12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਜੀਂਦੜਾ ਸਕੂਲ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕਿਸ਼ਨਪੁਰਾ ਕਲਾਂ, 11 ਸਤੰਬਰ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਗੁਰਬਾਣੀ ਦੇ ਜਾਪ ਕੀਤੇ ਗਏ, ਜਿਸ ਨਾਲ ਸਮੁੱਚਾ ਮਾਹੌਲ ਅਧਿਆਤਮਿਕ ਰੰਗ ਵਿਚ ਰੰਗਿਆ ਗਿਆ ਉਪਰੰਤ ਸਕੂਲ ਦੇ ਵਿਦਿਆਰਥੀ ਸੁਖਜੋਤ ਸਿੰਘ ਅਤੇ ਉਸ ਦੇ ਸਾਥੀਆਂ ਵਲੋਂ ਰਸ ਭਿੰਨੇ ਸ਼ਬਦ ਕੀਰਤਨ ਦਾ ਗਾਇਨ ਕਰਕੇ ਸਮੂਹ ਹਾਜ਼ਰੀਨ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਕਿਸ਼ਨਪੁਰਾ ਕਲਾਂ, 11 ਸਤੰਬਰ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਗੁਰਬਾਣੀ ਦੇ ਜਾਪ ਕੀਤੇ ਗਏ, ਜਿਸ ਨਾਲ ਸਮੁੱਚਾ ਮਾਹੌਲ ਅਧਿਆਤਮਿਕ ਰੰਗ ਵਿਚ ਰੰਗਿਆ ਗਿਆ ਉਪਰੰਤ ਸਕੂਲ ਦੇ ਵਿਦਿਆਰਥੀ ਸੁਖਜੋਤ ਸਿੰਘ ਅਤੇ ਉਸ ਦੇ ਸਾਥੀਆਂ ਵਲੋਂ ਰਸ ਭਿੰਨੇ ਸ਼ਬਦ ਕੀਰਤਨ ਦਾ ਗਾਇਨ ਕਰਕੇ ਸਮੂਹ ਹਾਜ਼ਰੀਨ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਮੌਕੇ ਗੁਰਬਾਣੀ ਅਧਿਆਪਕ ਚਰਨਜੀਤ ਕੌਰ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬ ਸਾਂਝੀ ਬਾਣੀ ਦੇ ਉਪਦੇਸ਼ਾਂ ‘ਤੇ ਚਾਨਣਾ ਪਾਇਆ। ਇਸ ਮੌਕੇ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸੈਕਟਰੀ ਪ੍ਰਭਜੋਤ ਸਿੰਘ ਭੁੱਲਰ, ਪ੍ਰਿੰਸੀਪਲ ਮੈਡਮ ਮਨਦੀਪ ਕੌਰ ਨੇ ਬੱਚਿਆਂ ਦੀ ਇਸ ਉਪਰਾਲੇ ਲਈ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਗੁਰਬਾਣੀ ਦੇ ਦਰਸਾਏ ਮਾਰਗ ‘ਤੇ ਚੱਲਣ, ਚੰਗੀ ਸਿੱਖਿਆ ਹਾਸਲ ਕਰਨ ਅਤੇ ਨੈਤਿਕ ਕਦਰਾਂ-ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਅਤੇ ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਸ਼ ਦੇ ਚੱਲਦਿਆਂ ਹਥਿਆਰਬੰਦ ਵਿਅਕਤੀਆਂ ਵਲੋਂ ਘਰ ’ਤੇ ਹਮਲਾ, ਪਿਉ-ਪੁੱਤ ਸਮੇਤ ਤਿੰਨ ਜ਼ਖ਼ਮੀ ਬਾਘਾ ਪੁਰਾਣਾ ਪੁਲਿ... ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪੁਰਸਕਾਰਾਂ ਤੋ ਇਲਾਵਾ ਕਲੱਬਾਂ ਤੇ ਸੰਸਥਾਵਾਂ ਵਲੋਂ ਸੈਂਕੜੇ ਸਨਮਾਨ ਮਿਲਣੇ ਮੇਰੇ ਲਈ ਮਾਣ ਵਾਲੀ ਗੱਲ-ਰਿਸ਼ੀ...
Ad Position 24