12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮੋਗਾ ਦੇ ਹੋਲੀ ਹਾਰਟ ਕਾਨਵੈਂਟ ਸਕੂਲ ’ ਚ ਟਰਮ -1 ਦੀਆਂ ਪ੍ਰੀਖਿਆਵਾਂ ਦੀ ਤਿਆਰੀ - ਮੌਖਿਕ ਪ੍ਰੀਖਿਆਵਾਂ ਸ਼ੁਰੂ

ਮੋਗਾ, 11 ਸਤੰਬਰ (ਸੁਰਿੰਦਰਪਾਲ ਸਿੰਘ)-ਸਿੱਖਿਆ ਦੇ ਖੇਤਰ ਵਿਚ ਮੋਗਾ ਦਾ ਨਾਂਅ ਰੌਸ਼ਨ ਕਰਨ ਵਾਲੇ ਨਾਮਵਰ ਅਦਾਰੇ ਹੋਲੀ ਹਾਰਟ ਕਾਨਵੈਂਟ ਸਕੂਲ ਵਿਚ ਆਉਣ ਵਾਲੀਆਂ ਟਰਮ-1 ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚ ਭਾਰੀ ਉਤਸ਼ਾਹ ਅਤੇ ਸਰਗਰਮੀ ਦੇਖਣ ਨੂੰ ਮਿਲ ਰਹੀ ਹੈ। ਸਕੂਲ ਵਿਚ ਟਰਮ-1 ਦੀਆਂ ਪ੍ਰੀਖਿਆਵਾਂ ਬਹੁਤ ਜਲਦੀ ਸ਼ੁਰੂ ਹੋਣ ਜਾ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਵਰਤਮਾਨ ਸਮੇਂ ਸਕੂਲ ਵਿਚ ਬੱਚਿਆਂ ਦੀਆਂ ਮੌਖਿਕ ਪ੍ਰੀਖਿਆਵਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਮੋਗਾ, 11 ਸਤੰਬਰ (ਸੁਰਿੰਦਰਪਾਲ ਸਿੰਘ)-ਸਿੱਖਿਆ ਦੇ ਖੇਤਰ ਵਿਚ ਮੋਗਾ ਦਾ ਨਾਂਅ ਰੌਸ਼ਨ ਕਰਨ ਵਾਲੇ ਨਾਮਵਰ ਅਦਾਰੇ ਹੋਲੀ ਹਾਰਟ ਕਾਨਵੈਂਟ ਸਕੂਲ ਵਿਚ ਆਉਣ ਵਾਲੀਆਂ ਟਰਮ-1 ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚ ਭਾਰੀ ਉਤਸ਼ਾਹ ਅਤੇ ਸਰਗਰਮੀ ਦੇਖਣ ਨੂੰ ਮਿਲ ਰਹੀ ਹੈ। ਸਕੂਲ ਵਿਚ ਟਰਮ-1 ਦੀਆਂ ਪ੍ਰੀਖਿਆਵਾਂ ਬਹੁਤ ਜਲਦੀ ਸ਼ੁਰੂ ਹੋਣ ਜਾ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਵਰਤਮਾਨ ਸਮੇਂ ਸਕੂਲ ਵਿਚ ਬੱਚਿਆਂ ਦੀਆਂ ਮੌਖਿਕ ਪ੍ਰੀਖਿਆਵਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਨ੍ਹਾਂ ਪ੍ਰੀਖਿਆਵਾਂ ਨੂੰ ਸਫਲ ਬਣਾਉਣ ਲਈ ਸਕੂਲ ਦੇ ਸਮੂਹ ਅਧਿਆਪਕ ਪੂਰੀ ਤਨਦੇਹੀ ਨਾਲ ਜੁਟੇ ਹੋਏ ਹਨ। ਅਧਿਆਪਕਾਂ ਵਲੋਂ ਕਲਾਸ-ਰੂਮਾਂ ਵਿਚ ਵਿਦਿਆਰਥੀਆਂ ਨੂੰ ਸਿਲੇਬਸ ਦੀ ਮੁੜ ਦੁਹਰਾਈ ਕਰਵਾਈ ਜਾ ਰਹੀ ਹੈ। ਹਰੇਕ ਬੱਚੇ ਦੀ ਕਮਜ਼ੋਰੀ ਨੂੰ ਪਛਾਣ ਕੇ ਉਸ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਪ੍ਰੀਖਿਆਵਾਂ ਦੌਰਾਨ ਕਿਸੇ ਵੀ ਵਿਦਿਆਰਥੀ ਨੂੰ ਕੋਈ ਮੁਸ਼ਕਿਲ ਨਾ ਆਵੇ। ਦੂਜੇ ਪਾਸੇ ਵਿਦਿਆਰਥੀ ਵੀ ਆਉਣ ਵਾਲੇ ਪੇਪਰਾਂ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਨਜ਼ਰ ਆ ਰਹੇ ਹਨ। ਵਿਦਿਆਰਥੀ ਦਿਨ-ਰਾਤ ਸਖ਼ਤ ਮਿਹਨਤ ਕਰ ਰਹੇ ਹਨ ਅਤੇ ਸਕੂਲ ਵਿਚ ਹੋ ਰਹੀਆਂ ਮੌਖਿਕ ਪ੍ਰੀਖਿਆਵਾਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਚੇਅਰਮੈਨ ਸੁਭਾਸ਼ ਪਲਤਾ ਅਤੇ ਪ੍ਰਿੰਸੀਪਲ ਵਲੋਂ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ, ਵਿਦਿਆਰਥੀਆਂ ਦਾ ਮਨੋਬਲ ਵਧਾਉਣ ਅਤੇ ਉਨ੍ਹਾਂ ਨੂੰ ਪ੍ਰੀਖਿਆਵਾਂ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ਼ ਤੌਰ ‘ਤੇ ਬੱਚਿਆਂ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੇ ਮਹੱਤਵ ਬਾਰੇ ਸਮਝਾਇਆ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਸੁਭਾਸ਼ ਪਲਤਾ ਅਤੇ ਪ੍ਰਿੰਸੀਪਲ ਸ਼ਿਵਾਨੀ ਅਰੋੜਾ ਨੇ ਆਪਣੇ ਸੰਬੋਧਨ ਵਿਚ ਬੱਚਿਆਂ ਨੂੰ ਸਪਸ਼ਟ ਰੂਪ ਵਿਚ ਕਿਹਾ ਹੁਣ ਸਮਾਂ ਸਿਰਫ਼ ਅਤੇ ਸਿਰਫ਼ ਆਪਣੀ ਪੜ੍ਹਾਈ ‘ਤੇ ਪੂਰਾ ਧਿਆਨ ਕੇਂਦਰਿਤ ਕਰਨ ਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਦੇ ਆਪ੍ਰੇਸ਼ਨ ਸਟਾਫ਼ ਦੀ ਕੇਂਦਰੀ ਰਾਜ ਦੇ ਆਪ੍ਰੇਸ਼ਨ ਸਟਾਫ਼ ਤੋਂ ਘੱਟ ਤਨਖ਼ਾਹ-ਭੁੱਲਰ ਅਗਲੀ ਖ਼ਬਰ ਪਰਮਪਾਲ ਸਿੰਘ ਤਖਤੂਪੁਰਾ ਕਾਫਲੇ ਦੇ ਰੂਪ ਵਿਚ ਚੰਡੀਗੜ੍ਹ ਧਰਨੇ ’ਚ ਪੁੱਜੇ
Ad Position 24