10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਇਨਫਲੂਐਂਜ਼ਾ ਲਾਈਕ ਇਲਨੈੱਸ ਤੋਂ ਬਚਾਅ ਲਈ ਸਿਹਤ ਵਿਭਾਗ ਮੋਗਾ ਵਲੋਂ ਐਡਵਾਈਜ਼ਰੀ ਜਾਰੀ ਬੁਖ਼ਾਰ, ਖੰਘ, ਗਲੇ ਦੇ ਦਰਦ ਆਦਿ ਲੱਛਣਾਂ ਨੂੰ ਨਾ ਕੀਤਾ ਜਾਵੇ ਨਜ਼ਰਅੰਦਾਜ਼-ਡਾ. ਅਸ਼ੋਕ ਕੁਮਾਰ ਸਿੰਗਲਾ

ਮੋਗਾ, 9 ਸਤੰਬਰ (ਗੁਰਤੇਜ ਸਿੰਘ ਬੱਬੀ)- ਮੌਸਮ ਵਿਚ ਹੋ ਰਹੀ ਤਬਦੀਲੀ ਅਤੇ ਫਲੂ ਵਰਗੀਆਂ ਬਿਮਾਰੀਆਂ ਦੇ ਮੱਦੇਨਜ਼ਰ ਸਿਹਤ ਵਿਭਾਗ ਮੋਗਾ ਵਲੋਂ ਇਨਫਲੂਐਂਜ਼ਾ ਲਾਈਕ ਇਲਨੈਸ ਤੋਂ ਬਚਾਅ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਆਮ ਲੋਕਾਂ ਦੇ ਨਾਮ ਸਿਹਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਵਿਭਾਗ ਵਲੋਂ ਲੋਕਾਂ ਨੂੰ ਫਲੂ ਵਰਗੇ ਲੱਛਣਾਂ ਪ੍ਰਤੀ ਸੁਚੇਤ ਰਹਿਣ ਅਤੇ ਲੋੜ ਪੈਣ ‘ਤੇ ਸਮੇਂ ਸਿਰ ਡਾਕਟਰੀ ਸਲਾਹ ਲੈਣ ਦੀ ਅਪੀਲ ਕੀਤੀ ਗਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਮੋਗਾ, 9 ਸਤੰਬਰ (ਗੁਰਤੇਜ ਸਿੰਘ ਬੱਬੀ)- ਮੌਸਮ ਵਿਚ ਹੋ ਰਹੀ ਤਬਦੀਲੀ ਅਤੇ ਫਲੂ ਵਰਗੀਆਂ ਬਿਮਾਰੀਆਂ ਦੇ ਮੱਦੇਨਜ਼ਰ ਸਿਹਤ ਵਿਭਾਗ ਮੋਗਾ ਵਲੋਂ ਇਨਫਲੂਐਂਜ਼ਾ ਲਾਈਕ ਇਲਨੈਸ ਤੋਂ ਬਚਾਅ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਆਮ ਲੋਕਾਂ ਦੇ ਨਾਮ ਸਿਹਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਵਿਭਾਗ ਵਲੋਂ ਲੋਕਾਂ ਨੂੰ ਫਲੂ ਵਰਗੇ ਲੱਛਣਾਂ ਪ੍ਰਤੀ ਸੁਚੇਤ ਰਹਿਣ ਅਤੇ ਲੋੜ ਪੈਣ ‘ਤੇ ਸਮੇਂ ਸਿਰ ਡਾਕਟਰੀ ਸਲਾਹ ਲੈਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮੋਗਾ ਡਾ. ਅਸ਼ੋਕ ਕੁਮਾਰ ਸਿੰਗਲਾ ਨੇ ਦੱਸਿਆ ਕਿ ਆਈ.ਐਲ.