11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ ਦੇ ਸਿਰ ਸਜਿਆ ਦੂਸਰੀ ਵਾਰ ਬਾਰ ਐਸੋਸੀਏਸ਼ਨ ਮੋਗਾ ਦੀ ਪ੍ਰਧਾਨਗੀ ਦਾ ਤਾਜ

ਠੱਠੀ ਭਾਈ, 11 ਸਤੰਬਰ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲ੍ਹੇ ਦੇ ਆਖ਼ਰੀ ਪਿੰਡ ਅਜੀਤਗੜ੍ਹ ਵਾਂਦਰ ਦੇ ਵਸਨੀਕ ਪਿਛਲੇ ਲਗਭਗ ਛੇ ਮਹੀਨਿਆਂ ਤੋਂ ਖਸਤਾ ਹਾਲ ਸੜਕਾਂ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਪਿੰਡ ਦੀਆਂ ਮੁੱਖ ਲਿੰਕ ਸੜਕਾਂ ਦੇ ਵੱਟੇ ਬੁਰੀ ਤਰ੍ਹਾਂ ਖਿੱਲਰ ਜਾਣ ਅਤੇ ਰਸਤੇ ਟੁੱਟੇ ਹੋਣ ਕਾਰਨ ਰਾਹਗੀਰਾਂ, ਕਿਸਾਨਾਂ, ਸਕੂਲੀ ਬੱਚਿਆਂ ਅਤੇ ਆਮ ਲੋਕਾਂ ਨੂੰ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਆਉਣਾ-ਜਾਣਾ ਪੈ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਠੱਠੀ ਭਾਈ, 11 ਸਤੰਬਰ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲ੍ਹੇ ਦੇ ਆਖ਼ਰੀ ਪਿੰਡ ਅਜੀਤਗੜ੍ਹ ਵਾਂਦਰ ਦੇ ਵਸਨੀਕ ਪਿਛਲੇ ਲਗਭਗ ਛੇ ਮਹੀਨਿਆਂ ਤੋਂ ਖਸਤਾ ਹਾਲ ਸੜਕਾਂ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਪਿੰਡ ਦੀਆਂ ਮੁੱਖ ਲਿੰਕ ਸੜਕਾਂ ਦੇ ਵੱਟੇ ਬੁਰੀ ਤਰ੍ਹਾਂ ਖਿੱਲਰ ਜਾਣ ਅਤੇ ਰਸਤੇ ਟੁੱਟੇ ਹੋਣ ਕਾਰਨ ਰਾਹਗੀਰਾਂ, ਕਿਸਾਨਾਂ, ਸਕੂਲੀ ਬੱਚਿਆਂ ਅਤੇ ਆਮ ਲੋਕਾਂ ਨੂੰ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਆਉਣਾ-ਜਾਣਾ ਪੈ ਰਿਹਾ ਹੈ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਸਬੰਧਿਤ ਠੇਕੇਦਾਰ ਵਲੋਂ ਕੰਮ ਵਿਚ ਕੀਤੀ ਜਾ ਰਹੀ ਕਥਿਤ ਅਣਗਹਿਲੀ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਪਿੰਡ ਵਾਸੀਆਂ ਅਨੁਸਾਰ ਵਾਂਦਰ ਤੋਂ ਗੋਂਦਾਰਾ ਲਿੰਕ ਰੋਡ, ਡੋਡਾ ਵਾਲਾ ਰੋਡ ਅਤੇ ਪਿੰਡ ਦੀ ਫਿਰਨੀ ਦੀ ਹਾਲਤ ਬੇਹੱਦ ਮਾੜੀ ਬਣੀ ਹੋਈ ਹੈ। ਕਈ ਥਾਵਾਂ ‘ਤੇ ਸੜਕਾਂ ਦੇ ਵੱਟੇ ਪੂਰੀ ਤਰ੍ਹਾਂ ਖਿੱਲਰ ਚੁੱਕੇ ਹਨ, ਜਿਸ ਕਾਰਨ ਵਾਹਨ ਚਲਾਉਣਾ ਤਾਂ ਦੂਰ ਦੀ ਗੱਲ, ਪੈਦਲ ਲੰਘਣਾ ਵੀ ਮੁਸ਼ਕਲ ਹੋ ਗਿਆ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਸੜਕਾਂ ਦੀ ਮੁਰੰਮਤ ਅਤੇ ਮੁੜ ਨਿਰਮਾਣ ਕਰਵਾਉਣ ਲਈ ਉਹ ਕਈ ਵਾਰ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਬਾਘਾ ਪੁਰਾਣਾ ਅਤੇ ਜੈਤੋ ਹਲਕੇ ਦੇ ਵਿਧਾਇਕਾਂ ਅਤੇ ਸਬੰਧਿਤ ਚੇਅਰਮੈਨਾਂ ਤੱਕ ਪਹੁੰਚ ਕਰ ਚੁੱਕੇ ਹਨ। ਇਸ ਤੋਂ ਇਲਾਵਾ ਠੇਕੇਦਾਰ ਨੂੰ ਵੀ ਵਾਰ-ਵਾਰ ਕੰਮ ਸ਼ੁਰੂ ਕਰਨ ਦੀ ਅਪੀਲ ਕੀਤੀ ਗਈ, ਪਰ ਲੋਕਾਂ ਦਾ ਕਹਿਣਾ ਹੈ ਕਿ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਹੋਇਆ। ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਸਮਝ ਨਹੀਂ ਆ ਰਹੀ ਕਿ ਇਕੋ ਇਲਾਕੇ ਦੇ ਲੋਕ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਪ੍ਰਸ਼ਾਸਨਿਕ ਅਤੇ ਵਿਭਾਗੀ ਪੱਧਰ ‘ਤੇ ਵਾਰ-ਵਾਰ ਇਕ ਦਫ਼ਤਰ ਤੋਂ ਦੂਜੇ ਦਫ਼ਤਰ ਦੇ ਚੱਕਰ ਕਿਉਂ ਕੱਟਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਦੇ ਦੂਜੇ ਜ਼ਿਲ੍ਹੇ ਦੀ ਮਾਰਕੀਟ ਕਮੇਟੀ ਅਧੀਨ ਆਉਣ ਕਾਰਨ ਸੜਕਾਂ ਦੇ ਕੰਮ ਵਿਚ ਤਾਲਮੇਲ ਦੀ ਕਮੀ ਦਾ ਖ਼ਮਿਆਜ਼ਾ ਸਿੱਧਾ ਪਿੰਡ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ। ਇਸ ਮੌਕੇ ਪਿੰਡ ਦੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਸਰਪੰਚ ਜੋਰਾ ਸਿੰਘ ਨੇ ਕਿਹਾ ਕਿ ਉਹ ਪਿੰਡ ਦੀਆਂ ਸੜਕਾਂ ਦੀ ਮਾੜੀ ਹਾਲਤ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ, ਵਿਧਾਇਕਾਂ ਅਤੇ ਸਬੰਧਿਤ ਠੇਕੇਦਾਰ ਕੋਲ ਕਈ ਵਾਰ ਅਪੀਲ ਕਰ ਚੁੱਕੇ ਹਨ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪਿੰਡ ਦੀ ਪੰਚਾਇਤ ਵੀ ਲਗਾਤਾਰ ਇਸ ਮਸਲੇ ਨੂੰ ਉਠਾ ਰਹੀ ਹੈ, ਪਰ ਸੁਣਵਾਈ ਨਾ ਹੋਣ ਕਾਰਨ ਆਖ਼ਰਕਾਰ ਪੰਚਾਇਤ ਨੂੰ ਵੀ ਕਿਸਾਨ ਜਥੇਬੰਦੀ ਦੇ ਨਾਲ ਸੰਘਰਸ਼ ਦੇ ਰਾਹ ‘ਤੇ ਉੱਤਰਨਾ ਪੈ ਰਿਹਾ ਹੈ। ਸਰਪੰਚ ਨੇ ਕਿਹਾ ਕਿ ਸੜਕਾਂ ਦੀ ਮੁਰੰਮਤ ਕੋਈ ਵੱਡੀ ਮੰਗ ਨਹੀਂ, ਸਗੋਂ ਇਹ ਪਿੰਡ ਵਾਸੀਆਂ ਦਾ ਬੁਨਿਆਦੀ ਹੱਕ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਸੜਕਾਂ ਦਾ ਕੰਮ ਸ਼ੁਰੂ ਕਰਵਾਇਆ ਜਾਵੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਦੋ ਦਿਨਾਂ ਦੇ ਅੰਦਰ ਸੜਕਾਂ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ। ਆਗੂਆਂ ਨੇ ਕਿਹਾ ਕਿ ਲੋੜ ਪੈਣ ‘ਤੇ ਸੜਕਾਂ ਰੋਕ ਕੇ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਉਕਤ ਠੇਕੇਦਾਰ, ਸਬੰਧਿਤ ਵਿਭਾਗ ਅਤੇ ਪ੍ਰਸ਼ਾਸਨ ਦੀ ਹੋਵੇਗੀ। ਪਿੰਡ ਦੀ ਇਸ ਸਮੱਸਿਆ ਨੂੰ ਲੈ ਕੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਵੀ ਕਿਸਾਨ ਆਗੂਆਂ ਅਤੇ ਪਿੰਡ ਵਾਸੀਆਂ ਦੇ ਸੰਘਰਸ਼ ਨੂੰ ਸਮਰਥਨ ਦਿੱਤਾ ਗਿਆ। ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਲੋਕਾਂ ਨੂੰ ਲੰਮੇ ਸਮੇਂ ਤੋਂ ਖੱਜਲ-ਖੁਆਰ ਕਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਸਬੰਧਿਤ ਠੇਕੇਦਾਰ ਦੀ ਕਾਰਗੁਜ਼ਾਰੀ ਦੀ ਜਾਂਚ ਕਰਨ ਅਤੇ ਸੜਕਾਂ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਪ੍ਰਭੂ ਸਿੰਘ ਖ਼ਾਲਸਾ ਡਕੌਂਦਾ ਯੂਨੀਅਨ ਆਗੂ, ਗੁਰਮੇਲ ਸਿੰਘ ਖ਼ਾਲਸਾ, ਸਰਪੰਚ ਜੋਰਾ ਸਿੰਘ, ਪੰਚ ਕੁਲਦੀਪ ਸਿੰਘ ਅਤੇ ਰਣਜੀਤ ਸਿੰਘ ਵਾਂਦਰ ਸਮੇਤ ਹੋਰ ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਠੇਕੇਦਾਰ ਅਤੇ ਸਰਕਾਰ ਨੇ ਦੋ ਦਿਨਾਂ ਵਿਚ ਇਸ ਗੰਭੀਰ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਪਿੰਡ ਵਾਸੀ ਅਤੇ ਕਿਸਾਨ ਜਥੇਬੰਦੀਆਂ ਸਾਂਝੇ ਤੌਰ ‘ਤੇ ਵੱਡਾ ਸੰਘਰਸ਼ ਕਰਨਗੀਆਂ।
Ad Position 22
No active advertisement
ਪਿਛਲੀ ਖ਼ਬਰ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਦੇ ਸੱਦੇ ’ਤੇ ਬੈਂਕ ਕਰਮਚਾਰੀਆਂ ਨੇ ਕੀਤੀ ਹੜਤਾਲ ਜੇਕਰ ਮਸਲਾ ਹੱਲ ਨਹੀਂ ਹੁੰਦਾ ਤਾਂ... ਅਗਲੀ ਖ਼ਬਰ ਨਵੇਂ ਵੋਟਰਾਂ ਦੀ ਤਸਦੀਕ ਲਈ ਰੋਲ ਆਬਜ਼ਰਵਰ ਵਿਨੈ ਬੁਬਲਾਨੀ ਘਰ-ਘਰ ਪਹੁੰਚੇ
Ad Position 24