12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪਰਮਪਾਲ ਸਿੰਘ ਤਖਤੂਪੁਰਾ ਕਾਫਲੇ ਦੇ ਰੂਪ ਵਿਚ ਚੰਡੀਗੜ੍ਹ ਧਰਨੇ ’ਚ ਪੁੱਜੇ

ਮੋਗਾ, 11 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਚੰਡੀਗੜ੍ਹ ਵਿਖੇ ਕੁੱਲ ਹਿੰਦ ਕਾਂਗਰਸ ਦੇ ਸੱਦੇ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਲਗਾਏ ਗਏ ਧਰਨੇ ਵਿਚ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖਤੂਪੁਰਾ ਕਾਂਗਰਸੀ ਵਰਕਰਾਂ ਤੇ ਆਗੂਆਂ ਨਾਲ ਕਾਫਲੇ ਦੇ ਰੂਪ ਵਿਚ ਪੁੱਜੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਮੋਗਾ, 11 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਚੰਡੀਗੜ੍ਹ ਵਿਖੇ ਕੁੱਲ ਹਿੰਦ ਕਾਂਗਰਸ ਦੇ ਸੱਦੇ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਲਗਾਏ ਗਏ ਧਰਨੇ ਵਿਚ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖਤੂਪੁਰਾ ਕਾਂਗਰਸੀ ਵਰਕਰਾਂ ਤੇ ਆਗੂਆਂ ਨਾਲ ਕਾਫਲੇ ਦੇ ਰੂਪ ਵਿਚ ਪੁੱਜੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ. ਤਖਤੂਪੁਰਾ ਨੇ ਕਿਹਾ ਕਿ ਭਾਜਪਾ ਆਗੂਆਂ ਨੇ ਹਲਦਵਾਨੀ ਵਿਖੇ ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਮਲਿਕ ਅਰਜਨ ਖੜਗੇ ਵਲੋਂ ਕਾਂਗਰਸ ਦੀ ਕੀਤੀ ਰੈਲੀ ਤੋਂ ਬਾਅਦ ਉਸ ਜਗ੍ਹਾ ਦਾ ਸ਼ੁਧੀਕਰਨ ਕੀਤਾ ਗਿਆ, ਇਹ ਦਰਸਾਉਂਦਾ ਹੈ ਕਿ ਭਾਜਪਾ ਦਲਿਤ ਭਾਈਚਾਰੇ ਨੂੰ ਸਨਮਾਨਿਤ ਨਹੀਂ ਸਗੋਂ ਅਪਮਾਨਿਤ ਕਰਦੀ ਹੈ ਕਿਉਂਕਿ ਮਲਕ ਅਰਜਨ ਖੜਗੇ ਖੁਦ ਦਲਿਤ ਭਾਈਚਾਰੇ ਨਾਲ ਸਬੰਧਿਤ ਹਨ ਅਤੇ ਇਸ ਨਾਲ ਪੂਰੇ ਦੇਸ਼ ਦੇ ਦਲਿਤ ਭਾਈਚਾਰੇ ਵਿਚ ਰੋਸ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਹੀ ਦੇਸ਼ ਨੂੰ ਵੰਡਣ ਵਾਲੀ ਰਾਜਨੀਤੀ ਕੀਤੀ ਹੈੈ। ਉਨ੍ਹਾਂ ਕਿਹਾ ਕਿ ਕੁੱਲ ਹਿੰਦ ਕਾਂਗਰਸ ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਜਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਂ ਦੇਸ਼ ਦੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਤੋਂ ਸਵਾਲਾਂ ਦਾ ਜਵਾਬ ਮੰਗਦੇ ਹਨ ਤਾਂ ਉਹ ਜਵਾਬ ਦੇਣ ਤੋਂ ਭੱਜਦੇ ਹਨ ਅਤੇ ਜੇਕਰ ਰਾਹੁਲ ਗਾਂਧੀ ਨੇ ਹਲਦਵਾਨੀ ਵਿਖੇ ਸ਼ੁਧੀਕਰਨ ਕਰਨ ਵਾਲੇ ਭਾਜਪਾ ਆਗੂਆਂ ’ਤੇ ਕਾਰਵਾਈ ਦੀ ਮੰਗ ਕੀਤੀ ਤਾਂ ਉਲ ਟਾ ਉਨ੍ਹਾਂ ’ਤੇ ਹੀ ਪਰਚਾ ਦਰਜ ਕਰ ਦਿੱਤਾ ਗਿਆ ਪਰ ਅਜਿਹੇ ਪਰਚਿਆਂ ਤੋਂ ਰਾਹੁਲ ਗਾਂਧੀ ਡਰਨ ਵਾਲੇ ਨਹੀਂ।
Ad Position 22
No active advertisement
ਪਿਛਲੀ ਖ਼ਬਰ ਮੋਗਾ ਦੇ ਹੋਲੀ ਹਾਰਟ ਕਾਨਵੈਂਟ ਸਕੂਲ ’ ਚ ਟਰਮ -1 ਦੀਆਂ ਪ੍ਰੀਖਿਆਵਾਂ ਦੀ ਤਿਆਰੀ - ਮੌਖਿਕ ਪ੍ਰੀਖਿਆਵਾਂ ਸ਼ੁਰੂ ਅਗਲੀ ਖ਼ਬਰ ਵਾਹਨ ਡੀਲਰਾਂ ਲਈ ਨਵੀਂ ਪ੍ਰਕਿਰਿਆ ਲਾਗੂ, ਪਾਰਦਰਸ਼ਤਾ ਵਧਾਉਣ ’ਤੇ ਜ਼ੋਰ-ਆਰ.ਟੀ.ਓ. ਸਤਵਿੰਦਰਪਾਲ ਸਿੰਘ
Ad Position 24