ ਰਿਕਾਰਡ ਮਾਤ ਪਾ ਦਿੱਤੇ ਅਤੇ ਇਸ ਰੈਲੀ ਨੇ ਇਹ ਸਾਬਤ ਕਰ ਦਿੱਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਮੋਗਾ ਦੇ ਚਾਰੇ ਹਲਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿੱਤ ਹਾਸਲ ਕਰਨਗੇ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥ ਮਜ਼ਬੂਤ ਕਰਨਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਗੱਲਬਾਤ ਦੌਰਾਨ ਕੀਤਾ।
ਨ
ਨਿਹਾਲ ਸਿੰਘ ਤਲਵੰਡੀ ਭੰਗੇਰੀਆਂ
10-09-2026
ਮੋਗਾ, 9 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਧਰਮਕੋਟ ਵਿਖੇ ਕੀਤੀ ਗਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਬਚਾਓ ਰੈਲੀ ਨੇ ਇਕੱਠ ਪੱਖੋਂ ਸਾਰੇ ਰਿਕਾਰਡ ਮਾਤ ਪਾ ਦਿੱਤੇ ਅਤੇ ਇਸ ਰੈਲੀ ਨੇ ਇਹ ਸਾਬਤ ਕਰ ਦਿੱਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਮੋਗਾ ਦੇ ਚਾਰੇ ਹਲਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿੱਤ ਹਾਸਲ ਕਰਨਗੇ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥ ਮਜ਼ਬੂਤ ਕਰਨਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਜ਼ਿਲ੍ਹੇ ਦੇ ਆਗੂਆਂ ਤੇ ਵਰਕਰਾਂ ਵਿਚ ਵੱਡੇ ਜੋਸ਼ ਤੇ ਉਤਸ਼ਾਹ ਨਾਲ ਸੁਖਬੀਰ ਸਿੰਘ ਬਾਦਲ ਦੀ ਰੈਲੀ ਪੂਰੀ ਤਰ੍ਹਾਂ ਸਫਲ ਹੋ ਨਿੱਬੜੀ ਅਤੇ ਆਪ ਮੁਹਾਰੇ ਉੱਮੜੇ ਜਨ ਸੈਲਾਬ ਨੇ ਇਹ ਵੀ ਸਾਬਤ ਕਰ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਲਹਿਰ ਚੱਲ ਪਈ ਹੈ ਅਤੇ ਸਾਲ 2027 ਦੀਆਂ ਚੋਣਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਆਪਣੀ ਸਰਕਾਰ ਬਣਾਏਗਾ ਅਤੇ ਸੁਖਬੀਰ ਸਿੰਘ ਬਾਦਲ ਸੂਬੇ ਦੇ ਮੁੱਖ ਮੰਤਰੀ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅੱਜ ਤੱਕ ਜੋ ਵੀ ਵਿਕਾਸ ਹੋਇਆ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਵੱਡੇ ਪ੍ਰੋਜੈਕਟ ਆਏ ਜਿਸ ਵਿਚ ਤਲਵੰਡੀ ਸਾਬੋ ਵਿਖੇ ਰਿਫੈਨਰੀ ਲਗਵਾਉਣ ਦੇ ਨਾਲ ਹਾਈਵੇ ਸੜਕਾਂ ਦਾ ਜਾਲ ਵਿਛਾਇਆ ਗਿਆ। ਸਕੂਲੀ ਵਿਦਿਆਰਥਣਾਂ ਨੂੰ ਮਾਈ ਭਾਗੋ ਸਕੀਮ ਤਹਿਤ ਸਾਈਕਲ ਤਕਸੀਮ ਕੀਤੇ ਗਏ। ਲੋੜਵੰਦ ਲੜਕੀਆਂ ਦੇ ਵਿਆਹ ਸਮੇਂ ਸਗਨ ਸਕੀਮ ਇਕਵੰਜਾ ਹਜ਼ਾਰ ਕੀਤੀ ਗਈ ਅਤੇ ਸੂਬੇ ਨੂੰ ਬਿਜਲੀ ਸਰਪਲੱਸ ਬਣਾਇਆ ਗਿਆ । ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਕਿਹਾ ਕਿ ਰੈਲੀ ਵਿਚ ਕਾਫਲਿਆਂ ਦੇ ਰੂਪ ਵਿਚ ਪੁੱਜੇ ਆਗੂਆਂ ਤੇ ਵਰਕਰਾਂ ਦੇ ਉਹ ਦਿਲੋਂ ਰਿਣੀ ਹਨ ਜਿਨ੍ਹਾਂ ਨੇ ਵੱਡੀ ਤਾਦਾਦ ਵਿਚ ਪਹੁੰਚ ਕੇ ਪਾਰਟੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਮਾਣ ਵਧਾਇਆ।