ਆਈ. ਦੌਰਾਨ ਆਮ ਤੌਰ ‘ਤੇ ਬੁਖ਼ਾਰ, ਖੰਘ, ਗਲੇ ਵਿਚ ਦਰਦ, ਸਰੀਰ ਵਿਚ ਦਰਦ, ਸਿਰ ਦਰਦ ਅਤੇ ਥਕਾਵਟ ਵਰਗੇ ਲੱਛਣ ਦਿਖਾਈ ਦੇ ਸਕਦੇ ਹਨ। ਅਜਿਹੇ ਲੱਛਣ ਹੋਣ ‘ਤੇ ਵਿਅਕਤੀ ਨੂੰ ਆਪਣੀ ਸਿਹਤ ਪ੍ਰਤੀ ਸਾਵਧਾਨ ਰਹਿਣ ਦੇ ਨਾਲ-ਨਾਲ ਇਨਫੈਕਸ਼ਨ ਨੂੰ ਦੂਜਿਆਂ ਤੱਕ ਫੈਲਣ ਤੋਂ ਰੋਕਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਫਲੂ ਵਰਗੇ ਲੱਛਣ ਹੋਣ ‘ਤੇ ਘਰ ਵਿਚ ਰਹਿ ਕੇ ਆਰਾਮ ਕੀਤਾ ਜਾਵੇ। ਜਨਤਕ ਥਾਵਾਂ ‘ਤੇ ਜਾਣ ਸਮੇਂ ਮਾਸਿਕ ਦੀ ਵਰਤੋਂ ਕੀਤੀ ਜਾਵੇ ਅਤੇ ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਪਰਹੇਜ਼ ਕੀਤਾ ਜਾਵੇ। ਖੰਘਣ ਜਾਂ ਛਿੱਕਣ ਸਮੇਂ ਨੱਕ ਅਤੇ ਮੂੰਹ ਨੂੰ ਰੁਮਾਲ, ਟਿਸ਼ੂ ਜਾਂ ਕੋਹਣੀ ਨਾਲ ਢਕਿਆ ਜਾਵੇ ਅਤੇ ਸਾਬਣ ਤੇ ਪਾਣੀ ਨਾਲ ਹੱਥ ਵਾਰ-ਵਾਰ ਧੋਤੇ ਜਾਣ। ਇਸ ਤੋਂ ਇਲਾਵਾ ਸਰੀਰ ਨੂੰ ਹਾਈਡ੍ਰੇਟ ਰੱਖਣ ਲਈ ਲੋੜੀਂਦੇ ਤਰਲ ਪਦਾਰਥਾਂ ਦਾ ਸੇਵਨ ਕਰਨ ਦੀ ਵੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਬਿਨਾਂ ਡਾਕਟਰੀ ਸਲਾਹ ਤੋਂ ਕੋਈ ਵੀ ਦਵਾਈ ਖ਼ਾਸ ਕਰਕੇ ਐਂਟੀਬਾਇਓਟਿਕਸ ਨਾ ਲਈਆਂ ਜਾਣ। ਬਿਮਾਰ ਵਿਅਕਤੀ ਨਾਲ ਬੇਲੋੜਾ ਨਜ਼ਦੀਕੀ ਸੰਪਰਕ ਕਰਨ ਅਤੇ ਜਨਤਕ ਥਾਵਾਂ ‘ਤੇ ਥੁੱਕਣ ਤੋਂ ਵੀ ਬਚਿਆ ਜਾਵੇ। ਜ਼ਿਲ੍ਹਾ ਸਿਹਤ ਅਤੇ ਪਰਿਵਾਰ ਭਲਾਈ ਅਫ਼ਸਰ ਡਾ. ਰਿਤੂ ਜੈਨ ਨੇ ਲੋਕਾਂ ਨੂੰ ਸਾਫ਼-ਸਫ਼ਾਈ ਅਤੇ ਸੁਰੱਖਿਅਤ ਖਾਣ-ਪੀਣ ਦੀਆਂ ਆਦਤਾਂ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੌਸਮ ਵਿਚ ਤਬਦੀਲੀ ਦੌਰਾਨ ਸੰਤੁਲਿਤ ਖ਼ੁਰਾਕ, ਸਾਫ਼ ਪਾਣੀ ਅਤੇ ਲੋੜੀਂਦੇ ਤਰਲ ਪਦਾਰਥਾਂ ਦਾ ਸੇਵਨ ਸਿਹਤਮੰਦ ਰਹਿਣ ਵਿਚ ਸਹਾਇਕ ਹੁੰਦਾ ਹੈ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਬੱਚਿਆਂ, ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਪਹਿਲਾਂ ਤੋਂ ਗੰਭੀਰ ਬਿਮਾਰੀਆਂ ਨਾਲ ਪੀੜਤ ਵਿਅਕਤੀਆਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨੱਥੂਵਾਲਾ ਜਦੀਦ ’ਚ ਬਿਜਲੀ ਕਾਮਿਆਂ ਤੇ ਪੈਨਸ਼ਨਰਜ਼ ਵਲੋਂ ਰੋਸ ਰੈਲੀ ਅਗਲੀ ਖ਼ਬਰ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਤਿੰਨ ਰੋਜ਼ਾ ਸਿਧਾਂਤਕ ਸਕੂਲ ਕੈਂਪ ਲਗਾਇਆ
Ad Position 24